ਰਿਟਰਨਿੰਗ ਅਫਸਰ ਹੀਰਾ ਸਿੰਘ ਨੇ ਸਰਵਸੰਮਤੀ ਨਾਲ ਬਣੇ ਸਰਪੰਚ ਅਤੇ ਪੰਚਾਂ ਨੂੰ ਸੌਂਪੇ ਨਿਯੁਕਤੀ ਪੱਤਰ
ਕਪੂਰਥਲਾ,(ਸਮਾਜ ਵੀਕਲੀ) ( ਕੌੜਾ ) – ਬਲਾਕ ਕਪੂਰਥਲਾ ਅਧੀਨ ਪੈਂਦੇ ਪਿੰਡ ਸਿਆਲ ਦੇ ਲੋਕਾਂ ਨੇ 10ਵੀਂ ਵਾਰ ਵੀ ਪਿੰਡ ਦੀ ਪੰਚਾਇਤ ਸਰਬ ਸੰਮਤੀ ਨਾਲ ਚੁਣਨ ਨੂੰ ਤਰਜੀਹ ਦਿੰਦਿਆਂ ਹੋਇਆਂ ਸਰਦੂਲ ਸਿੰਘ ਕਾਹਲੋਂ ਨੂੰ ਸਰਪੰਚ ਤੋਂ ਇਲਾਵਾ ਜਗਜੀਤ ਸਿੰਘ, ਅਮਰੀਕ ਸਿੰਘ, ਬੀਬੀ ਬਲਜੀਤ ਕੌਰ, ਬੀਬੀ ਰੁਪਿੰਦਰ ਕੌਰ ਅਤੇ ਰਮਜਾਨ ਅਲੀ ਆਦਿ ਨੂੰ ਸਰਵ ਸੰਮਤੀ ਦੇ ਨਾਲ ਪੰਚ ਚੁਣਿਆ । ਅੱਜ ਸਰਵ ਸੰਮਤੀ ਨਾਲ ਚੁਣੀ ਗਈ ਪੰਚਾਇਤ ਨੂੰ ਰਿਟਰਨਿੰਗ ਅਫਸਰ ਹੀਰਾ ਸਿੰਘ ਬੱਟੂ ਨੇ ਸਰਪੰਚ ਜਸਵੰਤ ਸਿੰਘ ਚਾਹਲ, ਸੁਰਿੰਦਰ ਸਿੰਘ ਅਤੇ ਦਲਜੀਤ ਸਿੰਘ ਆਦਿ ਦੀ ਹਾਜ਼ਰੀ ਦੌਰਾਨ ਨਿਯੁਕਤੀ ਪੱਤਰ ਸੌਂਪੇ।
ਸਰਵਸੰਮਤੀ ਨਾਲ ਚੁਣੀ ਗਈ ਪੰਚਾਇਤ ਨੇ ਅੱਜ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਦਿਆਂ ਹੋਇਆਂ ਬਿਨਾਂ ਕਿਸੇ ਭੇਦ ਭਾਵ ਦੇ ਪਿੰਡ ਦੇ ਸਮੁੱਚੇ ਵਿਕਾਸ ਕਾਰਜ ਕਰਨ ਦਾ ਭਰੋਸਾ ਦਿਵਾਇਆ। ਪਿੰਡ ਸਿਆਲ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋਂ ਸਰਵਸੰਮਤੀ ਨਾਲ ਚੁਣੀ ਗਈ ਨਵੀਂ ਪੰਚਾਇਤ ਦੇ ਸਾਰੇ ਪੰਚਾਂ ਅਤੇ ਸਰਪੰਚ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly