*ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦਾ ਮੁਹਾਂਦਰਾ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ: ਸੰਤੋਸ਼ ਕਟਾਰੀਆ*
*ਹੁਣ ਇਲਾਜ ਲਈ ਸ਼ਹਿਰਾਂ ਵੱਲ ਨਹੀਂ ਮਾਰਨੀ ਪਵੇਗੀ ਦੌੜ, ਹਲਕੇ ‘ਚ ਹੋ ਰਹੇ ਨੇ ਰਿਕਾਰਡ ਤੋੜ ਵਿਕਾਸ ਕਾਰਜ: ਅਸ਼ੋਕ ਕਟਾਰੀਆ*
ਬਲਾਚੌਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ): ਹਲਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਨੂੰ ਘਰ-ਘਰ ਬਿਹਤਰ ਸਿਹਤ ਸਹੂਲਤਾਂ ਪਹੁੰਚਾਉਣ ਦੇ ਮਕਸਦ ਨਾਲ ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਥੋਪੀਆ ਵਿਖੇ 34 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਨਵੀਂ ਹੈਲਥ ਐਡ ਵੇਲਵਿਆਰ ਕੇਅਰ ਸੈਟਰ ( ਡਿਸਪੈਂਸਰੀ )ਦਾ ਨੀਂਹ ਪੱਥਰ ਰੱਖਿਆ ਗਿਆ। *ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ: ਵਿਧਾਇਕਾ ਕਟਾਰੀਆ* ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “34 ਲੱਖ ਰੁਪਏ ਦੀ ਲਾਗਤ ਨਾਲ ਬਣਨ ਜਾ ਰਹੀ ਇਹ ਹੈਲਥ ਐਡ ਵੇਲਵਿਆਰ ਕੇਅਰ ਸੈਟਰ (ਡਿਸਪੈਂਸਰੀ) ਇਲਾਕੇ ਦੇ ਲੋਕਾਂ ਨੂੰ ਉੱਚ ਪੱਧਰੀ ਅਤੇ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰੇਗੀ।” ਉਨ੍ਹਾਂ ਹਲਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹਰ ਪਿੰਡ ਦੇ ਵਿਕਾਸ ਨੂੰ ਪਹਿਲ ਦੇ ਆਧਾਰ ‘ਤੇ ਮੁਕੰਮਲ ਕੀਤਾ ਜਾਵੇਗਾ। *’ਆਪ’ ਸਰਕਾਰ ਕਥਨੀ ਅਤੇ ਕਰਨੀ ਦੀ ਪੱਕੀ: ਅਸ਼ੋਕ ਕਟਾਰੀਆ* ਇਸ ਮੌਕੇ ਸੀਨੀਅਰ ਆਮ ਆਦਮੀ ਪਾਰਟੀ (ਆਪ) ਆਗੂ ਅਸ਼ੋਕ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਕਥਨੀ ਅਤੇ ਕਰਨੀ ਦੀ ਪੂਰੀ ਪੱਕੀ ਹੈ। ਇਸ ਡਿਸਪੈਂਸਰੀ ਦੇ ਬਣਨ ਨਾਲ ਹੁਣ ਇਲਾਕੇ ਦੇ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਦੇ ਸ਼ਹਿਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ। ਉਨ੍ਹਾਂ ਕਿਹਾ ਕਿ ਵਿਧਾਇਕਾ ਸੰਤੋਸ਼ ਕਟਾਰੀਆ ਦੀ ਅਗਵਾਈ ਹੇਠ ਪੂਰੇ ਹਲਕੇ ਅੰਦਰ ਬਿਨਾਂ ਕਿਸੇ ਪੱਖਪਾਤ ਦੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਲਾਕਾ ਨਿਵਾਸੀਆਂ ਵੱਲੋਂ ਵਿਧਾਇਕਾ ਦਾ ਵਿਸ਼ੇਸ਼ ਧੰਨਵਾਦ ਅਤੇ ਸਨਮਾਨ ਕੀਤਾ l ਇਸ ਸ਼ਲਾਘਾਯੋਗ ਉਪਰਾਲੇ ਲਈ ਸਮਹੂ ਪਿੰਡ ਵਾਸੀਆਂ ਸਮੇਤ ਰਾਮ ਸਰੂਪ (ਸਾਬਕਾ ਸਰਪੰਚ), ਸ੍ਰੀ ਰਾਮ ਬਾਜਵਾ, ਮਾਸਟਰ ਤੀਰਥ ਰਾਮ, ਰੋਸ਼ਨ ਲਾਲ ਸਮਰਾਲਾ, ਸੁਰਜੀਤ ਲਾਲ ਠੇਕੇਦਾਰ, ਮੋਹਣ ਲਾਲ ਠੇਕੇਦਾਰ, ਧਰਮ ਚੰਦ, ਗੁਰਸੇਵਕ ਚੌਧਰੀ, ਪਰਮਜੀਤ ਪੰਮੀ , ਕਸ਼ਮੀਰੀ ਲਾਲ , ਸੁਖਦੇਵ ਸਿੰਘ,ਅਮਨਪ੍ਰੀਤ ਜੇ.ਈ., ਅਤੇ ਹਨੀ ਬਲਾਕ ਪ੍ਰਧਾਨ ਜੋਗੇਵਾਲ ਸਮੇਤ ਸਮੂਹ ਇਲਾਕਾ ਨਿਵਾਸੀਆਂ ਨੇ ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਅਸ਼ੋਕ ਕਟਾਰੀਆ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਉਨ੍ਹਾਂ ਨੂੰ ਸਨਮਾਨਿਤ ਵੀ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





