ਮੋਗਾ/ਭਲੂਰ (ਸਮਾਜ ਵੀਕਲੀ) ਬੇਅੰਤ ਗਿੱਲ ਮਿਤੀ 4 ਸਤੰਬਰ ਦਿਨ ਬੁੱਧਵਾਰ ਨੂੰ ਬਾਪੂ ਤਰਸੇਮ ਸਿੰਘ, ਭਾਈ ਹਰਪ੍ਰੀਤ ਸਿੰਘ ਜੱਲੂਪੁਰ ਖੈੜਾ ਅਤੇ ਐੱਮ ਪੀ ਭਾਈ ਸਰਬਜੀਤ ਸਿੰਘ ਖ਼ਾਲਸਾ ਪਿੰਡ ਮਾਹਲਾ ਕਲਾਂ ਵਿਖੇ ਪਹੁੰਚ ਰਹੇ ਹਨ। ਦੱਸ ਦੇਈਏ ਕਿ ਸ੍ਰੀ ਖਡੂਰ ਸਾਹਿਬ ਤੋਂ ਐੱਮ ਪੀ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਦੇ ਪਿਤਾ ਸਰਦਾਰ ਤਰਸੇਮ ਸਿੰਘ, ਭਰਾਤਾ ਭਾਈ ਹਰਪ੍ਰੀਤ ਸਿੰਘ ਅਤੇ ਫਰੀਦਕੋਟ ਐੱਮ. ਪੀ. ਭਾਈ ਸਰਬਜੀਤ ਸਿੰਘ ਖ਼ਾਲਸਾ ਸਪੁੱਤਰ ਸ਼ਹੀਦ ਭਾਈ ਬੇਅੰਤ ਸਿੰਘ ਮਲੋਆ ਮੋਗਾ ਜ਼ਿਲ੍ਹੇ ਦੇ ਨਾਮਵਰ ਪਿੰਡ ਮਾਹਲਾ ਕਲਾਂ ਵਿਖੇ ਮਿਤੀ 4 ਸਤੰਬਰ ਦਿਨ ਬੁੱਧਵਾਰ ਨੂੰ ਵਿਸ਼ੇਸ਼ ਤੌਰ ‘ਤੇ ਪਹੁੰਚ ਰਹੇ ਹਨ। ਇਸ ਮੌਕੇ ਉਨ੍ਹਾਂ ਦੇ ਵਿਚਾਰ ਸੁਣਨ ਅਤੇ ਉਨ੍ਹਾਂ ਨੂੰ ਮਿਲਣ ਦੀ ਚਾਹਤ ਰੱਖਣ ਵਾਲੇ ਭਾਰੀ ਉਤਸ਼ਾਹ ਵਿਚ ਹਨ। ਪਿੰਡ ਮਾਹਲਾ ਕਲਾਂ ਬਾਘਾਪੁਰਾਣਾ ਹਲਕੇ ਦਾ ਚਰਚਿਤ ਪਿੰਡ ਹੈ। ਐਤਕਾਂ ਇਸ ਪਿੰਡ ਨੇ ਪੰਥਕ ਜ਼ਿੰਮੇਵਾਰੀ ਨਿਭਾਉਂਦਿਆਂ ਡਟ ਕੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸਪੁੱਤਰ ਭਾਈ ਸਰਬਜੀਤ ਸਿੰਘ ਖ਼ਾਲਸਾ ਨੂੰ ਵੋਟ ਤੇ ਸਪੋਟ ਦਿੱਤਾ। ਪੰਥਕ ਸ਼ਖਸ਼ੀਅਤਾਂ ਦੀ ਆਮਦ ਨੂੰ ਲੈ ਕੇ ਸਮੁੱਚੇ ਹਲਕਾ ਬਾਘਾਪੁਰਾਣਾ ਦੇ ਲੋਕਾਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਜ਼ਿਕਰਯੋਗ ਹੈ ਕਿ ਭਾਈ ਅੰਮ੍ਰਿਤਪਾਲ ਸਿੰਘ ਖ਼ਾਲਸਾ ਨੇ ਪੰਜਾਬ ਦੇ ਸਾਰੇ ਲੋਕ ਸਭਾ ਮੈਂਬਰਾਂ ਤੋਂ ਵੱਧ ਵੋਟਾਂ ਲੈ ਕੇ ਸ੍ਰੀ ਖਡੂਰ ਸਾਹਿਬ ਤੋਂ ਐੱਮ. ਪੀ. ਵਜੋਂ ਜਿੱਤ ਹਾਸਿਲ ਕੀਤੀ ਹੈ। ਪ੍ਰੰਤੂ ਫਿਰ ਵੀ ਇਸ ਲੋਕਤੰਤਰ ਅਖਵਾਉਂਦੇ ਮੁਲਕ ਨੇ ਉਨ੍ਹਾਂ ਨੂੰ ਡਿੱਬਰੂਗੜ੍ਹ ਜੇਲ੍ਹ ਵਿੱਚ ਘੇਰ ਰੱਖਿਆ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly