HOME ਬਠਿੰਡਾ ਜ਼ਿਲ੍ਹੇ ਵਿੱਚ ‘ਦਾਖ਼ਲਾ ਜਾਗਰੂਕਤਾ ਮੁਹਿੰਮ 2026’ ਦਾ ਸ਼ਾਨਦਾਰ ਆਗਾਜ਼

ਬਠਿੰਡਾ ਜ਼ਿਲ੍ਹੇ ਵਿੱਚ ‘ਦਾਖ਼ਲਾ ਜਾਗਰੂਕਤਾ ਮੁਹਿੰਮ 2026’ ਦਾ ਸ਼ਾਨਦਾਰ ਆਗਾਜ਼

1

ਵਿਧਾਇਕਾਂ ਅਤੇ ਅਧਿਕਾਰੀਆਂ ਨੇ ਮਾਪਿਆਂ ਨੂੰ ਸਰਕਾਰੀ ਸਕੂਲਾਂ ਨਾਲ ਜੁੜਨ ਦਾ ਦਿੱਤਾ ਸੱਦਾ

ਬਠਿੰਡਾ,   (ਸਮਾਜ ਵੀਕਲੀ)  (ਦੀਪਿਕਾ ਸ਼ਰਮਾ) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਨਰਸਰੀ ਤੋਂ ਬਾਰ੍ਹਵੀਂ ਜਮਾਤਾਂ ਤੱਕ ਦੇ ਦਾਖਲਿਆਂ ਨੂੰ ਭਰਵਾਂ ਹੁੰਗਾਰਾ ਦੇਣ ਲਈ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਵਿਸ਼ੇਸ਼ ਮੁਹਿੰਮ ਆਰੰਭੀ ਗਈ ਹੈ। ਇਸ ‘ਦਾਖ਼ਲਾ ਜਾਗਰੂਕਤਾ ਮੁਹਿੰਮ 2026’ ਦੀ ਸ਼ੁਰੂਆਤ ਸ਼ਹੀਦ ਮੇਜਰ ਰਵੀਇੰਦਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਕੰਨਿਆ) ਮਾਲ ਰੋਡ ਬਠਿੰਡਾ ਤੋਂ ਕੀਤੀ ਗਈ, ਜਿੱਥੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਦੀ ਅਗਵਾਈ ਵਿੱਚ ਮੋਬਾਇਲ ਵੈਨ ਦੇ ਸੁਆਗਤ ਅਤੇ ਰਵਾਨਗੀ ਲਈ ਬਹੁਤ ਹੀ ਵਧੀਆ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਮੁੱਖ ਮੰਤਰੀ ਖੇਤਰੀ ਦਫ਼ਤਰ ਦੇ ਫ਼ੀਲਡ ਅਫ਼ਸਰ ਰਮਨਜੀਤ ਪੀ .ਸੀ .ਐੱਸ ਨੇ ਦਾਖ਼ਲਾ ਮੁਹਿੰਮ ਵੈਨ ਨੂੰ ਹਰੀ ਝੰਡੀ ਦਿਖਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਟੀਚਾ ਸਿੱਖਿਆ ਪ੍ਰਣਾਲੀ ਨੂੰ ਇੰਨਾ ਮਜ਼ਬੂਤ ਕਰਨਾ ਹੈ ਕਿ ਹਰ ਵਰਗ ਦਾ ਬੱਚਾ ਉੱਚ ਪੱਧਰੀ ਸਿੱਖਿਆ ਪ੍ਰਾਪਤ ਕਰ ਸਕੇ। ਉਨ੍ਹਾਂ ਕਿਹਾ ਕਿ ਇਹ ਮੋਬਾਇਲ ਵੈਨ ਪਿੰਡ-ਪਿੰਡ ਜਾ ਕੇ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ ਬਾਰੇ ਮਾਪਿਆਂ ਨੂੰ ਜਾਗਰੂਕ ਕਰੇਗੀ। ਇਸ ਉਪਰੰਤ ਕੋਆਰਡੀਨੇਟਰ ਸਿੱਖਿਆ ਵਿਭਾਗ ਮਾਲਵਾ ਵੈਸਟ ਜ਼ੋਨ ਹਰਮੰਦਰ ਸਿੰਘ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਭਾਗ ਵੱਲੋਂ ਇਸ ਵਾਰ ਦਾਖ਼ਲੇ ਲਈ ਆਨਲਾਈਨ ਸੁਵਿਧਾ ਵੀ ਦਿੱਤੀ ਗਈ ਹੈ ਤਾਂ ਜੋ ਮਾਪਿਆਂ ਨੂੰ ਕੋਈ ਦਿੱਕਤ ਨਾ ਆਵੇ। ਦਾਖ਼ਲਾ ਮੁਹਿੰਮ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਮਮਤਾ ਖ਼ੁਰਾਣਾ ਸੇਠੀ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਨਿੰਦਰ ਕੌਰ ਨੇ ਸਾਂਝੇ ਬਿਆਨ ਵਿੱਚ ਸਮੂਹ ਅਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਇਸ ਵੈਨ ਕੰਪੇਨ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਇਸ ਮਹਾਂ-ਕੁੰਭ ਵਿੱਚ ਅਧਿਆਪਕਾਂ ਦੇ ਨਾਲ-ਨਾਲ ਪਿੰਡ ਵਾਸੀਆਂ ਅਤੇ ਮਾਪਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ, ਤਾਂ ਜੋ ਕੋਈ ਵੀ ਬੱਚਾ ਸਿੱਖਿਆ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਮੁਹਿੰਮ ਤਹਿਤ ਚਲਾਈ ਗਈ ਮੋਬਾਇਲ ਵੈਨ ਮਾਲ ਰੋਡ ਸਕੂਲ ਤੋਂ ਰਵਾਨਾ ਹੋ ਕੇ ਕਟਾਰ ਸਿੰਘ ਵਾਲਾ ਅਤੇ ਕੋਟਸ਼ਮੀਰ ਸਕੂਲ ਆਫ਼ ਐਮੀਨੈਂਸ ਵਿਖੇ ਪਹੁੰਚੀ। ਇਸ ਤੋਂ ਬਾਅਦ ਨਸੀਬਪੁਰਾ, ਕੋਟ ਬਖ਼ਤੂ ਹੁੰਦੀ ਹੋਈ ਵੈਨ ਜਦੋਂ ਸਕੂਲ ਆਫ਼ ਐਮੀਨੈਂਸ ਬੰਗੀ ਕਲਾਂ ਵਿਖੇ ਪਹੁੰਚੀ ਤਾਂ ਤਲਵੰਡੀ ਸਾਬੋ ਬਲਾਕ ਦੇ ਨੋਡਲ ਅਫ਼ਸਰ ਕਮ ਪ੍ਰਿੰਸੀਪਲ ਦਵਿੰਦਰ ਕੁਮਾਰ ਗੋਇਲ ਦੀ ਦੇਖ-ਰੇਖ ਹੇਠ ਦਾਖ਼ਲਾ ਵੈਨ ਦਾ ਨਿੱਘਾ ਸੁਆਗਤ ਕੀਤਾ ਗਿਆ। ਇੱਥੇ ਵਿਧਾਇਕ ਅਤੇ ਚੀਫ਼ ਵਿਪ ਪੰਜਾਬ ਪ੍ਰੋ. ਬਲਜਿੰਦਰ ਕੌਰ ਵੱਲੋਂ ਵੈਨ ਨੂੰ ਅਗਲੇ ਪੜਾਅ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਰਗੇ ਮਾਡਲ ਰਾਹੀਂ ਵਿਸ਼ਵ ਪੱਧਰੀ ਬਣਾਇਆ ਜਾ ਰਿਹਾ ਹੈ। ਇਹ ਕਾਫ਼ਲਾ ਤਲਵੰਡੀ ਸਾਬੋ ਦੇ ਵੱਖ-ਵੱਖ ਖੇਤਰਾਂ ਤੋਂ ਹੁੰਦਾ ਹੋਇਆ ਅਖੀਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਈਸਰਖਾਨਾ ਵਿਖੇ ਪਹੁੰਚਿਆ, ਜਿੱਥੇ ਰਣਜੀਤ ਸਿੰਘ ਮਠਾੜੂ ਮੀਤ ਪ੍ਰਧਾਨ ਸਾਬਕਾ ਮੁਲਾਜ਼ਮ ਵਿੰਗ ਪੰਜਾਬ ਅਤੇ ਸੁਖਵੀਰ ਕੌਰ ਸਰਪੰਚ ਮਾਈਸਰਖਾਨਾ ਵੱਲੋਂ ਵੈਨ ਨੂੰ ਝੰਡੀ ਦੇ ਕੇ ਅੱਗੇ ਰਵਾਨਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦਾ ਸੁਪਨਾ ਹੁਣ ਜ਼ਮੀਨੀ ਪੱਧਰ ‘ਤੇ ਹਕੀਕਤ ਬਣ ਰਿਹਾ ਹੈ। ਇਸ ਪੂਰੀ ਮੁਹਿੰਮ ਦੌਰਾਨ ਡਾ. ਸੁਖਪਾਲ ਸਿੰਘ ਸਿੱਧੂ ਵੱਲੋਂ ਸਰਕਾਰੀ ਸਕੂਲਾਂ ਸੰਬੰਧੀ ਗਾਇਆ ਗਿਆ ਗੀਤ ‘ਜਾਗੋ’ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ, ਜਿਸ ਨੇ ਲੋਕਾਂ ਨੂੰ ਭਰਪੂਰ ਪ੍ਰੇਰਿਤ ਕੀਤਾ। ਇਸ ਦੌਰਾਨ ਚਮਕੌਰ ਸਿੰਘ ਸਿੱਧੂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਲਖਵਿੰਦਰ ਸਿੰਘ ਸਿੱਧੂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਅਤੇ ਮਹਿੰਦਰਪਾਲ ਸਿੰਘ ਸਾਬਕਾ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਪ੍ਰਧਾਨ ਸਿੱਖਿਆ ਵਿੰਗ ਪੰਜਾਬ ਵੱਲੋਂ ਨਵੇਂ ਦਾਖਲਿਆਂ ਸੰਬੰਧੀ ਵੱਖ-ਵੱਖ ਪਹਿਲੂਆਂ ‘ਤੇ ਵਿਚਾਰ ਚਰਚਾ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ, ਕਿਤਾਬਾਂ ਅਤੇ ਮਿਡ-ਡੇ-ਮੀਲ ਵਰਗੀਆਂ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਬਲਾਕ ਨੋਡਲ ਅਫ਼ਸਰ ਪ੍ਰਿੰਸੀਪਲ ਗਰਮੇਲ ਸਿੰਘ ਸਿੱਧੂ, ਪ੍ਰਿੰਸੀਪਲ ਕਰਮਜੀਤ ਸਿੰਘ, ਪ੍ਰਿੰਸੀਪਲ ਡੀ.ਕੇ. ਗੋਇਲ, ਪ੍ਰਿੰਸੀਪਲ ਜਸਵੀਰ ਕੌਰ, ਹੈੱਡ ਮਿਸਟ੍ਰੈਸ ਗੁਰਪ੍ਰੀਤ ਕੌਰ ਸਿੱਧੂ, ਹੈੱਡ ਮਿਸਟ੍ਰੈਸ ਹਰਪ੍ਰੀਤ ਕੌਰ, ਹੈੱਡ ਮਿਸਟ੍ਰੈਸ ਰੀਤੂ ਚੌਧਰੀ, ਸੈਂਟਰ ਹੈੱਡ ਟੀਚਰ ਦਲਜੀਤ ਸਿੰਘ ਚੁੱਘੇ, ਗੁਰਵੀਰ ਸਿੰਘ ਭਾਈਰੂਪਾ ਜ਼ਿਲ੍ਹਾ ਰਿਸੋਰਸ ਕੋਆਰਡੀਨੇਟਰ, ਸੈਂਟਰ ਹੈੱਡ ਟੀਚਰ ਬੂਟਾ ਸਿੰਘ ਸੁਨਾਮੀ, ਸੈਂਟਰ ਹੈੱਡ ਟੀਚਰ ਸਤਨਾਮ ਸਿੰਘ, ਜਤਿੰਦਰ ਭੁੱਚੋ ਜ਼ਿਲ੍ਹਾ ਕੋਆਰਡੀਨੇਟਰ ਸਮਾਰਟ ਸਕੂਲ, ਡਾ. ਸੁਖਪਾਲ ਸਿੰਘ ਸਿੱਧੂ, ਗੁਰਮੀਤ ਸਿੰਘ ਸਿੱਧੂ ਡੀ.ਐੱਮ. ਕੰਪਿਊਟਰ, ਬਲਰਾਜ ਸਿੰਘ ਸਰਾਂ ਜ਼ਿਲ੍ਹਾ ਨੋਡਲ ਅਫ਼ਸਰ ਬਿਜਨੈਸ ਬਲਾਸਟਰ, ਭੁਪਿੰਦਰਜੀਤ ਸਿੰਘ ਬਰਾੜ ਬਲਾਕ ਖੇਡ ਅਫਸਰ, ਹੈੱਡ ਟੀਚਰ ਵਿਜੈ ਕੁਮਾਰ, ਨਰਿੰਦਰ ਸਿੰਘ ਬੱਲੂਆਣਾ, ਨਵਨੀਤ ਕੁਮਾਰ, ਹੈੱਡ ਮਾਸਟਰ ਹਰਮੇਸ਼ ਕਟਾਰੀਆ ਸੁਮਨ ਲਤਾ ਅਤੇ ਜਸਵਿੰਦਰ ਸਿੰਘ ਚਾਹਲ ਵੱਲੋਂ ਆਪਣਾ ਯੋਗਦਾਨ ਪਾਇਆ ਗਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਭਾਰਤੀ ਮੂਲ ਦੇ ਪਰਿਵਾਰਾਂ ਵਿੱਚ ਲਿੰਗ ਅਨੁਪਾਤ ਵਿਗਾੜ ‘ਤੇ ਚਿੰਤਾ
Next articleਅੰਮ੍ਰਿਤਸਰ ਵਿੱਚ 200 ਕਰੋੜ ਰੁਪਏ ਦੀ ਹੈਰੋਇਨ ਅਤੇ ਚਾਰ ਗ੍ਰਨੇਡ ਬਰਾਮਦ, ਡਰੋਨ ਰਾਹੀਂ ਪਾਕਿਸਤਾਨ ਤੋਂ ਤਸਕਰੀ ਕੀਤੀ ਗਈ; ਹਥਿਆਰ ਵੀ ਮਿਲੇ