ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਬ੍ਰਾਹਮਣ ਭਲਾਈ ਬੋਰਡ ਪੰਜਾਬ ਦੇ ਚੇਅਰਮੈਨ ਪੰਕਜ ਸ਼ਾਰਦਾ ਦੁਆਰਾ ਵਿਨੋਦ ਕੁਮਾਰ ਭਾਰਦਵਾਜ ਨੂੰ ਬ੍ਰਾਹਮਣ ਵੈੱਲਫੇਅਰ ਬੋਰਡ ਹਲਕਾ ਫਿਲੌਰ ਦੇ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨਾਂ ਕਿਹਾ ਕਿ ਵਿਨੋਦ ਭਾਰਦਵਾਜ ਦੀ ਇਹ ਨਿਯੁਕਤੀ ਸਮਾਜ ਪ੍ਰਤੀ ਨਿਭਾਈਆਂ ਗਈਆਂ ਉਨਾਂ ਦੀਆਂ ਸੇਵਾਵਾਂ ਨੂੰ ਦੇਖਦੇ ਹੋਏ ਕੀਤੀ ਗਈ ਹੈ | ਵਿਨੋਦ ਕੁਮਾਰ ਭਾਰਦਵਾਜ ਨੇ ਅਹੁਦਾ ਸੰਭਾਲਣ ਮੌਕੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਤੇ ਲਗਨ ਨਾਲ ਨਿਭਾੁਣਗੇ | ਇਸ ਮੌਕੇ ਅਸ਼ਵਨੀ ਸ਼ਾਰਦਾ, ਪੰਕਜ ਸੂਦ, ਯਸ਼ਪਾਲ ਤੇ ਰਵੀ ਸੂਦ ਨੇ ਵਿਨੋਦ ਭਾਰਦਵਾਜ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
HOME ਵਿਨੋਦ ਕੁਮਾਰ ਭਾਰਦਵਾਜ ਬ੍ਰਾਹਮਣ ਵੈੱਲਫੇਅਰ ਬੋਰਡ ਹਲਕਾ ਫਿਲੌਰ ਦੇ ਪ੍ਰਧਾਨ ਨਿਯੁਕਤ



