ਚੋਣ ਜ਼ਾਬਤੇ ਦੀ ਉਲੰਘਣਾ: ਚੰਨੀ ਤੇ ਮੂਸੇਵਾਲਾ ਖ਼ਿਲਾਫ਼ ਕੇਸ ਦਰਜ

ਚੰਡੀਗੜ੍ਹ (ਸਮਾਜ ਵੀਕਲੀ) : ਪੰਜਾਬ ਅਸੈਂਬਲੀ ਚੋਣਾਂ ਤੋਂ ਇਕ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਮਾਨਸਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਉਧਰ ‘ਆਪ’ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੇਸ ਦਰਜ ਕਰਨ ਦੀ ਹਦਾਇਤ ਕੀਤੀ ਗਈ ਹੈ।

ਰਾਜ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਨੇ ਮੁਹਾਲੀ ਦੇ ਜ਼ਿਲ੍ਹਾ ਚੋਣ ਅਫਸਰ-ਕਮ-ਜ਼ਿਲ੍ਹਾ ਕਮਿਸ਼ਨਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਤੇ ਹੋਰਨਾਂ ਸਿਆਸੀ ਪਾਰਟੀਆਂ ਖਿਲਾਫ਼ ਝੂਠੇ ਤੇ ਨਿਰਾਰਥਕ ਦੋਸ਼ ਲਾਉਣ ਖ਼ਿਲਾਫ਼ ਕੇਸ ਦਰਜ ਕੀਤੇ ਜਾਣ ਦੀ ਹਦਾਇਤ ਕੀਤੀ ਹੈ। ਇਹ ਹਦਾਇਤਾਂ ਸ਼੍ਰੋਮਣੀ ਅਕਾਲੀ ਦਲ ਦੇ ਤਰਜਮਾਨ ਤੇ ਉਪ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਦੀ ਸ਼ਿਕਾਇਤ ’ਤੇ ਕੀਤੀਆਂ ਗਈਆਂ ਹਨ। ਸ਼ਿਕਾਇਤਕਰਤਾ ਨੇ ਫੇਸਬੁੱਕ ਤੇ ਟਵਿੱਟਰ ਜਿਹੇ ਸੋਸ਼ਲ ਮੀਡੀਆ ਪਲੈਟਫਾਰਮਾਂ ’ਤੇ ਅਪਲੋਡ ਕੀਤੀ ਵੀਡੀਓ ਨੂੰ ਲੈ ਕੇ ਉਜਰ ਜਤਾਇਆ ਸੀ। ਕਲੇਰ ਨੇ ਦਾਅਵਾ ਕੀਤਾ ਸੀ ਕਿ ਇਸ ਵੀਡੀਓ ਜ਼ਰੀਏ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਸਿਆਸੀ ਪਾਰਟੀਆਂ ਦੀ ਦਿੱਖ ਨੂੰ ਆਮ ਲੋਕਾਂ ਦੀਆਂ ਨਜ਼ਰਾਂ ’ਚ ਡੇਗਣ ਦੀ ਕਥਿਤ ਕੋੋੋੋਸ਼ਿਸ਼ ਕੀਤੀ ਗਈ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਆਸਤਦਾਨ, ਨੈਤਿਕਤਾ ਅਤੇ ਸਿਆਸੀ ਧੰਦੇਬਾਜ਼ੀ
Next articleGerman Chancellor calls for negotiated solution to Ukraine crisis