ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜ੍ਹੋਂ ਖਤਮ ਲਈ ਗੰੰਭੀਰ: ਡਾ. ਹਰੀਸ਼ ਕਿਰਪਾਲ
ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ
ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿਚ ਪੀ.ਸੀ.ਪੀ.ਐਨ.ਡੀ.ਟੀ. ਨੂੰ ਸਖਤ ਨਾਲ ਲਾਗੂ ਕਰਨ ਉੱਤੇ ਵਿਚਾਰ-ਚਰਚਾ ਕੀਤੀ ਗਈ। ਇਸ ਤੋਂ ਪਹਿਲਾਂ ਕਾਰਜਕਾਰੀ ਪੀ.ਐਨ.ਡੀ.ਟੀ. ਕੋਆਰਡੀਨੇਟਰ ਡਾ. ਹਰਨੇਕ ਸਿੰਘ ਨੇ ਜ਼ਿਲ੍ਹਾ ਸਲਾਹਕਾਰ ਕਮੇਟੀ ਦੇ ਮੈਂਬਰਾਂ ਨੂੰ ਰਜਿਸਟ੍ਰੇਸ਼ਨ ਨਵਿਆਉਣ ਸਮੇਤ ਮੀਟਿੰਗ ਦੇ ਵੱਖ-ਵੱਖ ਏਜੰਡਿਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਸਖਤੀ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਇਸ ਐਕਟ ਦੀ ਉਲੰਘਣਾ ਕਰਦਾ ਫੜਿਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਡਾ. ਸਿੰਘ ਨੇ ਜ਼ਿਲ੍ਹਾ ਸਹਾਲਕਾਰ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਅੰਦਰ ਲਿੰਗ ਅਨੁਪਾਤ ਦੇ ਪਾੜੇ ਨੂੰ ਘੱਟ ਕਰਨ ਲਈ ਸਮਾਜ ਅੰਦਰ ਜਾਗਰੂਕਤਾ ਪੈਦਾ ਕਰਨ ਲਈ ਹਰ ਵਰਗ ਦਾ ਸਹਿਯੋਗ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਪੀ.ਸੀ.ਪੀ.ਐੱਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਸਿਹਤ ਵਿਭਾਗ ਦੀ ਤਿੱਖੀ ਨਜ਼ਰ ਹੈ ਅਤੇ ਜ਼ਿਲ੍ਹੇ ਵਿਚ ਨਿਰੰਤਰ ਅਲਟਰਾਸਾਊਂਡ ਸੈਂਟਰਾਂ ਦੀ ਚੈੱਕਿੰਗ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਹਰੀਸ਼ ਕਿਰਪਾਲ ਨੇ ਦੱਸਿਆ ਕਿ ਸਿਹਤ ਵਿਭਾਗ ਭਰੂਣ ਹੱਤਿਆ ਵਰਗੀ ਸਮਾਜਿਕ ਬੁਰਾਈ ਨੂੰ ਜੜੋਂ ਖਤਮ ਲਈ ਪੂਰੀ ਤਰ੍ਹਾਂ ਗੰੰਭੀਰ ਹੈ, ਜਿਸ ਲਈ ਜ਼ਿਲ੍ਹੇ ਵਿਚ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਲੰਿਗ ਨਿਧਾਰਣ ਟੈਸਟ ਕਰਨ ਵਾਲੇ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਪੀ.ਸੀ. ਐਂਡ ਪੀ.ਐਨ.ਡੀ.ਟੀ. ਐਕਟ ਦਰਜ ਹੋਣ ‘ਤੇ ਫਰਜ਼ੀ ਮਰੀਜ਼ ਨੂੰ 1 ਲੱਖ ਰੁਪਏ ਤੇ ਸੂਚਨਾ ਦੇਣ ਵਾਲੇ ਨੂੰ 50,000 ਰੁਪਏ ਦੀ ਇਨਾਮੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੋਇਆ ਹੈ, ਜਿਸ ਉਪਰੰਤ ਸਕੈਨਿੰਗ ਕੇਂਦਰਾਂ ਦੀ ਕਾਰਗੁਜ਼ਾਰੀ ਵਿਚ ਕਾਫੀ ਹੱਦ ਤੱਕ ਸੁਧਾਰ ਹੋਇਆ ਹੈ ਪਰ ਅਜੇ ਹੋਰ ਵੀ ਸਖਤੀ ਦੀ ਲੋੜ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



