ਮਨੀਪੁਰ ’ਚ ਹਿੰਸਾ ਜਾਰੀ: ਆੲੀਆਰਬੀ ਜਵਾਨ ਦਾ ਘਰ ਫੂਕਿਆ, ਸੁਰੱਖਿਆ ਬਲਾਂ ਨਾਲ ਝੜਪ ’ਚ ਨੌਜਵਾਨ ਦੀ ਮੌਤ

ਇੰਫਾਲ (ਸਮਾਜ ਵੀਕਲੀ) ; ਮਨੀਪੁਰ ਦੇ ਥੌਬਲ ਜ਼ਿਲ੍ਹੇ ਵਿੱਚ ਗੁੱਸੇ ਵਿੱਚ ਆਈ ਭੀੜ ਨੇ ਆਈਆਰਬੀ ਦੇ ਜਵਾਨ ਦੇ ਘਰ ਨੂੰ ਅੱਗ ਲਗਾ ਦਿੱਤੀ। ਘਟਨਾ ਮੰਗਲਵਾਰ ਰਾਤ ਸਮੇਂ  ਵਾਪਰੀ। ਇਸ ਤੋਂ ਪਹਿਲਾਂ 700-800 ਲੋਕਾਂ ਦੀ ਭੀੜ ਨੇ ਚਾਰ ਕਿਲੋਮੀਟਰ ਦੂਰ ਵੈਂਗਬਲ ਵਿਖੇ ਆਈਆਰਬੀ ਕੈਂਪ ਤੋਂ ਹਥਿਆਰ ਲੁੱਟਣ ਦੀ ਕੋਸ਼ਿਸ਼ ਕੀਤੀ, ਜਿਸ ਦੇ ਨਤੀਜੇ ਵਜੋਂ ਸੁਰੱਖਿਆ ਬਲਾਂ ਨਾਲ ਝੜਪ ਹੋਈ ਜਿਸ ਵਿੱਚ 27 ਸਾਲਾ ਵਿਅਕਤੀ ਮਾਰਿਆ ਗਿਆ। ਮ੍ਰਿਤਕ ਦੀ ਪਛਾਣ ਰੋਨਾਲਡੋ ਵਜੋਂ ਹੋਈ ਹੈ। ਸੁਰੱਖਿਆ ਬਲਾਂ ਨੇ ਸਥਿਤੀ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਅਤੇ ਪਹਿਲਾਂ ਤਾਂ ਅੱਥਰੂ ਗੈਸ ਅਤੇ ਰਬੜ ਦੀਆਂ ਗੋਲੀਆਂ ਦੀ ਵਰਤੋਂ ਕੀਤੀ ਪਰ ਹਥਿਆਰਬੰਦ ਭੀੜ ਨੇ ਗੋਲੀਬਾਰੀ ਕੀਤੀ, ਜਿਸ ਤੋਂ ਬਾਅਦ ਜਵਾਬੀ ਗੋਲੀਬਾਰੀ ਕੀਤੀ ਗਈ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭਗਵੰਤ ਮਾਨ ਨੇ ਮੋਗਾ-ਕੋਟਕਪੂਰਾ ਮਾਰਗ ’ਤੇ ਚੰਦ ਪੁਰਾਣਾ ਟੌਲ ਪਲਾਜ਼ਾ ਬੰਦ ਕਰਵਾਇਆ
Next articleਨਵੀਂ ਦਿੱਲੀ ਦੇ ਤੀਸ ਹਜ਼ਾਰੀ ਕੋਰਟ ਕੰਪਲੈਕਸ ’ਚ ਵਕੀਲਾਂ ਦੇ ਧੜਿਆਂ ਵਿੱਚ ਝੜਪ, ਗੋਲੀ ਚੱਲੀ