ਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਇਕਾਈ ਦੀ ਵਰਚੂਅਲ ਮੀਟਿੰਗ ਹੋਈ

“ਐਸਮਾ”ਲਗਾ ਕੇ ਸਰਕਾਰ ਵੱਖ ਵੱਖ ਮੁਲਾਜ਼ਮਾਂ ਦੇ ਸਘੰਰਸਾਂ ਨੂੰ ਦਬਾਉਣਾ ਚਾਹੁੰਦੀ ਹੈ- ਸੁੱਚਾ ਸਿੰਘ 
ਕਪੂਰਥਲਾ, 3 ਸਤੰਬਰ (ਕੌੜਾ)-ਪੈਨਸ਼ਨਰਜ਼ ਐਸੋਸੀਏਸ਼ਨ ਕਪੂਰਥਲਾ ਇਕਾਈ ਦੀ ਇਕ ਅਹਿਮ ਵਰਚੂਅਲ ਮੀਟਿੰਗ ਹੋਈ। ਜਿਸ ਵਿੱਚ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਪ੍ਰਿੰਸੀਪਲ ਕਰਨੈਲ ਸਿੰਘ ਜਨਰਲ ਸਕੱਤਰ ਦੀ ਅਗਵਾਈ ਵਿੱਚ ਉਕਤ ਮੀਟਿੰਗ ਦੌਰਾਨ ਸੁੱਚਾ ਸਿੰਘ ਮਿਰਜਾਪੁਰ, ਬਲਾਕ ਪ੍ਰਧਾਨ ਗੁਰਬਚਨ ਸਿੰਘ ਜਰਨਲ ਸਕੱਤਰ ਮੱਖਣ ਸਿੰਘ ਗੁਰਚਰਨ ਸਿੰਘ ਘੁੰਮਣ, ਤਰਲੋਚਨ ਸਿੰਘ, ਜਗਜੀਤ ਸਿੰਘ, ਵਿਨੋਦ ਕਪੂਰ, ਦਲੀਪ ਸਿੰਘ ਤਰਸੇਮ ਕੁਮਾਰ ਸ਼ਾਸਤਰੀ ਆਦਿ ਸ਼ਾਮਿਲ ਹੋਏ।ਸਰਬ ਸੰਮਤੀ ਨਾਲ ਸਾਰੀਆਂ ਮੈਂਬਰਾਂ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਕਰਮਚਾਰੀਆਂ ਤੇ ਲਾਏ ਜ਼ਰੂਰੀ ਸੇਵਾਵਾਂ ਲਈ ਐਸਮਾ ਦਾ ਡੱਟ ਕੇ ਵਿਰੋਧ ਕੀਤਾ । ਉਹਨਾਂ ਨੇ ਇਸ ਨੂੰ ਆਮ ਲੋਕਾਂ ਤੇ ਮੁਲਾਜ਼ਮਾਂ ਦੇ ਜਮਹੂਰੀ  ਹੱਕਾਂ ਤੇ ਡਾਕਾ ਕਰਾਰ ਦਿੱਤਾ।
ਆਗੂਆਂ ਨੇ ਕਿਹਾ ਕਿ ਇਹ ਸਿਰਫ ਪਟਵਾਰੀਆਂ ਦੇ ਸੰਘਰਸ਼ ਨੂੰ ਰੋਕਣ ਦਾ ਹੀ ਮਸਲਾ ਨਹੀਂ ਹੈ‌। ਬਲਕਿ ਆਉਣ ਵਾਲੇ ਸਮੇਂ ਵਿੱਚ ਠੇਕਾ ਕਰਮਚਾਰੀਆਂ ਦੇ ਪੱਕੇ ਹੋਣ ਤੇ ਬਣਦੀਆਂ ਉਜਰਤਾਂ ਦੇ ਸੰਘਰਸ਼ ,ਪੁਰਾਣੀ ਪੈਨਸ਼ਨ ਬਹਾਲੀ, ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਲਾਗੂ ਕਰਾਉਣ ਜਿਹੇ ਸੰਘਰਸ਼ ਨੂੰ ਦਬਾਉਣ ਦੀ ਇੱਕ ਸਾਜ਼ਿਸ਼ ਹੈ। ਉਹਨਾਂ ਕਿਹਾ ਕਿ ਇਸ ਲੋਕ ਵਿਰੋਧੀ ਫ਼ੈਸਲੇ ਦਾ ਸਾਡੀ ਯੂਨੀਅਨ ਡੱਟ ਕੇ ਵਿਰੋਧ ਕਰਦੀ ਹੈ।ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਮੁਲਾਜ਼ਮਾਂ ਨਾਲ ਮਿਲ ਬੈਠ ਕੇ ਉਹਨਾਂ ਦੇ ਮਸਲੇ ਹੱਲ ਕੀਤੇ ਜਾਣ। ਜਿਵੇਂ ਕਿ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਜੋ ਵਾਅਦੇ ਕੀਤੇ ਸਨ।ਐਸੇ ਕਾਨੂੰਨ ਲਾਗੂ ਕਰਨਾ ਭਗਤ ਸਿੰਘ ਦੀ ਸੋਚ ਦੇ ਬਿਲਕੁਲ ਖਿਲਾਫ ਹੈ।ਆਗੂਆਂ ਨੇ ਇਸ ਮੀਟਿੰਗ ਦੌਰਾਨ ਕਿਹਾ ਕਿ ਪੰਜਾਬ ਮੁਲਾਜਮ ਪੈਨਸ਼ਨ ਸਾਂਝਾ ਫਰੰਟ ਵੱਲੋਂ ਮਿੱਥੇ ਪ੍ਰੋਗਰਾਮ ਤਹਿਤ 107 ਅਤੇ 24 ਸਤੰਬਰ ਮੰਤਰੀਆਂ ਦੇ ਘਰਾਂ ਦੇ ਵੱਲ ਮਾਰਚ ਨੂੰ  ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ 14 ਅਕਤੂਬਰ ਨੂੰ ਹੋਣ ਵਾਲੀ ਚੰਡੀਗੜ੍ਹ ਵਿਖੇ ਵਿਸ਼ਾਲ ਰੈਲੀ ਨੂੰ ਪੂਰੀ ਤਰ੍ਹਾਂ ਕਾਮਯਾਬ ਕੀਤਾ ਜਾਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਯੋਗ ਮੁਕਾਬਲੇ ‘ਚ ਸ਼੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਦਾ ਰਨਯੋਧ ਤੀਜੇ ਸਥਾਨ ‘ਤੇ ਰਿਹਾ
Next articleਆਮ ਆਦਮੀ ਪਾਰਟੀ ਨੇ ਵਨ ਨੈਸ਼ਨ,ਵਨ ਇਲੈਕਸ਼ਨ ਦੇ ਪ੍ਰਸਤਾਵ ਦਾ ਕੀਤਾ ਵਿਰੋਧ