ਖਾਲਸਾ ਸਾਜਨਾ ਦਿਵਸ ਦੇ ਸਬੰਧ ਚ ਲੈਸਟਰ ਚ ਵਿਸ਼ਾਲ ਨਗਰ ਕੀਰਤਨ 28 ਨੂੰ 

ਲੈਸਟਰ (ਇੰਗਲੈਂਡ),25 ਅੰਪ੍ਰੈਲ(ਸੁਖਜਿੰਦਰ ਸਿੰਘ ਢੱਡੇ)-ਐਤਵਾਰ 28 ਅੰਪ੍ਰੈਲ ਨੂੰ ਇੰਗਲੈਂਡ ਦੇ ਮਿਡਲੈਡ ਇਲਾਕੇ ਦੇ ਸ਼ਹਿਰ ਲੈਸਟਰ ਵਿਖੇ ਖਾਲਸਾ ਸਾਜਨਾ ਦਿਵਸ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਲੈਸਟਰ ਦੇ ਪ੍ਰਧਾਨ ਸ ਰਾਜਮਨਵਿੰਦਰ ਸਿੰਘ ਰਾਜਾ ਕੰਗ ਨੇ ਦੱਸਿਆ ਕਿ ਇਸ ਸਬੰਧ ਚ ਸਵੇਰੇ 10 ਵਜੇ ਦੇ ਕਰੀਬ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਹੋਲੀ ਬੋਨ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਚ ਨਗਰ ਕੀਰਤਨ ਆਰੰਭ ਹੋਵੇਗਾ ਸੋ ਵੱਖ ਵੱਖ ਰਸਤਿਆਂ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਵਿਖੇ ਪੁੱਜੇਗਾ। ਉਨ੍ਹਾਂ ਦੱਸਿਆ ਕਿ ਇਸ ਨਗਰ ਕੀਰਤਨ ਦੌਰਾਨ ਰਸਤੇ ਚ ਲੈਸਟਰ ਦੀਆਂ ਸੰਗਤਾਂ ਵੱਲੋਂ ਥਾ ਥਾ ਤੇ ਵੱਖ ਵੱਖ ਪ੍ਰਕਾਰ ਦੇ ਲੰਗਰਾਂ ਦੇ ਅਨੇਕਾਂ ਸਟਾਲ ਲਗਾਏ ਜਾਣਗੇ। ਨਗਰ ਕੀਰਤਨ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਗੁਰੂ ਤੇਗਬਹਾਦਰ ਸਾਹਿਬ ਜੀ ਵਿਖੇ ਵਿਸ਼ਾਲ ਰਾਗੀ ਢਾਡੀ ਅਤੇ ਕਵੀਸ਼ਰੀ ਦਰਬਾਰ ਸਜਾਇਆ ਜਾਵੇਗਾ।ਇਸ ਨਗਰ ਕੀਰਤਨ ਚ ਯੂਰਪ ਦੇ ਵੱਖ ਵੱਖ ਦੇਸ਼ਾਂ ਸਮੇਤ ਅਮਰੀਕਾ ਕੈਨੇਡਾ ਸਮੇਤ ਇੰਗਲੈਂਡ ਦੇ ਵੱਖ ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ਚ ਸੰਗਤਾਂ ਸ਼ਿਰਕਤ ਕਰਨਗੀਆਂ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article   “ਮਜ਼ਦੂਰ ਵਰਗ ਦੀ ਮੌਜੂਦਾ ਸਥਿਤੀ ਅਤੇ ਮਈ ਦਿਵਸ”
Next article      ਏਹੁ ਹਮਾਰਾ ਜੀਵਣਾ ਹੈ -572