ਇਸ ਮਾਡਲ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਲਾਗੂ ਕਰਨ ਦਾ ਪ੍ਰਣ ਕੀਤਾ
ਕਪੂਰਥਲਾ (ਕੌੜਾ)– ਸਮਾਜ ਸੇਵੀ ਸੰਸਥਾ ਬੈਪਟਿਸਟ ਚੈਰੀਟੇਬਲ ਸੋਸਾਇਟੀ ਵਲੋਂ ਪੇਂਡੂ ਗ਼ਰੀਬ ਔਰਤਾਂ ਲਈ ਚਲਾਏ ਜਾ ਰਹੇ ਵੱਖ ਵੱਖ ਵਿਕਾਸ ਦੇ ਪ੍ਰੋਜੈਕਟਾਂ ਬਾਰੇ ਜਾਣਕਾਰੀ ਹਾਸਲ ਕਰਨ ਲਈ ਖੇਤੀਬਾੜੀ ਸਹਿਕਾਰੀ ਸਟਾਫ ਸਿਖਲਾਈ ਸੰਸਥਾ ਜਲੰਧਰ ਦੇ ਪੰਜਾਬ ਦੇ 23 ਜ਼ਿਲ੍ਹਿਆਂ ਦੇ ਬ੍ਰਾਂਚ ਮੈਨੇਜਰਾਂ ਸਿਖਲਾਈ ਸੰਸਥਾ ਫਕੇਲਟੀ ਡਾ.ਬਲਵਿੰਦਰ ਸਿੰਘ ਦੀ ਅਗਵਾਈ ਹੇਠ ਬੈਪਟਿਸਟ ਸੰਸਥਾ ਦੇ ਦਫ਼ਤਰ ਗੇਟ ਨੰ:3 ਆਰ.ਸੀ.ਐੱਫ ਦਾ ਦੌਰਾ ਕੀਤਾ! ਬੈਪਟਿਸਟ ਚੈਰੀਟੇਬਲ ਸੋਸਾਇਟੀ ਦੇ ਮੈਂਬਰਾਂ ਅਤੇ ਸਵੈ ਸਹਾਈ ਗਰੁੱਪਾਂ ਦੀਆਂ ਮੈਂਬਰਾਂ ਵੱਲੋ ਵੱਲੋ ਖੇਤੀਬਾੜੀ ਸਹਿਕਾਰੀ ਸਟਾਫ ਸਿਖਲਾਈ ਸੰਸਥਾ ਦੀ ਟੀਮ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਖੇਤੀਬਾੜੀ ਸਹਿਕਾਰੀ ਸਟਾਫ ਨੇ ਸੋਸਾਇਟੀ ਦੁਆਰਾ ਰਾਸ਼ਟਰੀ ਖੇਤੀ ਅਤੇ ਪੇਂਡੂ ਵਿਕਾਸ ਮੰਤਰੀ ਬੈਂਕ ਦੇ ਸਹਿਯੋਗ ਨਾਲ ਚਲਾਏ ਜਾ ਰਹੇ ਪ੍ਰੋਜੈਕਟਾਂ ਬਾਰੇ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ ਅਤੇ ਸਵੈ ਸਹਾਈ ਗਰੁੱਪ ਅਤੇ ਜੁਆਇੰਟ ਲਾਇਬਿਲਟੀ ਗਰੁੱਪਾਂ ਦੇ ਤਜਰਬੇਕਾਰ ਮੈਂਬਰਾਂ ਵਾਰਤਾਲਾਬ ਕੀਤੀ।
ਬੈਪਟਿਸਟ ਚੈਰੀਟੇਬਲ ਸੋਸਾਇਟੀ ਦੇ ਪ੍ਰਧਾਨ ਜੋਗਾ ਸਿੰਘ ਅਟਵਾਲ ਨੇ ਖੇਤੀਬਾੜੀ ਸਹਿਕਾਰੀ ਸਟਾਫ ਸਿਖਲਾਈ ਸੰਸਥਾ ਦੇ ਸਟਾਫ ਦੇ ਮੈਬਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੇਂਡੂ ਗਰੀਬ ਔਰਤਾਂ ਦੇ ਆਰਥਿਕ ਅਤੇ ਸਮਾਜਿਕ ਵਿਕਾਸ ਲਈ ਕਾਰਜਸ਼ੀਲ ਹੋਣਾ ਅਤੇ
ਔਰਤ ਨੂੰ ਆਰਥਿਕ ਮੰਦਹਾਲੀ ਵਿਚੋਂ ਬਾਹਰ ਕੱਢਣ ਲਈ ਜਦੋਂ ਕੋਈ ਵਿਅਕਤੀ ਜਾਂ ਸੰਸਥਾ ਅੱਗੇ ਆਉਣਾ ਗੁਰੂ ਸਾਹਿਬਾਨ ਦੇ ਸੰਦੇਸ਼ ਅਤੇ ਡਾਕਟਰ ਭੀਮ ਰਾਓ ਅੰਬੇਦਕਰ ਦੇ ਫਲਸਫੇ ਦੀ ਯਾਦ ਦਿਵਾਉਂਦੀ ਹੈ।
ਖੇਤੀਬਾੜੀ ਸਹਿਕਾਰੀ ਸਟਾਫ ਸਿਖਲਾਈ ਸੰਸਥਾ ਦੇ ਫੈਕਲਟੀ ਡਾ.ਬਲਵਿੰਦਰ ਸਿੰਘ ਸਿੰਘ ਨੇ ਸੰਸਥਾ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦੀ ਸ਼ਲਾਘਾ ਕੀਤੀ ਅਤੇ ਸਹਿਕਾਰੀ ਬੈਂਕ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਨੂੰ ਹੋਰ ਉਸਾਰੂ ਤਰੀਕੇ ਨਾਲ ਚਲਾਉਣ ਲਈ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ। ਬੈਂਕ ਅਧਿਕਾਰੀਆਂ ਇਸ ਮਾਡਲ ਨੂੰ ਬਾਕੀ ਜ਼ਿਲ੍ਹਿਆਂ ਵਿੱਚ ਲਾਗੂ ਕਰਨ ਦਾ ਪ੍ਰਣ ਕੀਤਾ ।
ਇਸ ਕਾਰਜ ਵਿੱਚ ਹਰਪਾਲ ਸਿੰਘ, ਸਰਬਜੀਤ ਸਿੰਘ, ਰਬਿੰਦਰ ਕੌਰ, ਰੇਨੂੰ,ਪਰਮਜੀਤ ਕੌਰ,ਰੋਜ਼ੀ ਮਨਜੀਤ ਕੁਮਾਰ, ਇੰਦਰਪ੍ਰੀਤ ਕੌਰ, ਮਨਜੀਤ ਕੌਰ ਆਦਿ ਨੇ ਭਰਪੂਰ ਸਹਿਯੋਗ ਦਿੱਤਾ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly