HOME ਵਿਵੇਕ ਸ਼ਰਮਾ ਮੋਰਿੰਡਾ ਦੇ ਬਲਾਕ ਪ੍ਰਧਾਨ ਨਿਯੁਕਤ

ਵਿਵੇਕ ਸ਼ਰਮਾ ਮੋਰਿੰਡਾ ਦੇ ਬਲਾਕ ਪ੍ਰਧਾਨ ਨਿਯੁਕਤ

3
ਵਿਧਾਇਕ ਡਾ. ਚਰਨਜੀਤ ਸਿੰਘ ਅਤੇ ਹਾਈਕਮਾਂਡ ਦਾ ਕੀਤਾ ਧੰਨਵਾਦ
ਮੋਰਿੰਡਾ  (ਸਮਾਜ ਵੀਕਲੀ)  (ਸੁਖਵਿੰਦਰ ਸਿੰਘ ਹੈਪੀ)-ਆਮ ਆਦਮੀ ਪਾਰਟੀ ਵੱਲੋਂ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਮਿਹਨਤੀ ਵਰਕਰਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸੇ ਤਹਿਤ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਵੱਲੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਦੀ ਸਿਫ਼ਾਰਸ਼ ਅਤੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਦੀ ਸਹਿਮਤੀ ਨਾਲ, ਮੋਰਿੰਡਾ ਦੇ ਵਸਨੀਕ ਵਿਵੇਕ ਸ਼ਰਮਾ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਵਿਵੇਕ ਸ਼ਰਮਾ ਦੀਆਂ ਪਾਰਟੀ ਪ੍ਰਤੀ ਲੰਬੇ ਸਮੇਂ ਤੋਂ ਨਿਭਾਈਆਂ ਜਾ ਰਹੀਆਂ ਨਿਸ਼ਕਾਮ ਸੇਵਾਵਾਂ ਨੂੰ ਦੇਖਦਿਆਂ ਕੀਤੀ ਗਈ ਹੈ। ਆਪਣੀ ਨਿਯੁਕਤੀ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਵੇਕ ਸ਼ਰਮਾ ਨੇ ਵਿਧਾਇਕ ਡਾਕਟਰ ਚਰਨਜੀਤ ਸਿੰਘ, ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸਮੁੱਚੀ ਹਾਈਕਮਾਂਡ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਆਪਣੀ ਇਸ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ। ਸ਼ਰਮਾ ਨੇ ਕਿਹਾ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਲਗਨ ਅਤੇ ਮਿਹਨਤ ਨਾਲ ਦਿਨ-ਰਾਤ ਇੱਕ ਕਰਕੇ ਪਾਰਟੀ ਦੀ ਮਜਬੂਤੀ ਲਈ ਕੰਮ ਕਰਦੇ ਰਹਿਣਗੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਾਬਕਾ ਸੈਨਿਕਾਂ ਦੇ ਕੰਮ ਵਿੱਚ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗਾ: ਬਿਗ੍ਰੇਡੀਅਰ ਰਾਜ ਕੁਮਾਰ
Next article986 ਮਲਟੀ ਪਰਪਜ਼ ਹੈਲਥ ਵਰਕਰ (ਫੀ) ਰੈਗੂਲਰ ਯੂਨੀਅਨ ਪੰਜਾਬ ਵੱਲੋ ਸੂਬਾ ਪੱਧਰੀ ਮੀਟਿੰਗ ਦਾ ਆਯੋਜਨ