ਰੌਇਲ ਜਿਮ ਬਾਏ ਟੰਡਨ ਵੱਲੋਂ ਮਨੁੱਖਤਾ ਦੇ ਭਲੇ ਲਈ ਪਹਿਲਾ ਖ਼ੂਨਦਾਨ ਕੈਂਪ ਲਾਇਆ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਸ਼੍ਰਿਸ਼ਟੀ ਦੀ ਚਾਦਰ ਸ਼੍ਰੀ ਗੁਰੁ ਤੇਗ਼ ਬਹਾਦਰ ਸਾਹਿਬ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਵੱਲੋਂ ਮੁੱਖ ਸੇਵਾਦਾਰ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਦੀ ਅਗਵਾਈ ਹੇਠ 831ਵਾਂ ਮਹਾਨ ਖੂਨਦਾਨ ਕੈਂਪ ਲਾਡੀ ਟੰਡਨ, ਰਣਧੀਰ ਸਿੰਘ ਲਾਡੀ ਦੇ ਪੂਰਨ ਸਹਿਯੋਗ ਨਾਲ ਰੌਇਲ ਜਿਮ ਬਾਏ ਟੰਡਨ, ਨਿਊ ਸੁਭਾਸ਼ ਨਗਰ ਵਿਖੇ ਲਗਾਇਆ ਗਿਆ। ਇਸ ਮੌਕੇ ਤੇ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ (ਰਜਿ:) ਨੇ ਜ਼ਿਮ ਮਾਲਿਕ ਲਾਡੀ ਟੰਡਨ, ਰਣਧੀਰ ਸਿੰਘ ਟੰਡਨ ਸਮੇਤ ਖੂਨਦਾਨੀਆਂ ਨੂੰ ਪ੍ਰਮਾਣ-ਪੱਤਰ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਆਪਣੇ ਸਰੀਰ ਦੇ ਖੂਨ ਦੇ ਹਿੱਸੇ ਵਿੱਚੋਂ ਨਿਸ਼ਕਾਮ ਰੂਪ ਖੂਨਦਾਨ ਕਰਨ ਵਾਲੇ ਦਾਨੀ ਮਰੀਜ਼ਾਂ ਲਈ ਰੱਬ ਦਾ ਰੂਪ ਹਨ। ਇਸ ਮੌਕੇ ਤੇ ਭੁਪਿੰਦਰ ਸਿੰਘ ਪ੍ਰਧਾਨ ਏ.ਕੇ.ਐਮ.ਯੂ ਲੁਧਿਆਣਾ ਅਤੇ ਬਲਦੇਵ ਸਿੰਘ ਸੰਧੂ ਮੀਤ ਪ੍ਰਧਾਨ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ 50 ਬਲੱਡ ਯੂਨਿਟ ਗੁਰੂ ਤੇਗ ਬਹਾਦਰ (ਚੈ:) ਹਸਪਤਾਲ ਅਤੇ ਪ੍ਰੀਤ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਹੋਇਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਲੈ ਕੇ ਦਿੱਤਾ ਜਾਵੇਗਾ। ਇਸ ਮੌਕੇ ਤੇ ਸਰਪੰਚ ਮਨਜੀਤ ਸਿੰਘ ਬਾਜੜਾ, ਮਲਵਿੰਦਰ ਸਿੰਘ, ਦੀਦਾਰ ਸਿੰਘ, ਮਨਦੀਪ ਗੁਜਰ, ਹੀਰਾ ਵਰਮਾ, ਅਰੁਣ ਵਰਮਾ, ਜਸ ਵਰਮਾ, ਅਮਨ ਗੁਜਰ, ਵਿਸ਼ਾਲ, ਯੁਵਰਾਜ, ਨਿਖਿਲ ਸ਼ੁਕਲਾ ਆਦਿ ਹਾਜ਼ਰ ਸਨ ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


