ਵੈਨਕੂਵਰ (ਸਮਾਜ ਵੀਕਲੀ) ( ਮਲਕੀਤ ਸਿੰਘ )– ਫੈਡਰਲ ਚੋਣਾਂ ਦੌਰਾਨ ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਸਰੀ ਨਿਊਟਨ ਸੰਸਦੀ ਹਲਕੇ ਤੋਂ ਲਗਾਤਾਰ ਛੇਵੀਂ ਵਾਰ ਜੇਤੂ ਰਹੇ ਲਿਬਰਲ ਪਾਰਟੀ ਦੇ ਉਮੀਦਵਾਰ ਸੁਖ ਧਾਲੀਵਾਲ ਵੱਲੋਂ ਆਪਣੀ ਜਿੱਤ ਮਗਰੋਂ ਖੁਸ਼ੀ ਜਾਹਿਰ ਕਰਦਿਆਂ ਆਪਣੇ ਸਮੂਹ ਵੋਟਰਾਂ ਅਤੇ ਸਪੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਹੈ ਕਿ ਮੈਂ ਉਹਨਾਂ ਦਾ ਹਮੇਸ਼ਾ ਰਿਣੀ ਰਹਾਂਗਾ| ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਾਲੀਵਾਲ ਨੇ ਅੱਗੇ ਕਿਹਾ ਕਿ ਉਹ ਪਹਿਲਾਂ ਵਾਂਗ ਆਮ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਹਾਜ਼ਰ ਰਹਿਣਗੇ ਅਤੇ ਕਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਅਗਵਾਈ ਚ ਆਮ ਲੋਕਾਂ ਨਾਲ ਮਿਲ ਕੇ ਕੈਨੇਡਾ ਦੇ ਸੁਨਹਿਰੀ ਭਵਿੱਖ ਲਈ ਲਗਾਤਾਰ ਯਤਨਸ਼ੀਲ ਰਹਿਣਗੇ|
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



