ਮਾਲੇਰਕੋਟਲਾ- (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਜਿਓਂ-ਜਿਉਂ ਵਿਧਾਨ ਸਭਾ ਚੋਣਾਂ 2027 ਦਾ ਸਮਾਂ ਨੇੜੇ ਆਉਂਦਾ ਜਾਦਾਂ ਹੈ ਪੰਜਾਬ ਦੇ ਵੋਟਰਾਂ ਅੰਦਰ ਨਵੇਂ-ਨਵੇਂ ਉਤਰਾਅ ਚੜ੍ਹਾ ਦੇਖਣ ਨੂੰ ਮਿਲ ਰਹੇ ਹਨ। ਭਾਵੇਂ ਵਿਧਾਨ ਸਭਾ ਚੋਣਾਂ 2022 ਚ ਪੰਜਾਬ ਦੇ ਵੋਟਰਾਂ ਨੇ ਇੱਕ ਹਨੇਰੀ ਦੀ ਤਰਾਂ ਅਕਾਲੀ-ਕਾਂਗਰਸ-ਭਾਜਪਾ ਆਦਿ ਪਾਰਟੀਆਂ ਜੋ ਕਿ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਆਪਸ ਵਿੱਚ ਬਦਲ-ਬਦਲ ਕੇ ਪੰਜਾਬ ਦੀ ਸੱਤਾ ਉੱਪਰ ਕਾਬਜ਼ ਹੁੰਦੀਆਂ ਆ ਰਹੀਆਂ ਹਨ ਉਨਾਂ ਵੱਲੋਂ ਮੁੱਖ ਮੋੜ ਕੇ ਵੋਟਾਂ ਦਾ ਰੁਝਾਨ ਬਦਲ ਕੇ ਆਮ ਆਦਮੀ ਪਾਰਟੀ ਨੂੰ 117 ਵਿੱਚੋ 92 ਸੀਟਾਂ ਉੱਪਰ ਜਿਤਾ ਕੇ ਨਰੋਲ ਆਪ ਦੀ ਸਰਕਾਰ ਬਣਾ ਦਿੱਤੀ ਸੀ ਕਿਉਂਕਿ ਵੋਟਾਂ ਲੈਣ ਲਈ ਇਸ ਪਾਰਟੀ ਵੱਲੋਂ ਪੰਜਾਬ ਦੇ ਵੋਟਰਾਂ ਨੂੰ ਬਹੁਤ ਸਾਰੇ ਲੁਭਾਉਣੇ ਵਾਅਦੇ ਕੀਤੇ ਜਿਨ੍ਹਾਂ ਨੂੰ ਬਾਅਦ ਚ ਪੂਰਾ ਕਰਨ ਲਈ ਲੋਕਾਂ ਦੀਆਂ ਉਮੀਦਾਂ ਉੱਪਰ ਸਰਕਾਰ ਹੁਣ ਖਰਾ ਨਹੀ ਉਤਰ ਸਕੀ। ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਵੋਟਰ ਖੁਦ ਨੂੰ ਠੱਗਿਆ ਮਹਿਸੂਸ ਕਰਨ ਲੱਗ ਪਏ ਹਨ ਸਾਇਦ ਇਸੇ ਕਾਰਨ ਪੰਜਾਬ ਦੇ ਵੱਡੀ ਗਿਣਤੀ ਵੋਟਰ ਫਿਰ ਤੋ ਜਾਂ ਤਾਂ ਆਪਣੀ ਪੁਰਾਣੀ ਪਾਰਟੀ ਵਿੱਚ ਜਾਂ ਪੂਰੇ ਜੋਸ਼ੋ ਖਰੋਸ਼ ਨਾਲ ਥੋੜ੍ਹੇ ਸਮੇਂ ਦੌਰਾਨ ਹੀ ਪੰਜਾਬ ਅੰਦਰ ਹੋਂਦ ਵਿੱਚ ਆਈ ਅਕਾਲੀ ਦਲ ਵਾਰਸ ਪੰਜਾਬ ਦੇ ਵੱਲ ਨੂੰ ਜਾਣ ਲੱਗ ਪਏ ਹਨ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਦਲ ਵਾਰਸ ਪੰਜਾਬ ਦੇ ਜ਼ਿਲ੍ਹਾ ਮਲੇਰਕੋਟਲਾ ਦੇ ਪੰਜ ਮੈਂਬਰੀ ਕਮੇਟੀ ਮੈਂਬਰ ਜਥੇਦਾਰ ਗੁਰਦੇਵ ਸਿੰਘ ਸੰਗਾਲਾ ਆਪਣੇ ਗ੍ਰਹਿ ਵਿਖ਼ੇ ਨੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਗੱਲ ਦਾ ਅੰਦਾਜ਼ਾ ਵੋਟਰਾਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋ ਭਾਰੀ ਵੋਟਾਂ ਨਾਲ ਜਿਤਾ ਕੇ ਲੋਕ ਸਭਾ ਵਿੱਚ ਭੇਜਿਆ ਹੈ, ਜੋ ਕਿ ਪੰਜਾਬ ਦੇ ਵੋਟਰਾਂ ਵੱਲੋਂ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਲਈ ਨਰਾਜਗੀ ਪ੍ਰਗਟ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੇ ਸਾਰੇ ਹਲਕਿਆਂ ਅੰਦਰ ਜਿਵੇੰ ਅਕਾਲੀ ਦਲ ਵਾਰਸ ਪੰਜਾਬ ਦੇ ਵੱਲ ਨੂੰ ਝੁਕਾਅ ਹੋ ਰਿਹਾ ਹੈ ਠੀਕ ਉਸੇ ਤਰਾਂ ਵਿਧਾਨ ਸਭਾ ਹਲਕਾ-106 ਅਮਰਗੜ੍ਹ ਵਿੱਚ ਵੀ ਵੱਡੀ ਗਿਣਤੀ ਵੋਟਰਾਂ ਦਾ ਹੁਣ ਅਕਾਲੀ ਦਲ ਵਾਰਸ ਪੰਜਾਬ ਦੇ ਵੱਲ ਨੂੰ ਹੋ ਰਿਹਾ ਹੈ ਜਿਸਦੇ ਨਤੀਜੇ ਵਜੋਂ ਹਲਕੇ ਦੇ ਪਿੰਡਾਂ ਵਿੱਚ ਵੋਟਰਾਂ ਵੱਲੋਂ ਸਾਨੂੰ ਖੁਦ ਸੱਦਾ ਦੇ ਬੁਲਾਇਆ ਜਾਂਦਾ ਹੈ ਅਤੇ ਫਾਰਮ ਭਰ ਕੇ ਪਾਰਟੀ ਦੀ ਮੈਂਬਰਸ਼ਿਪ ਲਈ ਜਾ ਰਹੀ ਹੈ। ਉਹਨਾਂ ਕਿਹਾ ਕਿ ਇਸ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਨਤੀਜੇ ਇਸ ਵਾਰ ਵੱਖਰੇ ਹੋਣਗੇ ਅਤੇ ਅਸੀਂ ਪੰਜਾਬ ਦੀਆਂ ਵੱਡੀ ਗਿਣਤੀ ਸੀਟਾਂ ਉੱਪਰ ਜਿੱਤ ਪ੍ਰਾਪਤ ਕਰਾਂਗੇ।
HOME ਅਮਰਗੜ੍ਹ ਹਲਕੇ ਚ ਵੋਟਰਾਂ ਦਾ ਰੁਝਾਨ ਹੁਣ ਅਕਾਲੀ ਦਲ ਵਾਰਸ ਪੰਜਾਬ ਦੇ...



