ਕਪੂਰਥਲਾ (ਕੌੜਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਵਿਚ ਸਵੀਪ ਪ੍ਰੋਗਰਾਮਾਂ ਦੀ ਲੜੀ ਦੇ ਤਹਿਤ ਵੋਟਰਾਂ ਨੂੰ ਵੋਟ ਦੀ ਸੁਚੱਜੀ ਵਰਤੋਂ ਅਤੇ ਇਸ ਦੀ ਮਹੱਤਤਾ ਸਬੰਧੀ ਜਾਗਰੂਕ ਕਰਨ ਲਈ ਰੰਗੋਲੀ ਪ੍ਰਤੀਯੋਗਤਾ ਕਰਵਾਈ ਗਈ। ਇਸ ਆਯੋਜਨ ਦੀ ਅਗਵਾਈ ਕਰਦਿਆਂ ਹੋਇਆਂ ਕਾਲਜ ਦੇ ਐਨਐਸਐਸ ਵਿੰਗ ਦੇ ਇੰਚਾਰਜ ਡਾ ਜਗਸੀਰ ਸਿੰਘ ਬੰਗੜ ਨੇ ਵਿਦਿਆਰਥੀਆਂ ਨੂੰ ਇਸ ਪ੍ਰੋਗਰਾਮ ਵਿਚ ਵਧ ਚਡ਼੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਦੌਰਾਨ ਕਾਲਜ ਦੇ ਬਹੁਤ ਸਾਰੇ ਵਿਦਿਆਰਥੀਆਂ ਨੇ ਵੱਖ ਵੱਖ ਰੰਗਾਂ ਤੇ ਹੋਰ ਸਮੱਗਰੀ ਦੀ ਵਰਤੋਂ ਕਰਦਿਆਂ ਰੰਗੋਲੀ ਬਣਾਈ ਅਤੇ ਇਸ ਆਯੋਜਨ ਵਿਚ ਆਪਣਾ ਵਡਮੁੱਲਾ ਯੋਗਦਾਨ ਪਾਇਆ । ਇਸ ਪ੍ਰਤੀਯੋਗਤਾ ਵਿਚ ਬੀ ਕਾਮ ਭਾਗ ਤੀਜਾ ਦੀ ਵਿਦਿਆਰਥਣ ਸ਼ੀਤਲ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕੀਤਾ। ਜਦਕਿ ਬੀ ਐਸ ਸੀ ਫੈਸ਼ਨ ਡਿਜ਼ਾਈਨਿੰਗ ਦੀ ਵਿਦਿਆਰਥਣ ਮਨਪ੍ਰੀਤ ਮੋਮੀ ਨੇ ਦੂਸਰਾ ਬੀ ਐਸ ਸੀ ਫੈਸ਼ਨ ਡਿਜ਼ਾਈਨਿੰਗ ਦੀ ਸਿਮਰਨਜੀਤ ਕੌਰ ਅਤੇ ਮਨਪ੍ਰੀਤ ਕੌਰ ਨੇ ਸਾਂਝੇ ਤੌਰ ਤੇ ਤੀਜਾ ਸਥਾਨ ਹਾਸਲ ਕੀਤਾ। ਇਸ ਮੌਕੇ ਕਾਲਜ ਦੇ ਓ ਐੱਸ ਡੀ ਡਾ ਦਲਜੀਤ ਸਿੰਘ ਖਹਿਰਾ ਨੇ ਪਹਿਲਾ ਦੂਜਾ ਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਸਮੂਹ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly