ਵੈਨਕੂਵਰ, (ਸਮਾਜ ਵੀਕਲੀ) (ਮਲਕੀਤ ਸਿੰਘ) – ਕੈਨੇਡਾ ਦੇ ਓਂਟਾਰੀਓ ਸੂਬੇ ਦੇ ਵਾਕਰਟਨ ਇਲਾਕੇ ਵਿੱਚ ਪਿਛਲੇ ਸਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਮਾਰੀਆ ਗਈਆ ਚਾਰ ਵਿਦਿਆਰਥਣਾ ਅਤੇ ਇੱਕ ਅਧਿਆਪਕ ਦੀ ਯਾਦ ਵਿੱਚ ਇਸ ਹਫ਼ਤੇ ਅੰਤ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਪਰਿਵਾਰਕ ਮੈਂਬਰਾਂ, ਦੋਸਤਾਂ, ਸਾਥੀ ਖਿਡਾਰੀਆਂ ਅਤੇ ਸਕੂਲੀ ਸਾਥੀਆਂ ਵੱਲੋਂ ਇਕੱਠੇ ਹੋ ਕੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ। ਜਾਣਕਾਰੀ ਅਨੁਸਾਰ ਇਹ ਭਿਆਨਕ ਹਾਦਸਾ ਪਿਛਲੇ ਸਾਲ ਵਾਪਰਿਆ ਸੀ, ਜਿਸ ਨੇ ਪੂਰੇ ਵਾਕਰਟਨ ਭਾਈਚਾਰੇ ਨੂੰ ਗਹਿਰੇ ਸਦਮੇ ਵਿੱਚ ਧੱਕ ਦਿੱਤਾ ਸੀ। ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸਥਾਨਕ ਖੇਡਾਂ ਅਤੇ ਸਕੂਲੀ ਗਤੀਵਿਧੀਆਂ ਨਾਲ ਜੁੜੇ ਹੋਏ ਸਨ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਇਸ ਦੁੱਖਦਾਈ ਘਟਨਾ ਦੀਆਂ ਯਾਦਾਂ ਅਜੇ ਵੀ ਲੋਕਾਂ ਦੇ ਦਿਲਾਂ ਵਿੱਚ ਤਾਜ਼ਾ ਹਨ। ਸਮਾਗਮ ਦੌਰਾਨ ਮੋਮਬੱਤੀਆਂ ਜਗਾ ਕੇ, ਫੁੱਲ ਭੇਟ ਕਰਕੇ ਅਤੇ ਖਾਮੋਸ਼ੀ ਧਾਰਨ ਕਰਕੇ ਮ੍ਰਿਤਕਾਂ ਨੂੰ ਯਾਦ ਕੀਤਾ ਜਾਵੇਗਾ। ਪਰਿਵਾਰਾਂ ਵੱਲੋਂ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਹੈ ਕਿ ਪਿਛਲੇ ਇੱਕ ਸਾਲ ਦੌਰਾਨ ਲੋਕਾਂ ਵੱਲੋਂ ਦਿੱਤਾ ਗਿਆ ਸਹਿਯੋਗ ਉਨ੍ਹਾਂ ਲਈ ਵੱਡਾ ਸਹਾਰਾ ਬਣਿਆ। ਇਸ ਸਮਾਗਮ ਰਾਹੀਂ ਹਾਦਸੇ ਵਿੱਚ ਮਾਰੀਆ ਗਈਆ ਵਿਦਿਆਰਥਣਾ ਅਤੇ ਅਧਿਆਪਕ ਦੀ ਯਾਦ ਨੂੰ ਸਦਾ ਲਈ ਜਿਉਂਦਾ ਰੱਖਣ ਦਾ ਸੰਦੇਸ਼ ਦਿੱਤਾ ਜਾਵੇਗਾ।
https://play.google.com/store/apps/details?id=in.yourhost.samajweekly



