24ਵੀਂ ਪੈਦਲ ਯਾਤਰਾ ਦੀਆਂ ਤਿਆਰੀਆਂ ਮੁਕੰਮਲ-ਰਛਪਾਲ ਸਿੰਘ
ਕਪੂਰਥਲਾ, (ਸਮਾਜ ਵੀਕਲੀ) ( ਕੌੜਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 24ਵੀਂ ਮਹਾਨ ਪੈਦਲ ਯਾਤਰਾ ਜੋ ਕਿ ਕਪੂਰਥਲਾ ਤੋਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੱਕ ਹਰ ਸਾਲ ਸਜਾਈ ਜਾਂਦੀ ਹੈ, ਇਸ ਵਾਰ 10 ਨਵੰਬਰ ਨੂੰ ਸਵੇਰੇ 4 ਵਜੇ ਸਟੇਟ ਗੁਰਦੁਆਰਾ ਸਾਹਿਬ ਤੋਂ ਰਵਾਨਾ ਹੋਵੇਗੀ | ਇਸ ਸਬੰਧੀ ਅੱਜ ਸਟੇਟ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਜਥੇਬੰਦੀਆਂ ਅਤੇ ਗੁਰਦੁਆਰਾ ਕਮੇਟੀਆਂ ਦੀ ਭਰਵੀਂ ਇਕੱਤਰਤਾ ਹੋਈ, ਜਿਸ ਵਿਚ ਵੱਖ-ਵੱਖ ਗੁਰਦੁਆਰਾ ਕਮੇਟੀਆਂ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ | ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਹਰ ਸਾਲ ਸਜਾਈ ਜਾਂਦੀ ਇਸ ਪੈਦਲ ਯਾਤਰਾ ਦੇ ਮੁੱਖ ਪ੍ਰਬੰਧਕ ਤੇ ਦਸ਼ਮੇਸ਼ ਸੇਵਕ ਜਥੇ ਦੇ ਆਗੂ ਰਸ਼ਪਾਲ ਸਿੰਘ ਸਿਟੀ ਕੇਬਲ ਵਾਲਿਆਂ ਨੇ ਦੱਸਿਆ ਕਿ ਯਾਤਰਾ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਯਾਤਰਾ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ | ਉਨ੍ਹਾਂ ਦੱਸਿਆ ਕਿ ਕਪੂਰਥਲਾ ਤੋਂ ਸੁਲਤਾਨਪੁਰ ਲੋਧੀ ਤੱਕ ਰਸਤੇ ਦੇ ਪਿੰਡਾਂ ਦੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਯਾਤਰਾ ਦੇ ਸਵਾਗਤ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ ਤੇ ਜਗ੍ਹਾ ਜਗ੍ਹਾ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਵੀ ਕੀਤਾ ਗਿਆ ਹੈ | ਇਸ ਮੌਕੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਨੇ ਯਾਤਰਾ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਆਪਣੇ ਸੁਝਾਅ ਦਿੱਤੇ | ਪ੍ਰਬੰਧਕਾਂ ਵਲੋਂ ਸੰਗਤਾਂ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਵਿਅਕਤੀ ਮੋਟਰਸਾਈਕਲ ਆਦਿ ‘ਤੇ ਯਾਤਰਾ ਵਿਚ ਸ਼ਾਮਲ ਨਾ ਹੋਵੇ ਤੇ ਨੌਜਵਾਨ ਇਕੱਲੇ ਟਰੈਕਟਰ ਲੈ ਕੇ ਤੇ ਸਪੀਕਰ ਲਗਾ ਕੇ ਯਾਤਰਾ ਵਿਚ ਹੁੱਲੜਬਾਜ਼ੀ ਨਾ ਕਰਨ ਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਪ੍ਰਸ਼ਾਸਨ ਸਖ਼ਤ ਕਾਰਵਾਈ ਕਰੇਗਾ | ਮੀਟਿੰਗ ਦੌਰਾਨ ਹਾਜ਼ਰ ਸੰਗਤਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਰਸਤੇ ਵਿਚ ਸੜਕ ਦੀ ਹਾਲਤ ਨੂੰ ਸੁਧਾਰਿਆ ਜਾਵੇ ਅਤੇ ਟੋਇਆ ਦੀ ਮੁਰੰਮਤ ਕੀਤੀ ਜਾਵੇ ਤਾਂ ਜੋ ਹਜ਼ਾਰਾਂ ਦੀ ਗਿਣਤੀ ਵਿਚ ਪੈਦਲ ਗੁਰਦੁਆਰਾ ਸ੍ਰੀ ਬੇਰ ਸਾਹਿਬ ਜਾਣ ਵਾਲੀ ਸੰਗਤ ਨੂੰ ਮੁਸ਼ਕਿਲ ਪੇਸ਼ ਨਾ ਆਵੇ | ਰਸ਼ਪਾਲ ਸਿੰਘ ਸਿਟੀ ਕੇਬਲ ਨੇ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਵੀ ਲਿਖਤੀ ਪੱਤਰ ਦੇ ਕੇ ਲੋੜੀਂਦੀ ਕਾਰਵਾਈ ਤੇ ਸੁਰੱਖਿਆ ਪ੍ਰਬੰਧਾਂ ਲਈ ਬੇਨਤੀ ਕੀਤੀ ਗਈ ਹੈ | ਅੱਜ ਦੀ ਇਸ ਮੀਟਿੰਗ ਨੂੰ ਸ਼ੋ੍ਰਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਧਾਰਮਿਕ ਆਗੂ ਜਥੇ. ਜਸਵਿੰਦਰ ਸਿੰਘ ਬੱਤਰਾ ਤੇ ਹਰਜੀਤ ਸਿੰਘ ਭਾਟੀਆ ਤੋਂ ਇਲਾਵਾ ਵਰਿਆਮ ਸਿੰਘ ਕਪੂਰ, ਰਜਿੰਦਰ ਸਿੰਘ ਧੰਜਲ, ਜਗਜੀਤ ਸਿੰਘ ਸ਼ੰਮੀ, ਦਲਜੀਤ ਸਿੰਘ ਸ਼ੇਖੂਪੁਰ, ਸੁਖਜੀਤ ਸਿੰਘ, ਹਰਜੀਤ ਸਿੰਘ ਵਾਲੀਆ, ਜਗੀਰ ਸਿੰਘ ਸਿੱਧੂ, ਪਵਨ ਕੁਮਾਰ ਧੁੰਨਾ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਆਦਿ ਨੇ ਵੀ ਸੰਬੋਧਨ ਕੀਤਾ ਤੇ ਸੰਗਤਾਂ ਨੂੰ ਸ਼ਰਧਾ ਨਾਲ ਯਾਤਰਾ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ | ਮੀਟਿੰਗ ਮੌਕੇ ਹੋਰਨਾਂ ਤੋਂ ਇਲਾਵਾ ਜਥੇ. ਦਵਿੰਦਰ ਸਿੰਘ ਢੱਪਈ, ਸਵਰਨ ਸਿੰਘ, ਜਸਬੀਰ ਸਿੰਘ ਰਾਣਾ, ਮਨਮੋਹਨ ਸਿੰਘ, ਗੁਰਵਿੰਦਰ ਸਿੰਘ, ਜਸਬੀਰ ਸਿੰਘ, ਸੁਖਰਾਜ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਚਰਨਜੀਤ ਸਿੰਘ, ਦਵਿੰਦਰ ਸਿੰਘ ਦੇਵ, ਤਜਿੰਦਰਪਾਲ ਸਿੰਘ, ਮਨਜੀਤ ਸਿੰਘ, ਸੁਖਵਿੰਦਰ ਮੋਹਨ ਸਿੰਘ ਭਾਟੀਆ, ਗੁਰਪ੍ਰੀਤ ਸਿੰਘ, ਸਿਮਰਨਪ੍ਰੀਤ ਸਿੰਘ, ਤਰਵਿੰਦਰ ਮੋਹਨ ਸਿੰਘ ਭਾਟੀਆ, ਪਰਮਿੰਦਰ ਸਿੰਘ ਹੈਪੀ, ਪ੍ਰੀਤਪਾਲ ਸਿੰਘ ਸੋਨੂੰ, ਜਸਪਾਲ ਸਿੰਘ ਖੁਰਾਣਾ, ਮਨਪ੍ਰੀਤ ਸਿੰਘ ਮਨੀ, ਲਖਬੀਰ ਸਿੰਘ ਲੱਕੀ, ਮੋਹਕਮ ਸਿੰਘ ਇੰਚਾਰਜ ਸਟੇਟ ਗੁਰਦੁਆਰਾ, ਬੀਬੀ ਦਵਿੰਦਰ ਕੌਰ ਸਾਹਨੀ, ਸੁਖਜਿੰਦਰ ਸਿੰਘ, ਕੁਲਵਿੰਦਰ ਸਿੰਘ ਬੱਲੀ, ਸੁਰਜੀਤ ਸਿੰਘ, ਬਲਵੰਤ ਸਿੰਘ ਬੱਲ, ਕੁਲਵਿੰਦਰ ਸਿੰਘ, ਟਰੈਫ਼ਿਕ ਇੰਚਾਰਜ ਦਰਸ਼ਨ ਸਿੰਘ, ਸੁਖਜੀਤ ਸਿੰਘ ਢੱਪਈ, ਨਿਰਮਲ ਸਿੰਘ ਬੈਂਕ ਮੈਨੇਜਰ, ਬਾਬਾ ਸੁਰਿੰਦਰ ਸਿੰਘ, ਸਵਰਨ ਸਿੰਘ, ਨਿਰਮਲ ਸਿੰਘ ਸੇਖੋਂ, ਅਰਵਿੰਦਰਜੀਤ ਸਿੰਘ ਸੂਰੀ, ਸੁਖਰਾਜ ਸਿੰਘ, ਅਮਰਜੀਤ ਸਿੰਘ ਥਿੰਦ, ਗੁਰਮੇਲ ਸਿੰਘ, ਦਮਨਦੀਪ ਸਿੰਘ, ਬਲਜਿੰਦਰ ਕੌਰ ਧੰਜਲ, ਹਰਜਿੰਦਰ ਸਿੰਘ ਸਾਬੀ ਤੇ ਹੋਰ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly