HOME ਘੁੰਮਣ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਾਭਾ ਦੇ ਬੁੱਤ ’ਤੇ ਅਰਪਿਤ ਕੀਤੇ...

ਘੁੰਮਣ ਅਤੇ ਉਨ੍ਹਾਂ ਦੇ ਸਾਥੀਆਂ ਨੇ ਸਰਾਭਾ ਦੇ ਬੁੱਤ ’ਤੇ ਅਰਪਿਤ ਕੀਤੇ ਫੁੱਲ

2
ਫੋਟੋ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਬੁੱਤ ਤੇ ਫੂੱਲ ਭੇਟ ਕਰਨ ਸਮੇਂ ਐਡਵੋਕੇਟ ਪ੍ਰਉਪਕਾਰ ਸਿੰਘ ਘੁੰਮਣ ਅਤੇ ਉਨ੍ਹਾਂ ਦੇ ਸਾਥੀ
ਲੁਧਿਆਣਾ   (ਸਮਾਜ ਵੀਕਲੀ)   ( ਕਰਨੈਲ ਸਿੰਘ ਐੱਮ.ਏ.)  ਵਿਧਾਨ ਸਭਾ ਹਲਕਾ ਪੱਛਮੀ ਤੋਂ ਉਂਪ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਨੇ ਅੱਜ ਆਪਣੇ ਸਾਥੀਆਂ ਸਮੇਤ ਗਦਰੀ ਜਨਰਲ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਨ ਮੌਕੇ, ਉਨ੍ਹਾਂ ਨੂੰ ਭਾਈ ਬਾਲਾ ਚੌਂਕ ਸਥਿਤ ਉਨ੍ਹਾਂ ਦੇ ਬੁੱਤ ਤੇ ਪੁੱਜ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ । ਐਡਵੋਕੇਟ ਘੁੰਮਣ ਨੇ ਕਿਹਾ ਕਿ ਸਰਾਭਾ ਦੇ ਛੋਟੀ ਉਮਰੇ ਦੇਸ਼ ਦੀ ਆਜ਼ਾਦੀ ਵਿੱਚ ਪਾਏ ਗਏ ਮਹਾਨ ਯੋਗਦਾਨ ਲਈ ਹਮੇਸ਼ਾਂ ਯਾਦ ਰੱਖਿਆ ਜਾਵੇਗਾ ਅਤੇ ਉਹ ਸਾਡੀਆਂ ਪੀੜ੍ਹੀਆਂ ਨੂੰ ਪ੍ਰੇਰਨਾ ਦਿੰਦੇ ਰਹਿਣਗੇ। ਇਸ ਮੌਕੇ ਘੁੰਮਣ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਾਡੀ ਧਰੋਹਰ ਹਨ ਤੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੀ ਅਸਲ ਸ਼ਰਧਾਂਜਲੀ ਹੋਵੇਗੀ। ਐਡਵੋਕੇਟ ਘੁੰਮਣ ਨੇ ਆਉਣ ਵਾਲੀਆਂ ਚੋਣਾਂ ਵਿੱਚ ਲੋਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਕਿ ਉਹ ਨਿਰਪੱਖਤਾ, ਇਨਸਾਫ ਅਤੇ ਵਿਕਾਸ ਅਧਾਰਿਤ ਰਾਜਨੀਤੀ ਨੂੰ ਅੱਗੇ ਲੈ ਜਾਣਗੇ। ਇਸ ਮੌਕੇ ਉਨ੍ਹਾਂ ਦੇ ਨਾਲ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਾਮਲਾ ਖੂਨ ਵੇਚਣ ਦੇ ਲੱਗੇ ਦੋਸ਼ਾਂ ਦਾ
Next articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸੈਦਪੁਰ ਵਿਖੇ ਅੰਤਰਰਾਸ਼ਟਰੀ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ