ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਅੱਡਾ ਚੱਬੇਵਾਲ ਵਿਖ਼ੇ ਮੁਫਤ ਨਸ਼ਾ ਛੁਡਾਊ ਕੈਂਪ ਲਗਾਇਆ ਗਿਆ ।
ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਪਿੰਡਾ ਸ਼ਹਿਰਾ ਅਤੇ ਕਸਬਿਆਂ ਦੇ ਵਿੱਚ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਅੱਡਾ ਚੱਬੇਵਾਲ ਹੁਸ਼ਿਆਰਪੁਰ ਵਿਖੇ ਮੁਫਤ ਨਸ਼ਾ ਛੁਡਾਊ ਕੈਂਪ ਲਗਾ ਕੇ ਨਸ਼ਿਆਂ ਦੇ ਮੱਕੜ ਜਾਲ ਵਿੱਚ ਫਸੇ ਹੋਏ ਨੌਜਵਾਨਾਂ ਨੂੰ ਨਸਿਆ ਵਿੱਚੋ ਕੱਢਣ ਲਈ ਜਾਗਰੂਕ ਕੀਤਾ ਗਿਆ। ਇਸ ਸਬੰਧੀ ਆਯੂਰ ਜੀਵਨ ਆਯੂਰਵੈਦਿਕ ਰਿਸਰਚ ਸੈਂਟਰ ਦੇ ਐਮਡੀ ਅਤੇ ਦਲ ਖਾਲਸਾ ਦੇ ਜਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਖਾਲਸਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ,ਅਤੇ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ ਵਸੇਬੇ ਲਈ ਠੋਸ ਉਪਰਾਲਿਆਂ ਤੋਂ ਇਲਾਵਾ ਨਸ਼ਿਆਂ ਵਿਰੁੱਧ ਜਨਤਕ ਮੁਹਿੰਮ ਨੂੰ ਅਮਲ ਵਿਚ ਲਿਆਉਣ ਦਲ ਖਾਲਸਾ ਪੂਰੇ ਪੰਜਾਬ ਵਿੱਚ ਸਿਰ ਤੋੜ ਯਤਨ ਕਰ ਰਿਹਾ ਹੈ। ਨਸ਼ੇ ਅੱਜ ਕੱਲ ਵਸਦੇ ਘਰਾਂ ਨੂੰ ਮਿੱਟੀ ਵਿੱਚ ਮਿਲਾ ਰਹੇ ਹਨ ਉਹਨਾਂ ਕਿਹਾ ਕਿ ਪਹਿਲਾਂ ਤਾਂ ਸਿਰਫ ਮੁੰਡੇ ਹੀ ਨਸ਼ਾ ਕਰਦੇ ਸਨ ਪਰ ਹੁਣ ਮੁੰਡਿਆਂ ਦੇ ਨਾਲ ਨਾਲ ਕੁੜੀਆਂ ਵੀ ਨਸ਼ੇ ਦੀਆਂ ਆਦੀ ਹੋ ਰਹੀਆਂ ਹਨ ਅਤੇ ਨਸ਼ੇ ਦੀ ਤੋੜ ਨੂੰ ਪੂਰਾ ਕਰਨ ਵਾਸਤੇ ਕਈ ਕੁੜੀਆਂ ਆਪਣੇ ਸਰੀਰ ਦੀ ਨੁਮਾਇਸ਼ ਵੀ ਲਗਾ ਰਹੀਆਂ ਹਨ। ਉਹਨਾਂ ਕਿਹਾ ਕਿ ਨਸ਼ਾ ਇੱਕ ਕੋਹੜ ਹੈ ਅਤੇ ਆਪਣੇ ਬੱਚਿਆਂ ਨੂੰ ਇਸ ਕੋਹੜ ਤੋਂ ਬਚਾਕੇ ਰੱਖਣਾ ਸਾਡਾ ਨਿੱਜੀ ਫਰਜ ਹੈ ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਚਲਾਉਣ ਦੇ ਬਾਵਜੂਦ ਵੀ ਅੱਜ ਨਸ਼ਾ ਪਿੰਡਾਂ ਸ਼ਹਿਰਾਂ ਅਤੇ ਕਸਬਿਆਂ ਦੇ ਵਿੱਚ ਧੜਾ ਧੜ ਵਿਕ ਰਿਹਾ ਹੈ। ਉਹਨਾਂ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਆਪਣੀ ਨੈਤਿਕ ਅਤੇ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਇੱਕਮੁੱਠ ਹੋਕੇ ਉਪਰਾਲੇ ਕਰਨੇ ਚਾਹੀਦੇ ਹਨ । ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆ ਚੁੱਕੇ ਮੁੰਡੇ ਜਾ ਕੁੜੀਆਂ ਨੂੰ ਇਲਾਜ ਲਈ ਪ੍ਰੇਰਿਤ ਕੀਤਾ ਜਾਵੇ ।ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਮੁਹਿੰਮ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਵੱਖ-ਵੱਖ ਸੰਸਥਾਵਾਂ ਦੇ ਸਹਿਯੋਗ ਨਾਲ ਇਨ੍ਹਾਂ ਯਤਨਾਂ ਨੂੰ ਜਨਤਕ ਮੁਹਿੰਮ ਬਣਾਇਆ ਜਾਵੇ। ਉਹਨਾਂ ਕਿਹਾ ਕਿ ਨਸ਼ੇ ਤੋਂ ਤੌਬਾ ਕਰਨ ਵਾਲੇ ਮੁੰਡੇ ਅਤੇ ਕੁੜੀਆਂ ਸਾਡੇ ਨਾਲ ਸਾਡੇ ਇਸ 9501965267 ਸੰਪਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਨਸ਼ਾ ਛੱਡਣ ਦਾ ਮਨ ਬਣਾ ਕੇ ਆਉਣ ਵਾਲੇ ਵਿਅਕਤੀ ਨੂੰ ਸਾਡੀ ਵੱਲੋਂ ਦਵਾਈ ਬਿਲਕੁਲ ਮੁਫਤ ਦਿੱਤੀ ਜਾਵੇਗੀ। ਇਸ ਮੌਕੇ ਹੋਰਨਾਂ ਤੋ ਇਲਾਵਾ ਇੰਦਰਵੀਰ ਸਿੰਘ ਅਤੇ ਜਗਦੀਸ਼ ਰਾਣਾ ਆਦਿ ਹਾਜ਼ਰ ਸਨ ।


