HOME ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਦੀਵਾਨ ਟੋਡਰਮੱਲ ਪਬਲਿਕ ਸਕੂਲ ਕਾਕੜਾ ਦੇ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਦੀਵਾਨ ਟੋਡਰਮੱਲ ਪਬਲਿਕ ਸਕੂਲ ਕਾਕੜਾ ਦੇ ਵਿਦਿਆਰਥੀਆਂ ਨੇ ਲਗਾਈ 8 ਕਿਲੋਮੀਟਰ ਦੀ ਕ੍ਰਾਸ ਕੰਟਰੀ।

5

(ਸਮਾਜ ਵੀਕਲੀ) ਸੰਦੀਪ ਸਿੰਘ ਬਖੋਪੀਰ ਪੀਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਬੀਤੇ ਦਿਨੀ ਸਕੂਲ ਪ੍ਰਿੰਸੀਪਲ ਮੈਡਮ ਮਨਜੀਤ ਕੌਰ ਜੀ ਦੀ ਪ੍ਰੇਰਨਾ ਸਦਕਾ ਦੀਵਾਨ ਟੋਡਰ ਮੱਲ ਪਬਲਿਕ ਸਕੂਲ ਕਾਕੜਾ ਦੇ ਵਿਦਿਆਰਥੀਆਂ ਨੇ” ਯੁੱਧ ਨਸ਼ਿਆਂ ਵਿਰੁੱਧ “ਮੁਹਿੰਮ ਦੇ ਤਹਿਤ ਸਕੂਲ ਵਿੱਚੋਂ ਪੰਨਵਾਂ ਵਾਇਆ ਦਿਆਲਗੜ੍ਹ ਪਿੰਡ ਹੁੰਦਿਆਂ ਹੋਏ 8 ਕਿਲੋਮੀਟਰ ਦੀ ਕ੍ਰਾਸ ਕੰਟਰੀ ਲਗਾ ਕੇ ਨਸ਼ਿਆਂ ਦੇ ਖਿਲਾਫ਼ ਆਪਣੀ ਆਵਾਜ਼ ਨੂੰ ਬੁਲੰਦ ਕੀਤਾ  ਅਤੇ ਸਮਾਜ ਨੂੰ ਸੁਨੇਹਾ ਦਿੱਤਾ ਹੈ ਕਿ ਆਓ ਅਸੀਂ ਤੰਦਰੁਸਤ ਹੋ ਕੇ ਸਮਾਜ ਅਤੇ ਦੇਸ਼ ਨੂੰ ਤੰਦਰੁਸਤ ਬਣਾਈਏ ਨਸ਼ਿਆਂ ਦੇ ਇਸ ਦਲ ਦਲ ਤੋਂ ਬਚਣ ਲਈ ਜਰੂਰੀ ਹੈ ਕਿ ਬੱਚਿਆਂ ਨੂੰ ਸਰੀਰਕ ਤੌਰ ਤੇ ਤੰਦਰੁਸਤ ਬਣਾਇਆ ਜਾਵੇ ਕੋਚ ਅਵਤਾਰ ਸਿੰਘ ਤਾਰੀ ਵੱਲੋਂ ਨਿਰੰਤਰ ਰੂਪ ਵਿੱਚ ਬੱਚਿਆਂ ਨੂੰ ਸਕੂਲ ਵਿੱਚ ਰੋਜ਼ਾਨਾ ਸਰੀਰਕ ਸਿੱਖਿਆ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ ਅਤੇ ਵੱਖ-ਵੱਖ ਸਕੂਲੀ ਖੇਡਾਂ ਲਈ ਤਿਆਰ ਕੀਤਾ ਜਾਂਦਾ ਹੈ ਵਿਦਿਆਰਥੀਆਂ ਨੂੰ ਫਾਸਟ ਫੂਡ ਛੱਡ ਕੇ ਸੰਤੁਲਿਤ ਖੁਰਾਕ ਖਾਣ ਲਈ ਪ੍ਰੇਰਿਆ ਜਾਂਦਾ ਹੈ ਅਤੇ ਚੰਗੇ ਆਚਰਣ ਲਈ ਨਿਯਮਤ ਰੂਪ ਵਿੱਚ ਚੰਗੀਆਂ ਗੱਲਾਂ ਸਿਖਾ ਕੇ ਸਿੱਖਿਅਤ ਵੀ ਕੀਤਾ ਜਾਂਦਾ, ਸਕੂਲ ਚੇਅਰਮੈਨ ਬਾਬਾ ਕਿਰਪਾਲ ਸਿੰਘ ਜੀ ਵੱਲੋਂ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ ਸਕੂਲ ਮੈਨੇਜਰ ਸਰਦਾਰ ਸਰਬਜੀਤ ਸਿੰਘ ਜੀ ਵੱਲੋਂ ਪ੍ਰਬੰਧ ਡਾਇਰੈਕਟਰ ਡਾ: ਗੁਰਮੀਤ ਸਿੰਘ ਜੀ ਨੂੰ ਅਜਿਹੀਆਂ ਗਤੀਵਿਧੀਆਂ ਨਿਰੰਤਰ ਜਾਰੀ ਰੱਖਣ ਲਈ ਉਤਸਾਹਿਤ ਕੀਤਾ ਗਿਆ, ਮੌਕੇ ਉੱਤੇ ਪੰਜਾਬੀ ਦਾ ਸੰਦੀਪ ਸਿੰਘ ਮੈਡਮ ਮਨਪ੍ਰੀਤ ਕੌਰ ਕ੍ਰਾਸ ਕੰਟਰੀ ਲਗਾਉਣ ਵਾਲੇ ਸਮੂਹ ਵਿਦਿਆਰਥੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮਾਨਸਾ ਦੇ ਸਰਕਾਰੀ ਹਸਪਤਾਲ ਵਿੱਚ ਕੈਂਸਰ ਸਕ੍ਰੀਨਿੰਗ ਕੈਂਪ ਲਗਾਇਆ ਗਿਆ
Next article ਹਾਈਵੋਲਟੇਜ ਤਾਰਾ ਨੀਵੀਆਂ ਹੋਣ ਕਾਰਨ  ਨੌਜਵਾਨ ਨੂੰ ਲੱਗਿਆ ਕਰੰਟ