ਵਿਧਾਇਕਾ ਸੰਤੋਸ਼ ਕਟਾਰੀਆ ਨੇ ਪਿੰਡ ਮੰਡਿਆਣੀ, ਖੀਵੇਵਾਲ ਰਾਜੂ ਮਾਜਰਾ ਅਤੇ ਸਹਿਬਾਜ਼ ਪੁਰ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ
ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਨੂੰ ਨਸ਼ਾਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ 2.0’ ਹੁਣ ਇੱਕ ਲੋਕ ਲਹਿਰ ਬਣਦੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਨੇ ਬਲਾਕ ਬਲਾਚੌਰ ਦੇ ਪਿੰਡ ਮੰਡਿਆਣੀ, ਖੀਵੇਵਾਲ ਰਾਜੂ ਮਾਜਰਾ ਅਤੇ ਸਹਿਬਾਜ਼ ਪੁਰ ਵਿਖੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਜਾਗਰੂਕ ਕੀਤਾ। ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਕਟਾਰੀਆ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ, “ਸਰਕਾਰ ਅਤੇ ਪ੍ਰਸ਼ਾਸਨ ਆਪਣਾ ਕੰਮ ਕਰ ਰਹੇ ਹਨ, ਪਰ ਇਹ ਜੰਗ ਉਦੋਂ ਤੱਕ ਨਹੀਂ ਜਿੱਤੀ ਜਾ ਸਕਦੀ ਜਦੋਂ ਤੱਕ ਆਮ ਲੋਕ ਇਸ ਵਿੱਚ ਸਰਗਰਮ ਭੂਮਿਕਾ ਨਹੀਂ ਨਿਭਾਉਂਦੇ।” ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਵਿਰੁੱਧ ਬਿਨਾਂ ਕਿਸੇ ਡਰ ਤੋਂ ਅੱਗੇ ਆਉਣ। ਪਿੰਡ ਮੰਡਿਆਣੀ ,ਖੀਵੇਵਾਲ ਰਾਜੂ ਮਾਜਰਾ ਅਤੇ ਸਹਿਬਾਜ਼ ਪੁਰ ਦੇ ਨਿਵਾਸੀਆਂ ਨੇ ਭਰੋਸਾ ਦਿੱਤਾ ਕਿ ਉਹ ਨਸ਼ਿਆਂ ਖ਼ਿਲਾਫ਼ ਇਸ ਜੰਗ ਵਿੱਚ ਸਰਕਾਰ ਦਾ ਮੋਢੇ ਨਾਲ ਮੋਢਾ ਜੋੜ ਕੇ ਸਾਥ ਦੇਣਗੇ। ਪਿੰਡ ਵਾਸੀਆਂ ਨੇ ਅਹਿਦ ਲਿਆ ਕਿ ਉਹ ਆਪਣੇ ਪਿੰਡ ਨੂੰ ਨਸ਼ਾਮੁਕਤ ਰੱਖਣ ਲਈ ਪੂਰੀ ਵਾਹ ਲਾਉਣਗੇ।
ਅਖੀਰ ਵਿੱਚ ਵਿਧਾਇਕਾ ਨੇ ਕਿਹਾ ਕਿ ਆਓ, ਅਸੀਂ ਸਾਰੇ ਮਿਲ ਕੇ ਇਸ ਜੰਗ ਨੂੰ ਜਿੱਤੀਏ ਅਤੇ ਪੰਜਾਬ ਦੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰੀਏ।ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਨਾ ਹੈ l ਇਸ ਮੌਕੇ ਪਿੰਡ ਮੰਡਿਆਣੀ , ਖੀਵੇਵਾਲ ਰਾਜੂ ਮਾਜਰਾ ਅਤੇ ਸਹਿਬਾਜ਼ਪੁਰ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀ ਹਾਜਰ ਸਨ l
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



