ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਆਸ਼ਿਕਾ ਜੈਨ (ਆਈ.ਏ.ਐੱਸ.) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਵੱਲੋਂ ਰਿਆਤ ਬਹਿਰਾ ਪ੍ਰੋਫੈਸ਼ਨਲ ਯੂਨੀਵਰਸਿਟੀ, ਹੁਸ਼ਿਆਰਪੁਰ ਵਿਖੇ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ। ਇਹ ਪ੍ਰੋਗਰਾਮ ਡਿਪਟੀ ਮੈਡੀਕਲ ਕਮਿਸ਼ਨਰ ਹੁਸ਼ਿਆਰਪੁਰ ਡਾ. ਸਵਾਤੀ ਸ਼ੀਮਾਰ ਦੀ ਅਗਵਾਈ ਹੇਠ ਅਤੇ ਡਾ. ਸੁਖਮੀਤ ਕੌਰ ਬੇਦੀ ਦੀ ਕੋਆਰਡੀਨੇਸ਼ਨ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਹਲਕਾ ਚੱਬੇਵਾਲ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਤੋਂ ਇਲਾਵਾ ਡਾ. ਜਸਲੀਨ ਕੌਰ ਮੈਡੀਕਲ ਅਫ਼ਸਰ ਇੰਚਾਰਜ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ, ਨਿਸ਼ਾ ਰਾਣੀ ਮੈਨੇਜਰ, ਪ੍ਰਸ਼ਾਂਤ ਆਦਿਆ ਕਾਉਂਸਲਰ ਅਤੇ ਤਹਿਰੀਨ ਬਸਰਾ ਫੈਲੋ ਮੈਂਟਲ ਹੈਲਥ ਵੀ ਮੌਜੂਦ ਸਨ। ਵਰਕਸ਼ਾਪ ਦੌਰਾਨ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਮਿਹਨਤ ਨਾਲ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਸਾਰਿਆਂ ਦੀ ਸਾਂਝੀ ਜਿੰਮੇਵਾਰੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਪਿੰਡਾਂ ਦੇ ਪਹਿਰੇਦਾਰ ਅਤੇ ਵੀ.ਡੀ.ਸੀ. ਮੈਂਬਰ ਬਣ ਕੇ ਜਾਗਰੂਕਤਾ ਫੈਲਾਉਣ ਲਈ ਉਤਸ਼ਾਹਿਤ ਕੀਤਾ ਅਤੇ ਕਿਹਾ ਕਿ ਜੇ ਅਸੀਂ ਅੱਜ ਤੋਂ ਹੀ ਜਾਗਰੂਕ ਹੋ ਜਾਈਏ ਤਾਂ ਅਸੀਂ ਆਪਣੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾ ਸਕਦੇ ਹਾਂ। ਡਿਪਟੀ ਮੈਡੀਕਲ ਕਮਿਸ਼ਨਰ ਡਾ. ਸਵਾਤੀ ਸ਼ੀਮਾਰ ਨੇ ਕਿਹਾ ਕਿ ਨਸ਼ਾਖੋਰੀ ਇੱਕ ਗੰਭੀਰ ਸਮਾਜਿਕ ਅਤੇ ਸਿਹਤ ਸੰਬੰਧੀ ਸਮੱਸਿਆ ਹੈ ਅਤੇ ਇਸ ਤੋਂ ਬਚਾਅ ਲਈ ਲਗਾਤਾਰ ਜਾਗਰੂਕਤਾ ਬਹੁਤ ਜਰੂਰੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦੀ ਅਪੀਲ ਕੀਤੀ। ਤਹਿਰੀਨ ਬਸਰਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਚਲ ਰਹੀਆਂ ਗਤੀਵਿਧੀਆਂ ਜਿਵੇਂ ਸੂਰਮਾ ਪ੍ਰੋਗਰਾਮ, ਪਿੰਡਾਂ ਦੇ ਪਹਿਰੇਦਾਰ ਪ੍ਰੋਗਰਾਮ ਅਤੇ ਜਨਤਕ ਪੱਧਰ ‘ਤੇ ਜਾਗਰੂਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਵਿਦਿਆਰਥੀਆਂ ਵੱਲੋਂ ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ ‘ਤੇ ਲੈਕਚਰ ਅਤੇ ਸਕਿੱਟ ਪੇਸ਼ ਕੀਤੇ ਗਏ। ਯੂਨੀਵਰਸਿਟੀ ਦੇ 59 ਵਿਦਿਆਰਥੀਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਵਿੱਚ ਭਾਗ ਲਿਆ। ਮੁਕਾਬਲੇ ਵਿੱਚ ਪੱਲਵੀ ਦੇਵੀ ਅਤੇ ਨੇਹਾ ਕੁਮਾਰੀ ਨੇ ਪਹਿਲਾ ਸਥਾਨ ਹਾਸਿਲ ਕੀਤਾ, ਸ਼ਿਵਾਨੀ ਅਤੇ ਅਮਨਦੀਪ ਦੂਜੇ ਸਥਾਨ ‘ਤੇ ਰਹੇ ਜਦਕਿ ਨਿਤਿਕਾ ਅਤੇ ਹਿਤਾਂਸ਼ਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



