ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ਮਾਨਯੋਗ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਹਰਜੋਤ ਸਿੰਘ ਬੈਂਸ ਸਿੱਖਿਆ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ ਅਨੁਸਾਰ ਨਗਰ ਕੌਂਸਲ ਸ੍ਰੀ ਅਨੰਦਪੁਰ ਸਾਹਿਬ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਪੰਜ ਪਿਆਰਾ ਪਾਰਕ ਵਿਖੇ ਆਸਰਾ ਫਾਊਂਡੇਸ਼ਨ (ਐਨਜੀਓਜ) ਦੇ ਸਹਿਯੋਗ ਨਾਲ ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਵਿੱਚ ਅਜੇ ਸਿੰਘ ਡੀ ਐਸ ਪੀ ਅਤੇ ਦਾਨਿਸ਼ਵੀਰ ਸਿੰਘ ਐਸ ਐਚ ਓ ਅਨੰਦਪੁਰ ਸਾਹਿਬ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਨਸ਼ਿਆਂ ਵਿਰੁੱਧ ਕਿਸੇ ਤਰੀਕੇ ਦੀ ਕੋਈ ਵੀ ਜਾਣਕਾਰੀ ਹੈ ਉਹ ਸਾਨੂੰ ਦੱਸੀ ਜਾਵੇ ਦੱਸਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ ਤਾਂ ਕਿ ਪੰਜਾਬ ਨੂੰ ਨਸ਼ੇ ਮੁਕਤ ਕੀਤਾ ਜਾ ਸਕੇ। ਇਸ ਮੌਕੇ ਤੇ ਸ਼੍ਰੀ ਸੰਜੀਵ ਧਰਮਾਣੀ ਪ੍ਰਧਾਨ ਆਸਰਾ ਫਾਊਂਡੇਸ਼ਨ ਅਤੇ ਸਮੂਹ ਮੈਂਬਰ ਸਾਹਿਬਾਨ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਨਸ਼ੇ ਦੇ ਕੋੜ ਨੂੰ ਖਤਮ ਕਰਨ ਲਈ ਸਾਨੂੰ ਲੋਕਾਂ ਦਾ ਸਹਿਯੋਗ ਚਾਹੀਦਾ ਹੈ ਅਤੇ ਅਸੀਂ ਖੁਦ ਜਿੰਨੀਆਂ ਵੀ ਸਮਾਜਿਕ ਸੰਸਥਾਵਾਂ ਹਨ ਉਹਨਾਂ ਨੂੰ ਇਸ ਨਸ਼ੇ ਵਿਰੋਧੀ ਮੁਹਿੰਮ ਵਿੱਚ ਵੱਧ ਚੜ ਕੇ ਆਪਣਾ ਯੋਗਦਾਨ ਪਾਣਾ ਚਾਹੀਦਾ ਹੈ ਤਾਂ ਕਿ ਅਸੀਂ ਪੰਜਾਬ ਨੂੰ ਰੰਗਲਾ ਪੰਜਾਬ ਬਣਾ ਸਕੀਏ । ਇਸ ਮੋਕੇ ਕਲੱਬ ਦੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ, ਸਾਬਕਾ ਪ੍ਰਧਾਨ ਨਵੀਨ ਕੁਮਾਰ, ਦਵਿੰਦਰਪਾਲ ਸਿੰਘ, ਅੰਕੁਸ਼ ਕੁਮਾਰ, ਪ੍ਰਸ਼ਾਂਤ ਵੋਹਰਾ, ਅਜੇ ਕੁਮਾਰ, ਜਸਦੀਪ ਸਿੰਘ ਧਾਲੀਵਾਲ, ਸਤਿੰਦਰਪਾਲ ਸਿੰਘ, ਰਾਜ ਘਈ, ਡਾ. ਮਨਦੀਪ ਸਿੰਘ, ਦੁਰੋਹਿਨ ਘਈ ਆਦਿ ਵੀ ਹਾਜਰ ਸਨ।



