HOME ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਦੌੜੇ ਸ਼ਹੀਦ ਭਗਤ ਸਿੰਘ ਨਗਰ...

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਦੌੜੇ ਸ਼ਹੀਦ ਭਗਤ ਸਿੰਘ ਨਗਰ ਵਾਸੀ

2

ਨਵਾਂਸ਼ਹਿਰ ਵਿਖੇ ਜ਼ਿਲ੍ਹਾ ਪ੍ਰਸ਼ਾਸਨ ਨੇ ਕਰਵਾਈ ਵਿਸ਼ਾਲ ਮੈਰਾਥਨ’

ਨਵਾਂਸ਼ਹਿਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇਕ ਵਿਸ਼ਾਲ ਮੈਰਾਥਨ ਕਰਵਾਈ ਗਈ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਅਤੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਦੀ ਅਗਵਾਈ ਹੇਠ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਕਰਵਾਈ ਇਸ ਮੈਰਾਥਨ ਵਿਚ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਅਤੇ ਜ਼ਿਲ੍ਹੇ ਦੀਆਂ ਉੱਘੀਆਂ ਸ਼ਖਸੀਅਤਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ, ਵਿਦਿਆਰਥੀਆਂ, ਅਧਿਆਪਕਾਂ, ਖਿਡਾਰੀਆਂ, ਪਿੰਡਾਂ ਦੇ ਪੰਚ-ਸਰਪੰਚਾਂ, ਯੂਥ ਕਲੱਬਾਂ ਦੇ ਮੈਂਬਰਾਂ, ਵਲੰਟੀਅਰਾਂ, ਸੀ.ਐਮ ਯੋਗਸ਼ਾਲਾ ਦੇ ਟ੍ਰੇਨਰਾਂ ਅਤੇ ਜ਼ਿਲ੍ਹਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਕੇ ਨਸ਼ਿਆਂ ਦੇ ਖਿਲਾਫ਼ ਲੜਾਈ ਵਿਚ ਮੋਹਰੀ ਭੂਮਿਕਾ ਨਿਭਾਉਣ ਦਾ ਅਹਿਦ ਲੈਣ ਦੇ ਨਾਲ-ਨਾਲ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਲਈ ਵੀ ਆਪਣਾ ਫਰਜ਼ ਨਿਭਾਇਆ। ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੇ ਬੈਂਡ ਦੀਆਂ ਧੁਨਾਂ ਨਾਲ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਸਵੇਰੇ 6.30 ਵਜੇ ਸ਼ੁਰੂ ਹੋਈ ਇਹ ਮੈਰਾਥਨ ਰਾਜਾ ਹਸਪਤਾਲ, ਬਾਰਾਦਰੀ ਬਾਗ਼, ਸਰਕਾਰੀ ਮੁੜ ਵਸੇਬਾ ਕੇਂਦਰ ਅਤੇ ਬਾਬਾ ਸਾਹਿਬ ਡਾ. ਬੀ. ਆਰ ਅੰਬੇਡਕਰ ਚੌਕ ਤੋਂ ਹੁੰਦੀ ਹੋਈ ਵਾਪਸ ਆਈ.ਟੀ.ਆਈ ਗਰਾਊਂਂਡ ਵਿਖੇ ਸਮਾਪਤ ਹੋਈ। ਮੈਰਾਥਨ ਦੇ ਸਾਰੇ ਰਸਤੇ ਦੌਰਾਨ ਆਡੀਓ ਸਿਸਟਮ ਅਤੇ ਜਾਗਰੂਕਤਾ ਬੈਨਰਾਂ ਨਾਲ ਵਿਸ਼ੇਸ਼ ਤੌਰ ‘ਤੇ ਤਿਆਰ ਕਰਵਾਈ ਗਈ ਗੱਡੀ ਨੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦਾ ਹੋਕਾ ਦਿੱਤਾ। ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਤੰਦਰੁਸਤ ਤੇ ਖੁਸ਼ਹਾਲ ਪੰਜਾਬ ਲਈ ਨੌਜਵਾਨਾਂ ਨੂੰ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਨਾਲ ਜੋੜਿਆ ਜਾ ਰਿਹਾ ਹੈ ਅਤੇ ਵੱਡੇ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੋਕ ਲਹਿਰ ਉਸਰ ਚੁੱਕੀ ਹੈ ਅਤੇ ਜਲਦ ਹੀ ਪੰਜਾਬ ਨਸ਼ਾ ਮੁਕਤ ਤੁਹਾਨੂੰ ਤਾਂ ਮਿਸ ਲੈਟਰ ਆਈ ਬਣੇਗਾ। ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਇਸ ਮੈਰਾਥਨ ਦਾ ਮੁੱਖ ਮਕਸਦ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਅਸਰ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਸਮਾਜ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿਚ ਭਾਗੀਦਾਰੀ ਵਧਾਉਣਾ ਹੈ। ਉਹਨਾਂ ਸਾਰਿਆਂ ਨੂੰ ਮਿਲ ਕੇ ਨਸ਼ਿਆਂ ਖਿਲਾਫ ਹੰਭਲਾ ਮਾਰਨ ਦਾ ਸੱਦਾ ਦਿੱਤਾ। ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਇਸ ਮੌਕੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਵੱਡੀ ਮੁਹਿੰਮ ਚਲਾਈ ਗਈ ਹੈ, ਜਿਸ ਨੂੰ ਜਲਦ ਹੀ ਅੰਜ਼ਾਮ ਤੱਕ ਪਹੁੰਚਾਇਆ ਜਾਵੇਗਾ। ਇਸ ਦੌਰਾਨ ਮੈਰਾਥਨ ਦੇ ਜੇਤੂਆਂ ਨੂੰ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸਾਰੇ ਭਾਗੀਦਾਰਾਂ ਨੂੰ ਬੂਟੇ ਵੰਡੇ ਗਏ ਅਤੇ ਉਨ੍ਹਾਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਲਗਾਏ ਗਏ ਸੈਲਫੀ ਸਟੈਂਡਾਂ ‘ਤੇ ਭਾਗੀਦਾਰਾਂ ਵੱਲੋਂ ਵੱਡੀ ਗਿਣਤੀ ਵਿਚ ਆਪਣੀਆਂ ਯਾਦਗਾਰੀ ਤਸਵੀਰਾਂ ਲਈਆਂ ਗਈਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

 

Previous articleਗ੍ਰਾਮ ਸੁਰੱਖਿਆ ਕਮੇਟੀਆਂ ਦਾ ਜ਼ਿਲ੍ਹਾ ਪੱਧਰੀ ਜਾਗਰੂਕਤਾ ਸਮਾਗਮ 4 ਮਈ ਨੂੰ – ਰਾਜੀਵ ਵਰਮਾ
Next articleਡਾ. ਸੁੱਖੀ ਨੇ ਸਿੱਖਿਆ ਕ੍ਰਾਂਤੀ ਤਹਿਤ ਵੱਖ-ਵੱਖ ਸਕੂਲਾਂ ਵਿਚ ਵਿਕਾਸ ਕਾਰਜ ਕੀਤੇ ਲੋਕ ਅਰਪਿਤ