HOME ‘ਯੁੱਧ ਨਸ਼ਿਆ ਵਿਰੁੱਧ’ ਅਤੇ ਅਪਰੇਸ਼ਨ “ਸੰਪਰਕ” ਤਹਿਤ ਕਸਬਾ ਭੀਖੀ ਵਿਖੇ ਕੀਤੀ ਗਈ...

‘ਯੁੱਧ ਨਸ਼ਿਆ ਵਿਰੁੱਧ’ ਅਤੇ ਅਪਰੇਸ਼ਨ “ਸੰਪਰਕ” ਤਹਿਤ ਕਸਬਾ ਭੀਖੀ ਵਿਖੇ ਕੀਤੀ ਗਈ ਲੋਕ ਮਿਲਣੀ 

4
ਨਸ਼ੇ ਨੂੰ ਪੰਜਾਬ ਵਿੱਚ ਖਤਮ ਕਰਨ ਲਈ ਆਮ ਲੋਕ ਕਰਨ ਪੁਲਿਸ ਦਾ ਸਹਿਯੋਗ : ਡੀ ਆਈ ਜੀ ਬਠਿੰਡਾ ਰੇਂਜ 
ਭੀਖੀ,    (ਸਮਾਜ ਵੀਕਲੀ)    ( ਕਮਲ ਜਿੰਦਲ ) ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਮਾਨਯੋਗ ਡਾਇਰੈਕਟਰ ਜਨਰਲ  ਪੁਲਿਸ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਜੀ ਦੇ ਅਦੇਸਾਂ ਅਨੁਸਾਰ ਮਾਨਸਾ ਪੁਲਿਸ ਵੱਲੋ ਅਪਰੇਸ਼ਨ”ਸੰਪਰਕ” ਤਹਿਤ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧਾ ਵਿੱਚ ਸੁਧਾਰ ਲਿਆਉੇਣ ਅਤੇ ਵਿਸ਼ਵਾਸ/ਸਹਿਯੋਗ ਵਧਾਉਣ ਲਈ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੀਟਿੰਗਾਂ/ਮਿਲਣੀਆਂ ਕਰਨ ਲਈ ਮੁਹਿੰਮ ਚਲਾਈ  ਹੋਈ ਹੈ। ਜਿਸਦੇ ਮੱਦੇਨਜ਼ਰ ਅੱਜ ਸ੍ਰੀ ਹਰਜੀਤ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਜੀ ਦੇ ਵੱਲੋ ਕਸਬਾ ਭੀਖੀ ਵਿੱਚ ਪਬਲਿਕ ਮੀਟਿੰਗ/ਮਿਲਣੀ ਕੀਤੀ ਗਈ। ਇਸ  ਮੀਟਿੰਗ/ਮਿਲਣੀ ਦੌਰਾਨ ਐਸ.ਐਸ.ਪੀ. ਮਾਨਸਾ ਖੁਦ ਕਾਲਾ ਰਾਮ ਕਾਂਸ਼ਲ (ਐਸ.ਡੀ.ਐਮ) ਮਾਨਸਾ ਬੂਟਾ ਸਿੰਘ ਉਪ ਕਪਤਾਨ ਪੁਲਿਸ (ਸ.ਡ.) ਮਾਨਸਾ ਅਤੇ ਮੁੱਖ ਅਫਸਰ ਭੀਖੀ ਵੱਲੋਂ ਸਾਝੇ ਤੌਰ ਪਰ ਕਰੀਬ 200 ਵਿਅਕਤੀਆ ਦੇ ਇੱਕਠ ਨੂੰ ਸੰਬੋਧਨ ਕੀਤਾ ਗਿਆ। ਸੀਨੀਅਰ ਕਪਤਾਨ ਪੁਲਿਸ, ਮਾਨਸਾ ਜੀ ਵੱਲੋਂ ਦੱਸਿਆ ਗਿਆ ਕਿ ਇਸ ਪਬਲਿਕ ਮੀਟਿੰਗ/ਮਿਲਣੀ ਵਿੱਚ ਕਸਬਾ ਭੀਖੀ ਅਤੇ ਇਸਦੇ ਨੇੜਲੇ ਪਿੰਡਾਂ ਦੀਆਂ ਪੰਚਾਇਤਾਂ, ਵਿਲੇਜ ਡਿਫੈਂਸ/ਵਾਰਡ ਕਮੇਟੀ ਮੈਂਬਰਾਂ, ਹੋਰ ਮੋਹਤਵਰ ਪੁਰਸ਼ਾ ਅਤੇ ਕਸਬਾ ਭੀਖੀ ਵਾਸੀਆਂ ਨੇ ਭਾਗ ਲਿਆ। ਇਸ ਸਮਾਗਮ ਦੌਰਾਨ ਆਮ ਪਬਲਿਕ ਨੂੰ ਆਪਣੀ  ਦੁਖ-ਤਕਲੀਫਾਂ ਅਤੇ ਸੁਝਾਅ ਪ੍ਰਸ਼ਾਸ਼ਨ ਨਾਲ ਸਾਂਝਾ ਕਰਨ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਪੁਲਿਸ ਪ੍ਰਸ਼ਾਸ਼ਨ ਅਤੇ ਆਮ ਪਬਲਿਕ ਦੇ ਸਬੰਧ ਗੂੜੇ ਹੋ ਸਕਣ ਅਤੇ ਸਹਿਯੋਗ ਦੀ ਭਾਵਨਾ ਵਿੱਚ ਵਾਧਾ ਹੋ ਸਕੇ। ਇਸਤੋਂ ਇਲਾਵਾ ਮੀਟਿੰਗ ਵਿੱਚ ਪੁੱਜੇ ਨੋਜਵਾਨਾਂ/ਬੱਚਿਆ ਨੂੰ ਨਸ਼ਿਆ ਤੋ ਦੂਰ ਰਹਿਣ ਦੀ ਅਪੀਲ ਕੀਤੀ ਗਈ ਤੇ ਨਸ਼ਿਆਂ ਦੇ ਮਾੜੇ ਪ੍ਰਭਾਵਾ ਤੋ ਜਾਣੂ  ਕਰਾਇਆ ਗਿਆ ਅਤੇ ਪੁਲਿਸ ਪ੍ਰਸਾਸਨ ਦਾ ਸਾਥ ਦੇਣ ਦੀ ਅਪੀਲ ਕੀਤੀ ਗਈ।ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਹੁਣ ਤੱਕ 260 ਮੁਕਦੁੱਮੇ ਦਰਜ ਕਰਕੇ 385 ਵਿਅਕਤੀਆ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਐਸ.ਐਸ.ਪੀ. ਮਾਨਸਾ ਜੀ ਵੱਲੋਂ ਅਖੀਰ ਵਿੱਚ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਪਬਲਿਕ ਨੂੰ ਵਿਸ਼ਵਾਸ ਦਿਵਾਉਂਦੇ ਹੋਏ ਦੱਸਿਆਂ ਕਿ ਨਸ਼ਿਆਂ ਦੀ ਰੋਕਥਾਮ ਲਈ ਪੰਜਾਬ ਪੁਲਿਸ ਹਰ ਸਮੇਂ ਵਚਨਬੱਧ ਹੈ ਅਤੇ ਜਿਲ੍ਹਾ ਅੰਦਰ ਕਿਸੇ ਵੀ ਸ਼ਰਾਰਤੀ ਅਤੇ ਮਾੜੇ ਅਨਸਰਾਂ ਨੂੰ ਸਿਰ ਚੁੱਕਣ ਨਹੀ ਦਿੱਤਾ ਜਾਵੇਗਾ,  ਅਮਨ ਕਾਨੂੰਨ ਵਿਵਸਥਾ ਨੂੰ ਹਰ ਹਾਲ ਕਾਇਮ ਰੱਖਿਆ ਜਾਵੇਗਾ।ਮਾਨਸਾ ਪੁਲਿਸ ਵੱਲੋਂ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾਂ ਹੀ ਜਾਰੀ ਰੱਖਿਆ ਜਾ ਰਿਹਾ ਹੈ। ਇਸ ਮੌਕੇ ਜਿਲਾ ਯੋਜਨਾ ਬੋਰਡ ਦੇ ਚੇਅਰਮੈਨ ਚਰਨਜੀਤ ਅੱਕਾਂਵਾਲੀ, ਮਾਰਕੀਟ ਕਮੇਟੀ ਭਿੱਖੀ ਦੇ ਚੇਅਰਮੈਨ ਮਾਸਟਰ ਵਰਿੰਦਰ ਸੋਨੀ, ਚੇਅਰਮੈਨ ਗੁਰਪ੍ਰੀਤ ਸਿੰਘ ਭੁੱਚਰ, ਕੋਂਸਲਰ ਪ੍ਰੇਮ ਕੁਮਾਰ , ਕੌਂਸਲਰ ਰਾਮ ਸਿੰਘ, ਕੁਲਵੰਤ ਸਿੰਘ, ਬਹਾਦਰ ਸਿੰਘ, ਗੁਰਜੰਟ ਸਿੰਘ,ਰਾਜ ਕੁਮਾਰ ਆਦੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਮੇਲਾ ਐਡੀਲੇਡ ਦਾ ਭਰਵੇ ਇਕੱਠ ਚ ਫਸਵੇਂ ਤੇ ਰੌਚਿਕ ਕਬੱਡੀ ਮੈਚਾਂ ਵਿਚੋ ਖ਼ਾਲਸਾ ਐਡੀਲੇਡ ਕਲੱਬ ਦੀ ਟੀਮ ਨੇ ਜੇਤੂ ਕੱਪ ਚੁੰਮਿਆ ।
Next article98 ਫ਼ੀਸਦੀ ਅੰਕ ਲੈਣ ਵਾਲੀ ਮਨਵੀਰ ਕੌਰ ਆਈ. ਏ. ਐੱਸ ਅਫਸਰ ਬਣਨਾ ਚਾਹੁੰਦੀ ਹੈ