ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਬਣੇਗੀ ਲੋਕ ਲਹਿਰ – ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਅਤੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ੇ ਦੇ ਜੜ੍ਹ ਤੋਂ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੋਕ ਲਹਿਰ ਬਣਾਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਆਜ਼ਾਦੀ ਘੁਲਾਟੀਆ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਤੇ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿਚ ਬਦਲਣ ਲਈ ਸਭਨਾਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਿਲਾਫ਼ ਵਿਆਪਕ ਪੱਧਰ ਉਤੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਸ ਦੇ ਉਸਾਰੂ ਸਿੱਟੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਨ ਨਸ਼ਿਆਂ ਦੀ ਸਮੱਸਿਆ ਨੇ ਸੂਬੇ ਵਿਚ ਆਪਣੇ ਪੈਰ ਪਸਾਰ ਲਏ। ਉਨ੍ਹਾਂ ਕਿਹਾ ਕਿ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਕੇ ਇਸ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦਾ ਤਹੱਈਆ ਕੀਤਾ ਹੈ। ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਇਸ ਨੂੰ ਸਰਗਰਮੀ ਨਾਲ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਲਈ ਵੱਡਾ ਬਜਟ ਰੱਖਿਆ ਗਿਆ ਹੈ, ਕਿਉਂਕਿ ਖੇਡਾਂ ਨਸ਼ੇ ਦੇ ਖਾਤਮੇ ਵਿੱਚ ਮਹੱਤਵਪੂਰਨ ਯੋਗਦਾਨ ਪਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਨਸ਼ੇ ਦੇ ਕੋਹੜ ਤੋਂ ਬਚਾਇਆ ਜਾ ਸਕਦਾ ਹੈ। ਇਸੇ ਤਹਿਤ ਪੰਜਾਬ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕੀਤੀਆਂ ਹਨ ਅਤੇ ਹਰੇਕ ਪਿੰਡ ਵਿੱਚ ਖੇਡ ਮੈਦਾਨ ਬਣਾਉਣੇ ਸ਼ੁਰੂ ਕੀਤੇ ਹਨ। ਇਸੇ ਤਰ੍ਹਾਂ ਨੌਜਵਾਨਾਂ ਨੂੰ ਵੱਡੀ ਪੱਧਰ ‘ਤੇ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਈ ਜਾ ਰਹੇ ਹਨ। ਉਨ੍ਹਾਂ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਬੱਚਿਆਂ ਨੂੰ ਨਸ਼ਿਆਂ ਖਿਲਾਫ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਆਰ-ਪਾਰ ਦੀ ਲੜਾਈ ਵਿਚ ਲੋਕਾਂ ਦਾ ਸਮਰਥਨ ਅਤੇ ਸਹਿਯੋਗ ਬੇਹੱਦ ਜ਼ਰੂਰੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਖੇਤੀਬਾੜੀ ਇਨਪੁੱਟ ਡੀਲਰਾਂ ਨੂੰ ਸਰਕਾਰ ਦੀਆਂ ਹਦਾਇਤਾਂ ਤੋਂ ਕਰਵਾਈਆ ਜਾਣੂ
Next articleSAMAJ WEEKLY = 05/04/2025