ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢ ਕੇ ਖੇਡ ਮੈਦਾਨਾਂ ਨਾਲ ਜੋੜਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿੱਢੀ ਮੁਹਿੰਮ ਤਹਿਤ ਅੱਜ ਬਲਾਚੌਰ ਇਲਾਕੇ ਵਿੱਚ ਵੱਡਾ ਕਦਮ ਚੁੱਕਿਆ ਗਿਆ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਜਲਾਲਪੁਰ ਨੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਦੀ ਮੌਜੂਦਗੀ ਵਿੱਚ ਇਲਾਕੇ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਵਿਸ਼ੇਸ਼ ਗਰਾਂਟਾਂ ਜਾਰੀ ਕੀਤੀਆਂ।ਚੇਅਰਮੈਨ ਜਲਾਲਪੁਰ ਨੇ ਆਪਣੇ ਅਖਤਿਆਰੀ ਕੋਟੇ ਵਿੱਚੋਂ ਪਿੰਡਾਂ ਦੇ ਵਿਕਾਸ ਲਈ ਰਾਸ਼ੀ ਵੰਡਦਿਆਂ ਪਿੰਡ ਖੰਡੂਪੁਰ ਦੇ ਬੱਚਿਆਂ ਦੇ ਖੇਡ ਗਰਾਊਂਡ ਦੇ ਨਿਰਮਾਣ ਲਈ 1 ਲੱਖ ਰੁਪਏ ਦੀ ਗਰਾਂਟ।ਪਿੰਡ ਧੌਲ ਦੇ ਨੌਜਵਾਨਾਂ ਲਈ ਆਧੁਨਿਕ ਜਿਮ ਦੀ ਸਹੂਲਤ ਵਾਸਤੇ 1.5 ਲੱਖ ਰੁਪਏ ਦੀ ਗਰਾਂਟ।ਉਨ੍ਹਾਂ ਭਰੋਸਾ ਦਿੱਤਾ ਕਿ ਜਲਦ ਹੀ ਹੋਰ ਪਿੰਡਾਂ ਵਿੱਚ ਵੀ ਅਜਿਹੀਆਂ ਖੇਡ ਸਹੂਲਤਾਂ ਦਾ ਵਿਸਤਾਰ ਕੀਤਾ ਜਾਵੇਗਾ।ਇਸ ਮੌਕੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ ਸਤਨਾਮ ਜਲਾਲਪੁਰ ਨੇ ਕਿਹਾ, “ਸਾਡਾ ਮੁੱਖ ਮਕਸਦ ਨੌਜਵਾਨਾਂ ਦੀ ਊਰਜਾ ਨੂੰ ਸਹੀ ਪਾਸੇ ਲਗਾਉਣਾ ਹੈ। ਜਦੋਂ ਪਿੰਡਾਂ ਵਿੱਚ ਜਿਮ ਅਤੇ ਖੇਡ ਮੈਦਾਨ ਹੋਣਗੇ, ਤਾਂ ਨੌਜਵਾਨ ਕੁਦਰਤੀ ਤੌਰ ‘ਤੇ ਨਸ਼ਿਆਂ ਤੋਂ ਦੂਰ ਰਹਿ ਕੇ ਆਪਣੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਵੱਲ ਧਿਆਨ ਦੇਣਗੇ।” ਉਨ੍ਹਾਂ ਅੱਗੇ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਸਿਰਫ਼ ਸਖ਼ਤ ਮਿਹਨਤ ਅਤੇ ਇਮਾਨਦਾਰੀ ਨਾਲ ਹੀ ਮਿਲਦੀ ਹੈ, ਇਸ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ।ਆਮ ਆਦਮੀ ਪਾਰਟੀ ਦੀ ਇਸ ਪਹਿਲਕਦਮੀ ਦੀ ਇਲਾਕਾ ਨਿਵਾਸੀਆਂ ਅਤੇ ਪੰਚਾਇਤਾਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ। ਪਿੰਡ ਧੌਲ ਤੋਂ: ਸਰਪੰਚ ਬਲਬੀਰ ਸਿੰਘ, ਸਤਨਾਮ ਚਹਿਲ, ਜੋਰਾ ਸਿੰਘ, ਕਿਸ਼ਨ ਸਿੰਘ ਮੈਨੇਜਰ, ਕੁਲਵਿੰਦਰ ਬਿੰਦੂ, ਸਰਵਣ ਸਿੰਘ ਅਤੇ ਬੰਟੀ।ਪਿੰਡ ਖੰਡੂਪੁਰ ਤੋਂ: ਸਰਪੰਚ ਗੁਰਨਾਮ ਸਿੰਘ, ਨੰਬਰਦਾਰ ਅਵਤਾਰ ਸਿੰਘ, ਜਗਤਾਰ ਸਿੰਘ, ਗੁਰਪ੍ਰੀਤ ਸਿੰਘ, ਸਰਵਣ ਸਿੰਘ, ਸ਼ਿੰਗਾਰਾ ਸਿੰਘ ਅਤੇ ਸਾਬਕਾ ਸਰਪੰਚ ਸੁਰਜੀਤ ਸਿੰਘ।ਪਿੰਡ ਵਾਸੀਆਂ ਨੇ ਕਿਹਾ ਕਿ ਇਹ ਗਰਾਂਟਾਂ ਪਿੰਡਾਂ ਦੇ ਵਿਕਾਸ ਵਿੱਚ ਮੀਲ ਦਾ ਪੱਥਰ ਸਾਬਤ ਹੋਣਗੀਆਂ ਅਤੇ ਜਵਾਨੀ ਨੂੰ ਕੁਰਾਹੇ ਪੈਣ ਤੋਂ ਬਚਾਉਣ ਵਿੱਚ ਸਹਾਈ ਹੋਣਗੀਆਂ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



