ਸ੍ਰੀ ਮੁਕਤਸਰ ਸਾਹਿਬ – (ਸਮਾਜ ਵੀਕਲੀ) (ਜਸਵਿੰਦਰ ਪਾਲ ਸ਼ਰਮਾ) ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਸਬੰਧੀ ਸਿੱਖਿਆ ਵਿਭਾਗ, ਜਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਜਸਪਾਲ ਮੌਂਗਾ ਜੀ। ਉੱਪ ਜ਼ਿਲ੍ਹਾ ਸਿੱਖਿਆ ਅਫਸਰ ਵੀ ਰਜਿੰਦਰ ਕੁਮਾਰ ਸੋਨੀ ਜੀ, ਡਾਈਟ ਪ੍ਰਿੰਸੀਪਲ ਸ੍ਰੀ ਸੰਜੀਵ ਕੁਮਾਰ ਸੀ ਅਤੇ ਅਕਾਦਮਿਕ ਸਹਾਇਤਾ ਗਰੁਪ ਡੀ.ਆਰ. ਸੀ. ਸ. ਗੁਰਮੇਲ ਸਿੰਘ ਸਾਗੂ , ਅਤੇ ਮ ਮੈਡਮ ਡਾ. ਦੀਪਿਕਾ ਗਰਗ ਜੀ ਦੀ ਅਗਵਾਈ ਅਤੇ ਦਿਸ਼ਾ ਨਿਰਦੇਸ਼ਾ ਹੇਠ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਨਸ਼ਾ ਵਿਰੋਧੀ ਜਾਗਰੁਕਤਾ ਟਰੇਨਿੰਗਾਂ ਦਾ ਆਯੋਜਨ ਕੀਤਾ ਗਿਆ ਤਾਂ ਜੋ ਅਧਿਆਪਕ ਵਿਿਦਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੁਕ ਕਰਕੇ ਨਸ਼ਿਆਂ ਤੋਂ ਬਚਾ ਸਕਣ।ਇਸ ਸਬੰਧ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ਼੍ਰੀ ਮੁਕਤਸਰ ਸਾਹਿਬ,ਸਸਸਸ (ਕੁ) ਮਲੋਟ, ਸਸਸਸ (ਮੁ) ਅਬੁਲ ਖੁਰਾਣਾ, ਸਸਸਸ (ਕੁ) ਗਿੱਦੜਬਾਹਾ ਵਿਖੇ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਬਲਾਕਾ ਦੇ ਸਾਰੇ ਸਕੂਲਾਂ ਦੇ ਅਧਿਆਪਕਾਂ ਦਾ ਦੋ ਦਿਨਾ ਟਰੇਨਿੰਗ ਸੈਮੀਨਾਰ ਲਗਾਇਆ ਗਿਆ । ਇਸ ਸੈਮੀ ਨਾਰ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਾ ਰਿਸੋਰਸ ਪਰਸਨ ਸਰਦਾਰ ਗੁਰਮੇਲ ਸਿੰਘ ਸਾਗੂ ਜੀ ਨੇ ਦੱਸਿਆ ਕਿ ਇਸ ਵਿੱਚ ਜਿਲਾ ਸਿੱਖਿਆ ਅਫਸਰ ਸ੍ਰੀ ਜਸਪਾਲ ਮੌਗਾ ਜੀ ਨੇ ਸ਼ਮੂਲੀਅਤ ਕਰਦੇ ਹੋਏ ਅਧਿਆਪਕਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ,ਉਪ ਜਿਲਾ ਸਿੱਖਿਆ ਅਫਸਰ ਸ੍ਰੀ ਰਜਿੰਦਰ ਕੁਮਾਰ ਸੋਨੀ ਜੀ ਨੇ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਪੁਰਜੋਰ ਹੰਭਲਾ ਮਾਰਨ ਲਈ ਅਧਿਆਪਕਾਂ ਨੂੰ ਅਪੀਲ ਕੀਤੀ। ਜਸਵਿੰਦਰ ਪਾਲ ਸ਼ਰਮਾ ਨੂੰ ਸ੍ਰੀ ਗੁਰਮੇਲ ਸਾਗੂ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮਾਂ ਵਿੱਚ ਪ੍ਰਿੰਸੀਪਲ ਸ਼੍ਰੀ ਸੁਭਾਸ਼ ਝਾਂਬ, ਸ਼੍ਰੀਮਤੀ ਬਿਮਲਾ ਰਾਣੀ, ਸ. ਗੁਰਬਿੰਦਰਪਾਲ ਸਿੰਘ ਦਾ ਵਿਸ਼ੇਸ਼ ਯੋਗਦਾਨ ਅਤੇ ਅਗਵਾਈ ਰਹੀ ਉੱਥੇ ਹੀ ਜਿਲ੍ਹੇ ਦੇ ਬਲਾਕ ਰਿਸੋਰਸ ਪਰਸਨ ਵਰਿੰਦਰਜੀਤ ਬਿੱਟਾ, ਮਨਪ੍ਰੀਤ ਬੇਦੀ ,ਦਵਿੰਦਰ ਸਿੰਘ, ਰਾਹੁਲ ਗੋਇਲ , ਰੁਪਿੰਦਰ ਸਿੰਘ, ਸ੍ਰੀ ਰਾਜਿੰਦਰ ਮੋਹਨ ਅਜੇ ਗਰੋਵਰ ,ਮਹਿਮਾ ਸਿੰਘ ,ਗੁਰਦੀਪ ਸਿੰਘ, ਕਮਲ ਜੀਤ ਸਿੰਘ , ਜਗਸੀਰ ਸਿੰਘ ਅਤੇ ਜਗਜੀਤ ਸਿੰਘ ਨੇ ਜ਼ਿਲੇ ਦੇ ਵੱਖ ਵੱਖ ਟ੍ਰੇਨਿੰਗ ਸਿਖਲਾਈ ਸੈਮੀਨਾਰਾਂ ਵਿੱਚ ਜ਼ਿਲ੍ਹੇ ਦੇ ਅਧਿਆਪਕਾਂ ਨਾਲ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਨਸ਼ਾ ਪੀੜਤ ਦੇ ਪ੍ਰੀਵਾਰ ਅਤੇ ਸਮਾਜ ਤੇ ਪੈਣ ਵਾਲੇ ਭਵਿੱਖ ਦੇ ਅਸਰਾਂ ਸਬੰਧੀ ਵਿਸਤਾਰ ਪੂਰਵਕ ਚਰਚਾ ਕੀਤੀ। ਪ੍ਰੋਜੈਕਟਰ ਦੀ ਮੱਦਦ ਨਾਲ ਚਿੱਟਾ ਛੱਡਣ ਉਪਰੰਤ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਦੀ ਆਪ ਬੀਤੀ ਵੀ ਅਧਿਆਪਕਾਂ ਨਾਲ਼ ਸਾਂਝੀ ਕੀਤੀ ਗਈ। ਇਹਨਾ ਸੈਮੀਨਾਰਾਂ ਵਿਚ ਡਾ ਸੁਨੀਲ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ, ਡਾ ਰਿਸ਼ੀ ਮੈਡੀਕਲ ਅਫਸਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਅਤੇ ਪਰਵਿੰਦਰ ਸਿੰਘ ਸਾਇਕਾਲੋਜਿਸਟ ਸ਼ਾਮਿਲ ਹੋਏ ਅਤੇ ਅਧਿਆਪਕਾਂ ਨੂੰ ਨਸ਼ਿਆਂ ਬਾਰੇ ਅਤੇ ਨਸ਼ਾ ਵਿਰੋਧੀ ਮੁਹਿੰਮ ਬਾਰੇ ਜਾਣਕਾਰੀ ਦਿੱਤੀ ।ਇਸ ਮੌਕੇ ਡਾ ਸੁਨੀਲ ਬਾਂਸਲ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਿਵਲ ਹਸਪਤਾਲ ਸ਼੍ਰੀ ਮੁਕਤਸਰ ਸਾਹਿਬ ,ਮਲੋਟ, ਗਿੱਦੜਬਾਹਾ, ਅਤੇ ਬਾਦਲ ਵਿਖੇ ਨਸ਼ਾ ਛੁਡਾਉ ਕੇਂਦਰ ਸਥਾਪਤ ਕੀਤੇ ਗਏ ਹਨ,ਜਿੱਥੇ ਕਿ ਨਸ਼ਾ ਪੀੜਤ ਵਿਅਕਤੀਆਂ ਨੂੰ ਦਾਖਲ ਕਰਕੇ ਮਾਹਿਰ ਡਾਕਟਰਾਂ ਦੀ ਨਿਗਰਾਨੀ ਵਿਚ ਬਿਨਾ ਤਕਲੀਫ ਤੋਂ ਅਤੇ ਬਿਲਕੁਲ ਮੁਫਤ ਨਸ਼ਾ ਛੁਡਵਾਇਆ ਜਾਂਦਾ ਹੈ ।ਉਨ੍ਹਾ ਕਿਹਾ ਕਿ ਨਸ਼ਾ ਛੱਡਣ ਤੋਂ ਬਾਦ ਕੋਈ ਵੀ ਵਿਅਕਤੀ ਪੁਨਰਵਾਸ ਕੇਂਦਰ ਥੇਹੜੀ ਵਿਖੇ ਦਾਖਲ ਹੋ ਸਕਦਾ ਹੈ, ਜਿੱਥੇ ਕੇ ਉਸਨੂੰ ਲੋੜੀਂਦੀ ਮੈਡੀਕਲ ਸਹਾਇਤਾ ਦੇ ਨਾਲ ਖਾਣਾ ਵੀ ਬਿਲਕੁਲ ਮੁਫਤ ਦਿੱਤਾ ਜਾਂਦਾ ਹੈ ਅਤੇ 2 ਤੋਂ 6 ਮਹੀਨੇ ਤੱਕ ਵਿਅਕਤੀ ਇੱਥੇ ਰਹਿ ਸਕਦਾ ਹੈ, ਜਿੱਥੇ ਕੇ ਮਾਹਿਰ ਕੌਂਸਲਰਾਂ ਵਲੋਂ ਉਨ੍ਹਾ ਦੀ ਰੋਜਾਨਾ ਕਾਊਂਸਲੰਿਗ ਕੀਤੀ ਜਾਂਦੀ ਹੈ ਤਾਂ ਜੋ ਉਹ ਦੁਬਾਰਾ ਨਸ਼ਾ ਨਾ ਕਰਨ।ਉਹਨਾਂ ਕਿਹਾ ਕਿ ਜਿਲ੍ਹੇ ਵਿੱਚ ਨਸ਼ਾ ਰੋਗੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾ ਅਧਿਆਪਕਾਂ ਨੂੰ ਕਿਹਾ ਕਿ ਵਿਿਦਆਰਥੀਆਂ ਨੂੰ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਸਬੰਧੀ ਲਗਾਤਾਰ ਜਾਗਰੁਕ ਕੀਤਾ ਜਾਵੇ ਤਾਂ ਜੋ ਉਨ੍ਹਾ ਦਾ ਨਸ਼ਿਆਂ ਵੱਲ ਝੁਕਾਅ ਨਾ ਹੋਵੇ। ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਦੱਸਿਆ ਕਿ ਮਾਹਿਰ ਡਾਕਟਰ ਦੀ ਸਹਾਇਤਾ ਨਾਲ ਕੋਈ ਵਿਅਕਤੀ ਕਿੰਨ੍ਹਾ ਵੀ ਨਸ਼ਾ ਕਰਦਾ ਹੋਵੇ,ਬਿਨਾ ਤਕਲੀਫ ਤੋਂ ਨਸ਼ਾ ਛੱਡ ਸਕਦਾ ਹੈ।ਉਨ੍ਹਾ ਕਿਹਾ ਕਿ ਉਹ ਨਸ਼ਾ ਪੀੜਤ ਵਿਅਕਤੀਆਂ ਨੂੰ ਨਸ਼ਾ ਛੁਡਾਉ ਕੇਂਦਰਾਂ ਵਿਚ ਲਿਆ ਕੇ ਨਸ਼ਾ ਛੱਡਣ ਲਈ ਪ੍ਰੇਰਿਤ ਕਰਨ ਅਤੇ ਸਿਹਤ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਉਠਾਉਣ।ਉਨ੍ਹਾ ਕਿਹਾ ਕਿ ਜਿਹੜੇ ਵਿਅਕਤੀ ਆਪਣੀਆਂ ਰੋਜਾਨਾ ਦੀਆਂ ਜਿੰਮੇਵਾਰੀਆਂ ਕਾਰਨ ਹਸਪਤਾਲਾਂ ਵਿਚ ਦਾਖਲ ਹੋ ਕੇ ਨਸ਼ਾ ਨਹੀ ਛੱਡ ਸਕਦੇ ਉਨ੍ਹਾ ਲਈ ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ 19 ਓਟ ਸੈਂਟਰ ਖੋਲੇ ਗਏ ਹਨ ਜਿੱਥੇ ਕੇ ਨਸ਼ਾ ਪੀੜਤ ਵਿਅਕਤੀਆਂ ਨੂੰ ਬਿਨਾ ਦਾਖਲ ਕੀਤੇ ਨਸ਼ਾ ਛੱਡਣ ਲਈ ਮੁਫਤ ਦਵਾਈ ਦਿੱਤੀ ਜਾਂਦੀ ਹੈ ।ਉਨ੍ਹਾ ਅਪੀਲ ਕੀਤੀ ਕਿ ਜੇਕਰ ਸਮਾਜ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਪੰਜਾਬ ਸਰਕਾਰ ਨੂੰ 9779100200 ਨੰਬਰ ਤੇ ਕਾਲ ਕਰਕੇ ਜਾਂ ਵੱਟਸਅੱਪ ਰਾਹੀਂ ਦਿੱਤੀ ਜਾ ਸਕਦੀ ਹੈ ਜਿੱਥੇ ਕਿ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਂਦਾ ਹੈ ਅਤੇ ਨਸ਼ਾ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਂਦੀ ਹੈ।ਉਨ੍ਹਾ ਅਪੀਲ ਕੀਤੀ ਕਿ “ਯੁੱਧ ਨਸ਼ਿਆਂ ਵਿਰੁੱਧ” ਦਾ ਹਿੱਸਾ ਬਣਕੇ ਸਮਾਜ ਨੂੰ ਨਸ਼ਾ ਮੁਕਤ ਕਰਨ ਲਈ ਸਾਰੇ ਆਪਣਾ ਯੋਗਦਾਨ ਪਾਈਏ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



