HOME ਨਸ਼ਿਆਂ ਵਿਰੁੱਧ ਜੰਗ: ਪੋਜੇਵਾਲ ਪੁਲਿਸ ਨੇ 4.70 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ...

ਨਸ਼ਿਆਂ ਵਿਰੁੱਧ ਜੰਗ: ਪੋਜੇਵਾਲ ਪੁਲਿਸ ਨੇ 4.70 ਗ੍ਰਾਮ ਹੈਰੋਇਨ ਸਮੇਤ ਦੋ ਨੌਜਵਾਨ ਕੀਤੇ ਕਾਬੂ।

ਬਲਾਚੌਰ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਥਾਣਾ ਪੋਜੇਵਾਲ ਦੀ ਪੁਲਿਸ ਨੇ ਦੋ ਵਿਅਕਤੀਆਂ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ। ਇਹ ਕਾਰਵਾਈ ਮਾਣਯੋਗ ਐਸ.ਐਸ.ਪੀ. ਸ਼੍ਰੀ ਤੁਸ਼ਾਰ ਗੁਪਤਾ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀ.ਐਸ.ਪੀ. ਸ਼੍ਰੀ ਹਿੰਮਤ ਮਲਹੋਤਰਾ ਸਬ ਡਵੀਜ਼ਨ ਬਲਾਚੌਰ ਦੀ ਯੋਗ ਅਗਵਾਈ ਹੇਠ ਅਮਲ ਵਿੱਚ ਲਿਆਂਦੀ ਗਈ। ਜਾਣਕਾਰੀ ਦਿੰਦਿਆਂ ਥਾਣਾ ਪੋਜੇਵਾਲ ਦੇ ਮੁੱਖ ਅਫਸਰ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ਕਿ ਐਚ.ਸੀ. ਜਗਦੀਪ ਕਟਾਰੀਆ (ਚੌਕੀ ਸੜੋਆ) ਸਮੇਤ ਪੁਲਿਸ ਪਾਰਟੀ ਇਲਾਕੇ ਵਿੱਚ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ।ਰਾਜਵਿੰਦਰ ਸਿੰਘ ਪੁੱਤਰ ਮੋਹਣ ਸਿੰਘ, ਵਾਸੀ ਬਾਰਾਪੁਰ (ਥਾਣਾ ਗੜ੍ਹਸ਼ੰਕਰ,ਜ਼ਿਲ੍ਹਾ ਹੁਸ਼ਿਆਰਪੁਰ)।ਸੁਰਿੰਦਰ ਕੁਮਾਰ ਪੁੱਤਰ ਤਰਸੇਮ ਸਿੰਘ, ਵਾਸੀ ਬਖਲੌਰ (ਥਾਣਾ ਮੁਕੰਦਪੁਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ)।ਗਸ਼ਤ ਦੌਰਾਨ ਪੁਲਿਸ ਪਾਰਟੀ ਨੇ ਉਕਤ ਦੋਵਾਂ ਨੂੰ ਕਾਬੂ ਕਰਕੇ ਜਦੋਂ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 04.70 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਸ਼ੀਆਂ ਖਿਲਾਫ ਥਾਣਾ ਪੋਜੇਵਾਲ ਵਿਖੇ ਮੁਕੱਦਮਾ ਨੰਬਰ 140, ਮਿਤੀ 15.12.2025 ਨੂੰ NDPS Act ਦੀਆਂ ਧਾਰਾਵਾਂ 21/29-61-1985 ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਤੋਂ ਬਾਅਦ ਅੱਜ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਇਹ ਸਖਤ ਮੁਹਿੰਮ ਲਗਾਤਾਰ ਜਾਰੀ ਰਹੇਗੀ। ਥਾਣਾ ਪੋਜੇਵਾਲ ਦੇ ਮੁੱਖ ਅਫਸਰ ਸਬ ਇੰਸਪੈਕਟਰ ਸਤਨਾਮ ਸਿੰਘ ਨੇ ਨਸ਼ਾ ਤਸਕਰਾਂ ਨੂੰ ਕੜਾ ਸੰਦੇਸ਼ ਦਿੰਦਿਆਂ ਕਿਹਾ ਹੈ ਕਿ ਇਲਾਕੇ ਵਿੱਚ ਨਸ਼ਾ ਵੇਚਣ ਵਾਲੇ ਕਿਸੇ ਵੀ ਮਾੜੇ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ। ਦੋ ਨਸ਼ਾ ਤਸਕਰਾਂ ਨੂੰ ਹੈਰੋਇਨ ਸਮੇਤ ਕਾਬੂ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਹੁਣ ‘ਜ਼ੀਰੋ ਟੋਲਰੈਂਸ’ ਦੀ ਨੀਤੀ ‘ਤੇ ਕੰਮ ਕਰ ਰਹੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿੱਦਿਅਕ ਸੈਮੀਨਾਰ 18 ਦਸੰਬਰ ਨੂੰ
Next articleਬਲਾਕ ਮੁਕਤਸਰ-1 ਵੱਲੋਂ ਬਲਾਕ ਪੱਧਰੀ ਮੈਥ ਮੇਲਾ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ (ਲੜਕੇ ) ਮੁਕਤਸਰ ਵਿਖੇ ਕਰਵਾਇਆ ਗਿਆ