‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਔੜ ਵਿਖੇ ਨਸ਼ਾ ਸਮੱਗਲਰ ਵੱਲੋਂ ਕੀਤੀ ਨਾਜਾਇਜ਼ ਉਸਾਰੀ ‘ਤੇ ਚੱਲਿਆ ਪੀਲ਼ਾ ਪੰਜਾ

ਸਖ਼ਤ ਕਾਰਵਾਈ ਲਈ ਤਿਆਰ ਰਹਿਣ ਨਸ਼ਾ ਤਸਕਰ – ਐਸ.ਐਸ.ਪੀ ਡਾ. ਮਹਿਤਾਬ ਸਿੰਘ

ਔੜ ਵਾਸੀਆਂ ਨੇ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਦੀ ਕੀਤੀ ਸ਼ਲਾਘਾ

ਨਵਾਂਸ਼ਹਿਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਦੇ ਖਾਤਮੇ ਅਤੇ ਨਸ਼ਾ ਤਸਕਰਾਂ ਵੱਲੋਂ ਕੀਤੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਹਟਾਉਣ ਲਈ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਸਥਾਨਕ ਸਿਵਲ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਔੜ ਵਿਖੇ ਹੋਈ ਅਣ-ਅਧਿਕਾਰਤ ਉਸਾਰੀ ਨੂੰ ਅੱਜ ਢਹਾਇਆ ਗਿਆ। ਇਹ ਨਾਜਾਇਜ਼ ਉਸਾਰੀ ਦੇਵ ਰਾਜ ਦੇਬੀ ਨਾਂ ਦੇ ਵਿਅਕਤੀ ਵੱਲੋਂ ਕੀਤੀ ਗਈ ਸੀ , ਜਿਸ ਨੂੰ ਸਿਵਲ ਪ੍ਰਸ਼ਾਸਨ ਦੇ ਆਰਡਰਾਂ ‘ਤੇ ਢਾਹਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਸ਼ਹੀਦ ਭਗਤ ਸਿੰਘ ਨਗਰ ਡਾ. ਮਹਿਤਾਬ ਸਿੰਘ ਨੇ ਦੱਸਿਆ ਕਿ ਸਿਵਲ ਪ੍ਰਸ਼ਾਸਨ ਵੱਲੋਂ ਇਸ ਗੈਰ-ਕਾਨੂੰਨੀ ਉਸਾਰੀ ਨੂੰ ਢਾਹੁਣ ਲਈ ਪੁਲਿਸ ਸਹਾਇਤਾ ਲਈ ਕਿਹਾ ਗਿਆ ਸੀ, ਜਿਸ ’ਤੇ ਕਰਵਾਈ ਕਰਦਿਆਂ ਭਾਰੀ ਪੁਲਿਸ ਫੋਰਸ ਤਾਇਨਾਤ ਕਰਕੇ ਇਸ ਨੂੰ ਢਾਹਿਆ ਗਿਆ ਹੈ, ਤਾਂ ਜੋ ਕੋਈ ਅਮਨ- ਕਾਨੂੰਨ ਦੀ ਦਿੱਕਤ ਨਾ ਆਵੇ। ਉਨ੍ਹਾਂ ਦੱਸਿਆ ਕਿ ਇਹ ਕਾਰਵਾਈ ਦੇਵ ਰਾਜ ਦੇਬੀ ਨਾਂ ਦੇ ਵਿਅਕਤੀ ਵਿਰੁੱਧ ਕੀਤੀ ਗਈ ਹੈ, ਜਿਸ ਖ਼ਿਲਾਫ਼ 18 ਪਰਚੇ ਦਰਜ ਹਨ, ਜਿਨ੍ਹਾਂ ਵਿੱਚੋਂ 13 ਪਰਚੇ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਹਨ। ਉਨ੍ਹਾਂ ਦੱਸਿਆ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਪਿਛਲੇ ਮਹੀਨੇ ਤੋਂ ਹੁਣ ਤੱਕ 253 ਮੁਕਦਮੇ ਦਰਜ ਕੀਤੇ ਗਏ ਹਨ ਅਤੇ 284 ਵਿਅਕਤੀਆਂ ਨੂੰ ਫੜ ਕੇ ਜੇਲ੍ਹ ਭੇਜਿਆ ਗਿਆ ਹੈ‌। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵੱਲੋਂ ਨਸ਼ਿਆਂ ਅਤੇ ਗੈਰ-ਕਾਨੂੰਨੀ ਕਬਜ਼ਿਆਂ ਖਿਲਾਫ਼ ਕਾਰਵਾਈ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ਸਬੰਧੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਭਰੋਸਾ ਦਿਵਾਇਆ ਕਿ ਦੋਸ਼ੀਆ ਖਿਲਾਫ਼ ਤੁਰੰਤ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਦਿੱਤੀ ਕਿ ਕਿ ਜਾਂ ਤਾਂ ਨਸ਼ਾ ਤਸਕਰੀ ਛੱਡ ਕੇ ਕੋਈ ਹੋਰ ਕੰਮ ਕਰ ਲਓ, ਜਾਂ ਸਖ਼ਤ ਤੋਂ ਸਖ਼ਤ ਕਾਰਵਾਈ ਲਈ ਤਿਆਰ ਰਹੋ। ਇਸ ਮੌਕੇ ਸਥਾਨਕ ਵਾਸੀਆਂ ਵੱਲੋਂ ਪੰਜਾਬ ਸਰਕਾਰ ਦੀ ਇਸ ਕਾਰਵਾਈ ਦਾ ਸਵਾਗਤ ਕੀਤਾ ਗਿਆ। ਲੋਕਾਂ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਇਨ੍ਹਾਂ ਉਪਰਾਲਿਆਂ ਦਾ ਸਵਾਗਤ ਕਰਦੇ ਹਨ। ਇਸ ਮੌਕੇ ਐਸ.ਡੀ.ਐਮ ਰਵਿੰਦਰ ਬਾਂਸਲ, ਐਸ.ਪੀ ਇਕਬਾਲ ਸਿੰਘ, ਐਸ.ਪੀ ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀ ਰਾਜ ਕੁਮਾਰ ਤੇ ਹੋਰ ਅਧਿਕਾਰੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਆਮ ਆਦਮੀ ਪਾਰਟੀ ਦੀ ਸਰਕਾਰ ਨੇ ਫੜਿਆ ਅਨੁਸੂਚਿਤ ਜਾਤੀ ਵਰਗ ਦਾ ਹੱਥ: ਡਾ. ਰਵਜੋਤ ਸਿੰਘ
Next articleਵਧੀਕ ਮੁੱਖ ਚੋਣ ਅਫ਼ਸਰ ਵਲੋਂ ਜ਼ਿਲ੍ਹਾ ਚੋਣ ਅਫ਼ਸਰ ਨਾਲ ਮੀਟਿੰਗ, ਵੋਟਰ ਸੂਚੀਆਂ ਦੀ ਸੁਧਾਈ, ਬੀ.ਐਲ.ਓਜ਼ ਤੇ ਸੁਪਰਵਾਈਜ਼ਰਾਂ ਦੀ ਟਰੇਨਿੰਗ ਦਾ ਲਿਆ ਜਾਇਜ਼ਾ