HOME ਪਿੰਡ ਭਲੂਰ ਵਿਖੇ ‘ਯੁੱਧ_ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ...

ਪਿੰਡ ਭਲੂਰ ਵਿਖੇ ‘ਯੁੱਧ_ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਅੱਜ ਸ਼ਾਮ 4 ਵਜੇ

2
2025 ਦੇ ਟੌਪਰ ਵਿਦਿਆਰਥੀਆਂ ਦਾ ਹੋਵੇਗਾ  ਵਿਸ਼ੇਸ਼ ਸਨਮਾਨ_ ਸਰਪੰਚ ਅਰਸ਼ਵਿੰਦਰ ਸਿੰਘ ਵਿਰਕ  
 (ਸਮਾਜ ਵੀਕਲੀ)     ਭਲੂਰ/ਬੇਅੰਤ ਗਿੱਲ :-  22 ਮਈ 2025 ਦਿਨ ਵੀਰਵਾਰ ਨੂੰ ਸ਼ਾਮ 4:30 ਵਜੇ  ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡ ਭਲੂਰ ਵਿਖੇ ਗ੍ਰਾਮ ਪੰਚਾਇਤ ਭਲੂਰ ਦੇ ਯਤਨਾਂ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਖ਼ਿਲਾਫ਼ ਇਕ ਤਿੱਖੀ ਜੰਗ ਛੇੜ ਰੱਖੀ ਹੈ। ਜਿਸ ਨੂੰ ਨਾਂਅ ਦਿੱਤਾ ਗਿਆ ਹੈ ‘ਯੁੱਧ ਨਸ਼ਿਆਂ ਵਿਰੁੱਧ’। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਭਰ ਵਿਚ ਨਸ਼ਿਆਂ ਵਿਰੁੱਧ ਛੇੜੀ ਗਈ ਇਹ ਜੰਗ ਕਿੰਨੀ ਕੁ ਕਾਰਗਰ ਸਾਬਿਤ ਹੁੰਦੀ ਹੈ, ਇਹ ਤਾਂ ਆਉਣ ਵਾਲਾ ਸਮਾਂ ਹੀ ਦੱਸ ਸਕੇਗਾ, ਪ੍ਰੰਤੂ ਅਜੋਕੇ ਸਮੇਂ ਵਿਚ ਸਾਰਾ ਪੁਲਿਸ ਪ੍ਰਸ਼ਾਸਨ ਅਤੇ ਸਮੂਹ ਆਮ ਆਦਮੀ ਪਾਰਟੀ ਦੇ ਛੋਟੇ ਵੱਡੇ ਲੀਡਰ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਪੱਬਾਂ ਭਾਰ ਹੋਏ ਫਿਰਦੇ ਹਨ। ਵਾਹਿਗੁਰੂ ਕਰੇ ਕਿ ਉਨ੍ਹਾਂ ਦੀ ਮਿਹਨਤ ਰੰਗ ਲਿਆਵੇ। ਇਸ ਮੌਕੇ ਇਹਨਾਂ ਸਤਰਾਂ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪਿੰਡ ਭਲੂਰ ਦੇ ਸਰਪੰਚ ਸਰਦਾਰ ਅਰਸ਼ਵਿੰਦਰ ਸਿੰਘ ਵਿਰਕ ਨੇ ਜਾਣਕਾਰੀ ਦਿੱਤੀ ਕਿ  ਮਿਤੀ 22 ਮਈ 2025 ਦਿਨ ਵੀਰਵਾਰ ਨੂੰ ਸ਼ਾਮ 4: 30 ਵਜੇ ਪਿੰਡ ਭਲੂਰ ਵਿਖੇ  ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਇਕ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਹ ਪ੍ਰੋਗਰਾਮ ਪਿੰਡ ਦੇ ਗੁਰਦੁਆਰਾ ਸੁਖ ਸਾਗਰ ਸਾਹਿਬ ਵਿਖੇ ਹੋਵੇਗਾ। ਸਰਪੰਚ ਅਰਸ਼ਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਇਸ ਸੈਮੀਨਾਰ ਦੌਰਾਨ ਐੱਸ ਡੀ ਐੱਮ ਬਾਘਾਪੁਰਾਣਾ, ਡੀ ਐੱਸ ਪੀ ਬਾਘਾਪੁਰਾਣਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਐੱਸ ਐੱਚ ਓ ਸਮਾਲਸਰ ਅਤੇ ਤਹਿਸੀਲਦਾਰ ਬਾਘਾਪੁਰਾਣਾ ਤੋਂ ਇਲਾਵਾ ਹੋਰ ਵੀ ਵੱਡੀ ਗਿਣਤੀ ਵਿਚ ਸਰਕਾਰੀ ਅਧਿਕਾਰੀ ਪਹੁੰਚ ਰਹੇ ਹਨ। ਸਮੂਹ ਗ੍ਰਾਮ ਪੰਚਾਇਤ ਭਲੂਰ ਨੇ ਪਿੰਡ ਦੇ ਸਮੂਹ ਲੋਕਾਂ ਨੂੰ ਬੇਨਤੀ ਕੀਤੀ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹੋਣ ਵਾਲੇ ਇਸ ਪ੍ਰੋਗਰਾਮ ਦਾ ਜ਼ਰੂਰ ਹਿੱਸਾ ਬਣਨ। ਇਸ ਦੌਰਾਨ ਗ੍ਰਾਮ ਪੰਚਾਇਤ ਭਲੂਰ ਅਤੇ ਗਰੀਬੂ ਦਾਸ ਯੂਥ ਕਲੱਬ ਭਲੂਰ ਵੱਲੋਂ ਪੰਜਾਬ ਭਰ ‘ਚ ਪੜ੍ਹਾਈ ਪੱਖੋਂ ਮੋਹਰੀ ਰਹੇ ਵੱਖ- ਵੱਖ ਸਕੂਲਾਂ ਦੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਸਾਇੰਸ ਸਿਟੀ ਕਪੂਰਥਲਾ ਵਿਖੇ ਵਿੱਦਿਅਕ ਟੂਰ ਲਗਾਇਆ
Next articleਅਟੁੱਟ ਪਿਆਰ ਤੇ ਸਾਥ ਦਾ ਪ੍ਰਤੀਕ – ਭਰਾ ਦਿਵਸ