HOME ਵਾਰਡ ਨੰਬਰ 8 ਦੀ ਚੋਣ ਮੁਹਿੰਮ ਵਿੱਚ ਆਈ ਤੇਜ਼ੀ ਨੇ ਵਿਰੋਧੀਆਂ ਨੂੰ...

ਵਾਰਡ ਨੰਬਰ 8 ਦੀ ਚੋਣ ਮੁਹਿੰਮ ਵਿੱਚ ਆਈ ਤੇਜ਼ੀ ਨੇ ਵਿਰੋਧੀਆਂ ਨੂੰ ਸੋਚਣ ਲਈ ਕੀਤਾ ਮਜ਼ਬੂਰ

1

ਹੁਣ ਬਦਲਾਅ ਨਹੀਂ, ਅਸਲ ਵਿਕਾਸ ਚਾਹੁੰਦੀ ਹੈ ਜਨਤਾ ਅਮਨਪ੍ਰੀਤ ਕੌਰ ਰਾਏ

ਮੋਰਿੰਡਾ   (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)-ਨਗਰ ਕੌਂਸਲ ਮੋਰਿੰਡਾ ਦੀਆਂ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਸਿਖਰ ‘ਤੇ ਪਹੁੰਚ ਗਈਆਂ ਹਨ। ਵਾਰਡ ਨੰਬਰ 8 ਤੋਂ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਉਮੀਦਵਾਰ ਸਰਦਾਰ ਦਲਜੀਤ ਸਿੰਘ ਬਿੱਟੂ (ਧੀਮਾਨ) ਵੱਲੋਂ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਤੇਜ਼ ਕਰ ਦਿੱਤਾ ਗਿਆ ਹੈ। ਉਹਨਾਂ ਨੇ ਆਪਣੇ ਸਮਰਥਕਾਂ ਸਮੇਤ ਵਾਰਡ ਵਿੱਚ ਘਰ-ਘਰ ਜਾ ਕੇ ਲੋਕਾਂ ਨਾਲ ਸੰਪਰਕ ਸਾਧਿਆ ਅਤੇ ਆਪਣੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧਤਾ ਜਤਾਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਲਜੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਵਾਰਡ ਵਾਸੀ ਉਹਨਾਂ ਨੂੰ ਸੇਵਾ ਦਾ ਮੌਕਾ ਦਿੰਦੇ ਹਨ, ਤਾਂ ਵਾਰਡ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ, ਸੀਵਰੇਜ ਪ੍ਰਬੰਧ, ਨੌਜਵਾਨਾਂ ਲਈ ਖੇਡ ਮੈਦਾਨਾਂ ਦਾ ਵਿਕਾਸ, ਪਾਰਕਾਂ ਵਿੱਚ ਬੈਂਚਾਂ ਦੀ ਵਿਵਸਥਾ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਹਨਾਂ ਵਾਰਡ ਵਾਸੀਆਂ ਨੂੰ ਅਪੀਲ ਕੀਤੀ ਕਿ 26 ਮਈ ਨੂੰ ਕਮਲ ਦੇ ਫੁੱਲ ਦੇ ਨਿਸ਼ਾਨ ਵਾਲਾ ਬਟਨ ਦਬਾ ਕੇ ਭਾਜਪਾ ਨੂੰ ਜਿਤਾਓ ਤਾਂ ਜੋ ਇਲਾਕੇ ਦਾ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਯਕੀਨੀ ਬਣਾਇਆ ਜਾ ਸਕੇ। ਚੋਣ ਪ੍ਰਚਾਰ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਲਕਾ ਸ਼੍ਰੀ ਚਮਕੌਰ ਸਾਹਿਬ ਦੇ ਮੁੱਖ ਆਗੂ ਮੈਡਮ ਅਮਨਪ੍ਰੀਤ ਕੌਰ ਰਾਏ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਲੋਕਾਂ ਦੇ ਭਾਰੀ ਉਤਸ਼ਾਹ ਨੂੰ ਦੇਖਦਿਆਂ ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਹੋ ਰਹੀਆਂ ਮੀਟਿੰਗਾਂ ਤੋਂ ਇਹ ਸਾਫ਼ ਹੋ ਗਿਆ ਹੈ ਕਿ ਲੋਕ ਹੁਣ ਸਿਰਫ਼ ਖੋਖਲੇ ਬਦਲਾਵ ਦੇ ਨਾਂ ‘ਤੇ ਨਹੀਂ, ਸਗੋਂ ਵਿਕਾਸ, ਇਮਾਨਦਾਰੀ ਅਤੇ ਲੋਕ- ਹਿਤੂ ਸੋਚ ਦੇ ਨਾਲ ਖੜ੍ਹੇ ਹੋਣਾ ਚਾਹੁੰਦੇ ਹਨ। ਉਹਨਾਂ ਤਨਜ਼ ਕਸਦਿਆਂ ਕਿਹਾ ਕਿ ਪਹਿਲਾਂ ਲੋਕਾਂ ਨੇ ਪੁਰਾਣੀਆਂ ਸਰਕਾਰਾਂ ਤੋਂ ਤੰਗ ਆ ਕੇ ਬਦਲਾਵ ਦੇ ਨਾਂ ‘ਤੇ ਆਮ ਆਦਮੀ ਪਾਰਟੀ ਨੂੰ ਮੌਕਾ ਦਿੱਤਾ ਸੀ, ਪਰ ‘ਆਪ’ ਦੀਆਂ ਨਾਕਾਮੀਆਂ ਤੋਂ ਬਾਅਦ ਹੁਣ ਲੋਕ ਅਸਲ ਵਿਕਾਸ ਅਤੇ ਜਨ ਸੇਵਾ ਨੂੰ ਤਰਜੀਹ ਦੇਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਭਾਜਪਾ ਮਹਿਲਾ ਮੋਰਚਾ ਦੀ ਜ਼ਿਲ੍ਹਾ ਪ੍ਰਧਾਨ ਸ਼੍ਰੀਮਤੀ ਮੋਨਿਕਾ ਕੱਕੜ, ਜਤਿੰਦਰ ਗੁੰਬਰ (ਸੈਕਟਰੀ, ਭਾਰਤ ਵਿਕਾਸ ਪ੍ਰੀਸ਼ਦ), ਹਰਸ਼ ਕੋਹਲੀ (ਸੈਕਟਰੀ, ਕੈਮਿਸਟ ਐਸੋਸੀਏਸ਼ਨ), ਸਰਦਾਰ ਸੁਖਦੇਵ ਸਿੰਘ, ਰੰਮੀ ਕੱਕੜ, ਪਵਨ ਕੁਮਾਰ, ਮਹਾਰਾਜਾ ਸ. ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਬਿਕਰਮਜੀਤ ਸਿੰਘ, ਦਲਵੀਰ ਸਿੰਘ, ਕੁਲਵੀਰ ਸਿੰਘ, ਗਿਆਨੀ ਤੇਜਿੰਦਰ ਸਿੰਘ, ਜਗਵਿੰਦਰ ਸਿੰਘ, ਭੁਪਿੰਦਰ ਸਿੰਘ, ਮਾਸਟਰ ਮੇਜਰ ਸਿੰਘ, ਸਤਨਾਮ ਸਿੰਘ ਪਾਪੂਲਰ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਨਾਮਧਾਰੀ, ਗੁਰਪ੍ਰੀਤ ਸਿੰਘ ਬਿੰਬਰਾ, ਅਤੇ ਦਰਸ਼ਨ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਥਾਨਕ ਵੋਟਰ ਅਤੇ ਸਮਰਥਕ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੀ.ਏ.ਯੂ.-ਕੇ.ਵੀ.ਕੇ. ਸ਼ਹੀਦ ਭਗਤ ਸਿੰਘ ਨਗਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਇੰਨਪੁੱਟ ਡੀਲਰਾਂ ਲਈ ਸਿਖਲਾਈ ਕੈਂਪ ਲਗਾਇਆ ਗਿਆ
Next articleਖਾੜੀ ਦੇਸ਼ਾਂ ਨਾਲ ਬਰਤਾਨੀਆ ਦਾ 3.7 ਅਰਬ ਪੌਂਡ ਦਾ ਇਤਿਹਾਸਕ ਵਪਾਰ ਸਮਝੌਤਾ