ਵਾਰਡ ਨੰਬਰ 2 ’ਚ ਵਿਕਾਸ ਦੀ ਨਵੀਂ ਸ਼ੁਰੂਆਤ, ਕੈਬਨਿਟ ਮੰਤਰੀ ਜਿੰਪਾ ਨੇ ਟਿਊਬਵੈਲ ਦਾ ਰੱਖਿਆ ਨੀਂਹ ਪੱਥਰ ਕਿਹਾ, ਨਿਊ ਸੁਖਿਆਬਾਦ ਦੇ ਵਿਕਾਸ ’ਚ ਨਹੀਂ ਛੱਡੀ ਜਾਵੇਗੀ ਕੋਈ ਕਮੀ

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼ਹਿਰ ਦੇ ਵਾਰਡ ਨੰਬਰ 2 ਦੇ ਨਿਊ ਸੁਖਿਆਬਾਦ ਵਿਖੇ ਇਕ ਇਤਿਹਾਸਕ ਕਦਮ ਉਠਾਉਂਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਵੇਂ ਟਿਊਬਵੈਲ ਲਗਾਉਣ ਦੇ ਕਾਰਜ਼ ਦਾ ਨੀਂਹ ਪੱਥਰ ਰੱਖਿਆ। ਇਹ ਇਲਾਕਾ ਜੋ ਭੰਗੀ ਚੋਅ ਦੇ ਪਾਰ ਸਥਿਤ ਹੈ ਅਤੇ ਲੰਬੇ ਸਮੇਂ ਤੋਂ ਵਿਕਾਸ ਕਾਰਜ਼ਾਂ ਤੋਂ ਅਛੂਤਾ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਵਾਰਡ ਨੰਬਰ 2 ਦਾ ਇਹ ਉਹ ਖੇਤਰ ਹੈ, ਜੋ ਹੁਣ ਤੱਕ ਵਿਕਾਸ ਪੱਖੋਂ ਪਿੱਛੇ ਰਿਹਾ ਹੈ। ਪਰੰਤੂ ਹੁਣ ਇਥੋਂ ਦੇ ਨਿਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਟਿਊਬਵੈਲ ਲਗਾਉਣ ਦਾ ਕਾਰਜ਼ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰਡ ਵਿਚ ਲੱਗਣ ਵਾਲਾ ਦੂਜਾ ਟਿਊਬਵੈਲ ਹੋਵੇਗਾ, ਜੋ ਇਲਾਕੇ ਵਿਚ ਪਾਣੀ ਦੀ ਸਮੱਸਿਆ ਦਾ ਹੱਲ ਕਰੇਗਾ। ਉਨ੍ਹਾਂ ਕਿਹਾ ਕਿ ਉਹ ਇਥੇ ਦੇ ਲੋਕਾਂ ਨੂੰ ਸਾਫ਼-ਸੁਥਰਾ ਪਾਣੀ ਉਪਲਬੱਧ ਕਰਵਾਉਣ ਲਈ ਵਚਨਬੱਧ ਹੈ ਅਤੇ ਇਹ ਟਿਊਬਵੈਲ ਉਸ ਦਿਸ਼ਾ ਵਿਚ ਉਠਾਇਆ ਗਿਆ ਇਕ ਵੱਡਾ ਕਦਮ ਹੈ। ਆਉਣ ਵਾਲੇ ਸਮੇਂ ਵਿਚ ਹੋਰ ਵੀ ਵਿਕਾਸ ਕਾਰਜ਼ ਕੀਤੇ ਜਾਣਗੇ, ਤਾਂ ਜੋ ਇਸ ਹਲਕੇ ਨੂੰ ਤਰੱਕੀ ਦੀ ਰਾਹ ’ਤੇ ਲਿਜਾਇਆ ਜਾ ਸਕੇ। ਬ੍ਰਹਮ ਸ਼ੰਕਰ ਜਿੰਪਾ ਨੇ ਪਿਛਲੀਆਂ ਸਰਕਾਰਾਂ ਦੀਆਂ ਨੀਤੀਆਂ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਸ ਖੇਤਰ ਨੂੰ ਲੰਬੇ ਸਮੇਂ ਤੱਕ ਨਜ਼ਰਅੰਦਾਜ਼ ਕੀਤਾ ਗਿਆ। ਪਿਛਲੀਆਂ ਸਰਕਾਰਾਂ ਨੇ ਵਾਰਡ ਨੰਬਰ 2 ਦੇ ਇਸ ਹਿੱਸੇ ਦੀ ਕਦੇ ਸਾਰ ਨਹੀਂ ਲਈ, ਜਦਕਿ ਲੋਕ ਬੁਨਿਆਦੀ ਸੁਵਿਧਾਵਾਂ ਤੋਂ ਵੰਚਿਤ ਰਹੇ। ਪਰੰਤੂ ਸਾਡੀ ਸਰਕਾਰ ਇਥੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਇਹ ਕੇਵਲ ਸ਼ੁਰੂਆਤ ਹੈ ਅਤੇ ਆਉਣ ਵਾਲੇ ਸਮੇਂ ਵਿਚ ਵਾਰਡ ਵਿਚ ਹੋਰ ਵੀ ਵਿਕਾਸ ਕਾਰਜ਼ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦਾ ਧਿਆਨ ਹਰ ਖੇਤਰ ਵਿਚ ਹੈ, ਜੋ ਹੁਣ ਤੱਕ ਨਜ਼ਰਅੰਦਾਜ਼ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਹਲਕੇ ਵਿਚ ਸੜਕਾਂ, ਜਲ ਨਿਕਾਸੀ ਅਤੇ ਬਿਜਲੀ ਵਰਗੀਆਂ ਬੁਨਿਆਦੀ ਸੁਵਿਧਾਵਾਂ ਦੇ ਵਿਸਥਾਰ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ। ਪ੍ਰੋਗਰਾਮ ਦੇ ਅੰਤ ਵਿਚ ਸਥਾਨਕ ਨਿਵਾਸੀਆਂ ਨੇ ਕੈਬਨਿਟ ਮੰਤਰੀ ਜਿੰਪਾ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਵਿਕਾਸ ਕਾਰਜ਼ਾਂ ਨਾਲ ਉਨ੍ਹਾਂ ਦੇ ਜੀਵਨ ਵਿਚ ਸਕਰਾਤਮਕ ਬਦਲਾਅ ਆਵੇਗਾ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਕੌਂਸਲਰ ਲਵਕੇਸ਼ ਓਹਰੀ, ਕੌਂਸਲਰ ਪ੍ਰਦੀਪ ਬਿੱਟੂ, ਕੌਂਸਲਰ ਵਿਜੇ ਅਗਰਵਾਲ, ਜੋਗਿੰਦਰ ਰਾਜ, ਆਰਤੀ ਨੰਦਾ, ਐਡਵੋਕੇਟ ਵਿਸ਼ਾਲ ਨੰਦਾ, ਐਡਵੋਕੇਟ ਅਮਰਜੋਤ, ਪਰਵੇਸ਼ ਵਰਮਾ, ਕਰਨਜੋਤ ਆਦੀਆ, ਲੱਕੀ ਗੋਰਾ, ਸੁਭਾਸ਼, ਰਵਿੰਦਰ ਸਿੰਘ, ਸਾਹਿਲ ਸਿਲੀ, ਵਿਨੇ ਓਪਲ, ਨਿਰੰਜਨ ਸਿੰਘ ਅਟਵਾਲ, ਯਾਦਵ ਆਨੰਦ, ਸਵਪਨ, ਸੁਨੀਲ ਸ਼ਰਮਾ, ਸੁਨੀਲ ਕੋਹਲੀ, ਰਾਕੇਸ਼ ਬਿੱਲਾ, ਤਿਲਕ ਰਾਜ ਚੌਹਾਨ ਤੋਂ ਇਲਾਵਾ ਹੋਰ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਵਰਤਮਾਨ ਹੀ ਤੋਹਫਾ ਹੈਂ………
Next articleਖੇਡਾਂ ਵਤਨ ਪੰਜਾਬ ਦੀਆਂ-2024 ਜ਼ਿਲ੍ਹਾ ਪੱਧਰੀ ਖੇਡਾਂ ਸਫਲਤਾਪੂਰਵਕ ਸਮਾਪਤ