ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਜਾਂਦੇ ਭਾਜਪਾਈਆਂ ’ਤੇ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ (ਸਮਾਜ ਵੀਕਲੀ): ਭਾਜਪਾ ਯੁਵਾ ਮੋਰਚਾ ਪੰਜਾਬ ਦੇ ਆਗੂ ਸੂਬੇ ਵਿੱਚ ਵਧ ਰਹੀ ਨਸ਼ਾ ਤਸਕਰੀ ਖ਼ਿਲਾਫ਼ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਘੇਰਨ ਪਹੁੰਚੇ ਪਰ ਪੁਲੀਸ ਨੇ ਉਨ੍ਹਾਂ ਨੂੰ ਸੈਕਟਰ-17 ਵਿੱਚ ਹੀ ਰੋਕ ਲਿਆ। ਇਸ ਦੌਰਾਨ ਭਾਜਪਾਈਆਂ ਅਤੇ ਪੁਲੀਸ ਵਿਚਾਲੇ ਖਿੱਚ-ਧੂਹ ਵੀ ਹੋਈ। ਪੁਲੀਸ ਨੇ ਯੁਵਾ ਮੋਰਚਾ ਦੇ ਆਗੂਆਂ ’ਤੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇ ਅੱਥਰੂ ਗੈਸ ਦੀ ਵਰਤੋਂ ਕੀਤੀ। ਸਥਿਤੀ ਕਾਬੂ ’ਚੋਂ ਬਾਹਰ ਹੁੰਦੀ ਦੇਖ ਪੁਲੀਸ ਨੇ ਕੁਝ ਭਾਜਪਾ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਜਿਨ੍ਹਾਂ ਨੂੰ ਬਾਅਦ ਦੁਪਹਿਰ ਛੱਡ ਦਿੱਤਾ ਗਿਆ।

ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਭਾਨੂੰ ਪ੍ਰਤਾਪ ਦੀ ਅਗਵਾਈ ਹੇਠ ਵੱਡੀ ਗਿਣਤੀ ’ਚ ਭਾਜਪਾ ਆਗੂ ਸੈਕਟਰ-17 ਦੀ ਪਰੇਡ ਗਰਾਊਂਡ ਵਿੱਚ ਇਕੱਠੇ ਹੋ ਕੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਣ ਲੱਗੇ ਤਾਂ ਪੁਲੀਸ ਨੇ ਆਈਬੀਆਈ ਦਫ਼ਤਰ ਨੇੜੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਰੋਕ ਲਿਆ। ਮੋਰਚੇ ਦੇ ਪ੍ਰਧਾਨ ਅਤੇ ਸਕੱਤਰ ਵਿਸ਼ਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦਾ ਕਾਰੋਬਾਰ ਵਧਦਾ ਜਾ ਰਿਹਾ ਹੈ ਪਰ ਪੁਲੀਸ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫ਼ਤਿਆਂ ’ਚ ਨਸ਼ੇ ਖ਼ਤਮ ਕਰਨ ਦੀ ਸਹੁੰ ਖਾਧੀ ਸੀ ਪਰ ਅੱਜ ਸਵਾ ਚਾਰ ਸਾਲ ਬੀਤ ਚੁੱਕੇ ਹਨ ਅਤੇ ਸਥਿਤੀ ਜਿਉਂ ਦੀ ਤਿਉਂ ਹੈ। ਪੁਲੀਸ ਵੱਲੋਂ ਨਸ਼ੇ ਦੇ ਦਲਦਲ ’ਚ ਫਸੇ ਲੋਕਾਂ ’ਤੇ ਕੇਸ ਦਰਜ ਕੀਤੇ ਜਾ ਰਹੇ ਹਨ ਅਤੇ ‘ਵੱਡੀਆਂ ਮੱਛੀਆਂ’ ਨੂੰ ਕੋਈ ਹੱਥ ਵੀ ਨਹੀਂ ਲਗਾਉਂਦਾ। ਇਸੇ ਤਰ੍ਹਾਂ ਬੇਰੁਜ਼ਗਾਰ ਰੋਜ਼ਾਨਾ ਸੜਕਾਂ ’ਤੇ ਧਰਨੇ ਲਾਉਣ ਲਈ ਮਜਬੂਰ ਹਨ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਹਾਲੀ ਨਿਗਮ ਦੀ ਵਿੱਤ ਤੇ ਠੇਕਾ ਕਮੇਟੀ ਨੂੰ ਇੱਕ ਕਰੋੜ ਦੇ ਕੰਮ ਪਾਸ ਕਰਨ ਵਾਲਾ ਮਤਾ ਰੱਦ
Next articleਨਵੇਂ ਇਨਕਸ ਟੈਕਸ ਪੋਰਟਲ ਬਾਰੇ ਸ਼ਸ਼ੀ ਥਰੂਰ ਨੇ ਕਿਹਾ: ਸਰਕਾਰ ਨੇ 4200 ਕਰੋੜ ਖਰਚ ਕੇ ਲੋਕਾਂ ਨੂੰ ਪ੍ਰੇਸ਼ਨੀਆਂ ਦਿੱਤੀਆਂ