ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪਿਛਲੇ ਕੁਝ ਦਿਨਾਂ ਤੋ ਗੜ੍ਹਸ਼ੰਕਰ ਇਲਾਕੇ ਵਿੱਚ ਨੌਜਵਾਨਾਂ ਦੇ ਹੋ ਰਹੀਆਂ ਕਤਲ ਦੀਆਂ ਵਾਰਦਾਤਾਂ ਨੇ ਦਿਲ ਨੂੰ ਦਹਿਲਾ ਕੇ ਰੱਖ ਦਿੱਤਾ। ਇਹ ਵਿਚਾਰ ਪ੍ਰੈਸ ਨਾਲ ਗਲਬਾਤ ਕਰਦੇ ਹੋਏ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਅਤੇ ਸੁਰਿੰਦਰ ਪਾਲ ਬੜਪੱਗਾ ਕਾਨੂੰਨੀ ਸਲਾਹਕਾਰ ਪੰਜਾਬ ਨੇ ਰੱਖੇ । ਉਹਨਾਂ ਸੰਯੁਕਤ ਰੂਪ ਵਿੱਚ ਗਲਬਾਤ ਕਰਦੇ ਹੋਏ ਕਿਹਾ ਕਿ ਪਿਛਲੇ ਕਾਫੀ ਦਿਨਾਂ ਤੋ ਨੌਜਵਾਨਾਂ ਦੇ ਗੋਲੀਆਂ ਮਾਰ ਕੇ ਕਤਲ ਕਰਨ ਦੀਆਂ ਦਰਦਨਾਕ ਘਟਨਾਵਾਂ ਨੇ ਗੜ੍ਹਸ਼ੰਕਰ ਇਲਾਕੇ ਨੂੰ ਦਹਿਲਾ ਕੇ ਰੱਖ ਦਿੱਤਾ ਹੈ। ਜਿਸ ਦੌਰਾਨ ਪਿਛਲੇ ਇਕ ਮਹੀਨੇ ਚ ਤਿੰਨ ਨੌਜਵਾਨ ਆਪਣੀਆਂ ਕੀਮਤੀ ਜਾਨਾਂ ਗੁਆ ਚੁੱਕੇ ਹਨ। ਇਸ ਪਹਿਲਾ ਵੀ ਇਹੋ ਜਿਹੀਆਂ ਦੂਰਘਟਨਾਵਾਂ ਹੋ ਚੁੱਕੀਆਂ ਹਨ। ਗੱਲ ਸੋਚਣ ਵਾਲੀ ਹੈ ਕਿ ਇਸ ਦੇ ਮੁੱਖ ਕਾਰਨ ਕਿਆ ਹੋ ਸਕਦੇ ਹਨ, ਇਸ ਵਾਰੇ ਸਾਰਿਆਂ ਨੂੰ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ । ਇਹ ਨਜਾਇਜ ਹਥਿਆਰ ਕਿੱਥੋਂ ਆ ਰਹੇ ਹਨ , ਸਾਡੇ ਪੰਜਾਬੀ ਨੌਜਵਾਨ ਆਪਣੀ ਮਿਹਨਤਕਸ ਵਾਲੀ ਜਿੰਦਗੀ ਛਡ ਕੇ ਕਤਲੋ ਗਾਰਤ ਵਾਲੀ ਜਿੰਦਗੀ ਵੱਲ ਨੂੰ ਕਿਉ ਜਾ ਰਹੇ ਹਨ। ਇਸ ਦਾ ਮੁੱਖ ਕਾਰਨ ਬੇਰੁਜਗਾਰੀ ਨੂੰ ਮੰਨਿਆ ਜਾ ਸਕਦਾ ਹੈ । ਜਿਸ ਕਾਰਨ ਸਾਡੇ ਮਿਹਨਤੀ ਬੱਚੇ ਮੁੱਖ ਧਾਰਾ ਚੋ ਭਟਕ ਰਹੇ ਹਨ ਅਤੇ ਨਸ਼ਿਆਂ ਵਿੱਚ ਪੈ ਕੇ ਕਤਲ ਵਰਗੀਆਂ ਘਿਨਾਉਣੀਆਂ ਕਾਰਵਾਈਆਂ ਕਰ ਰਹੇ ਹਨ। ਦੂਜੇ ਪਾਸੇ ਸਾਡੀਆਂ ਰਾਜਨੀਤਿਕ ਪਾਰਟੀਆਂ ਦੇ ਲੀਡਰ ਚਾਹੇ ਸੱਤਾ ਪੱਖ ਦੇ ਹੋਣ ਜਾ ਦੂਜੀਆਂ ਪਾਰਟੀਆਂ ਦੇ ਹੋਣ ਨੌਜਵਾਨਾਂ ਦੀਆਂ ਕਰੂਰ ਹਤਿਆਂਵਾ ਤੇ ਆਪਣੀਆਂ ਰਾਜਨੀਤਿਕ ਰੋਟੀਆ ਸੇਕ ਰਹੇ ਹਨ , ਜੋ ਕਿ ਬਹੁਤ ਮੰਦਭਾਗੀ ਸੋਚ ਹੈ, ਇਸ ਵਾਰੇ ਸਭ ਨੂੰ ਰਲ ਮਿਲ ਕੇ ਵਿਚਾਰ ਕਰਨਾ ਚਾਹੀਦਾ ਹੈ। ਸਭ ਤੋਂ ਪਹਿਲਾ ਤਾ ਸੂਬਾ ਸਰਕਾਰ ਨੂੰ ਦੂਜੇ ਸੂਬਿਆਂ ਤੋਂ ਆ ਕੇ ਰਹਿ ਰਹੇ ਪਰਵਾਸੀ ਭਾਰਤੀਆਂ ਦੀ ਬਰੀਕੀ ਨਾਲ ਸ਼ਨਾਖਤ ਕਰਨੀ ਚਾਹੀਦੀ ਹੈ ਅਤੇ ਅਪਰਾਧਿਕ ਛਵੀ ਵਾਲੇ ਵਿਅਕਤੀਆਂ ਦੀ ਪਹਿਚਾਣ ਕਰਕੇ ਉਹਨਾਂ ਨੂੰ ਸਜ਼ਾ ਦੇਣੀ ਚਾਹੀਦੀ ਹੈ, ਸਾਡੇ ਬੱਚਿਆਂ ਨੂੰ ਨਾਜਾਇਜ਼ ਹਥਿਆਰ ਕਿੱਥੋਂ ਆ ਰਹੇ ਹਨ ਉਸਦੀ ਜਾਂਚ ਹੋਣੀ ਚਾਹੀਦੀ ਹੈ। ਪੁਲਿਸ ਪ੍ਰਸ਼ਾਸ਼ਨ ਵਿੱਚ ਮੁਲਜ਼ਮਾਂ ਦੀ ਕਮੀ ਨੂੰ ਪੂਰਾ ਕਰਨ ਲਈ ਪੁਲਿਸ ਦੀ ਭਰਤੀ ਖੋਲ ਦੇਣੀ ਚਾਹੀਦੀ ਹੈ ਅਤੇ ਮੁੱਖ ਧਾਰਾ ਦੇ ਰਸਤੇ ਤੋਂ ਭਟਕ ਰਹੇ ਬੇਰੁਜਗਾਰ ਨੌਜਵਾਨਾਂ ਨੂੰ ਨੌਕਰੀ ਦੇ ਕੇ ਸੁਚੱਜੀ ਜਿੰਦਗੀ ਜਿਉਣ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਇਸ ਪ੍ਰੈਸ ਨੋਟ ਦੇ ਮਾਧਿਅਮ ਰਾਹੀਂ ਸੁਬਾ ਸਰਕਾਰ ਅਤੇ ਵਿਰੋਧੀ ਪਾਰਟੀਆਂ ਦੇ ਮੁੱਖ ਆਗੂਆਂ ਨੂੰ ਬੇਨਤੀ ਕਰਦੀ ਹੈ ਕਿ ਨੌਜਵਾਨਾਂ ਦੀਆਂ ਹਤਿਆਵਾਂ ਤੇ ਰਾਜਨੀਤਿਕ ਰੋਟੀਆ ਸੇਕਣ ਦੀ ਬਜਾਏ ਉਹਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਉਪਰਾਲੇ ਕਰਨ।
ਗੜ੍ਹਸ਼ੰਕਰ ਇਲਾਕੇ ਵਿੱਚ ਨਿੱਤ ਦਿਨ ਹੋ ਰਹੇ ਕਤਲ ਚਿੰਤਾਂ ਦਾ ਵਿਸ਼ਾ ਹਨ – ਪ੍ਰਧਾਨ ਸਤੀਸ਼ ਕੁਮਾਰ ਸੋਨੀ, ਐਡਵੋਕੇਟ ਬੜਪੱਗਾ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



