HOME ਅਸੀਂ ਗੁਰੂ ਸਾਹਿਬ ਦੇ ਸਤਿਕਾਰ ਲਈ ਹਮੇਸ਼ਾ ਨੀਵੇਂ ਹਾਂ_ ਵਿਧਾਇਕ ਅੰਮ੍ਰਿਤਪਾਲ ਸਿੰਘ...

ਅਸੀਂ ਗੁਰੂ ਸਾਹਿਬ ਦੇ ਸਤਿਕਾਰ ਲਈ ਹਮੇਸ਼ਾ ਨੀਵੇਂ ਹਾਂ_ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਕੋਟਕਪੂਰਾ ਪੁੱਜਣ ‘ਤੇ ਮੁੱਖ ਮੰਤਰੀ ਦਾ ਭਰਵਾਂ ਸਵਾਗਤ

ਭਲੂਰ   (ਸਮਾਜ ਵੀਕਲੀ)  ਬੇਅੰਤ ਗਿੱਲ :- ਮੌਜੂਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਸ਼ੁਕਰਾਨਾ ਯਾਤਰਾ ਦਾ ਅਲੱਗ ਅਲੱਗ ਥਾਂਵਾਂ ਉੱਪਰ ਭਰਵਾਂ ਸਵਾਗਤ ਕੀਤਾ ਗਿਆ। ਇਸ ਦੌਰਾਨ ਵੱਖ- ਵੱਖ ਸ਼ਹਿਰਾਂ ਕਸਬਿਆਂ ਵਿੱਚ ਸ਼ੁਕਰਾਨਾ ਸਮਾਗਮ ਉਲੀਕੇ ਗਏ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁਕਰਾਨੇ ਨੂੰ ਸਮਰਪਿਤ ਸਮਾਗਮਾਂ ਵਿੱਚ ਸੰਗਤਾਂ ਦੀ ਭਰਵੀਂ ਸ਼ਮੂਲੀਅਤ ਵੇਖਣ ਨੂੰ ਮਿਲੀ। ਇਸੇ ਤਰ੍ਹਾਂ ਕੋਟਕਪੂਰਾ ਦੀਆਂ ਸੜਕਾਂ ‘ਤੇ ਵੀ ਲੋਕਾਂ ਦਾ ਵੱਡਾ ਇਕੱਠ ਉਮੜਿਆ ਰਿਹਾ। ਇੱਥੇ ਵੱਡੇ ਕਾਫਲੇ ਨਾਲ ਪਹੁੰਚੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਇਹਨਾਂ ਸਤਰਾਂ ਦੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਾਗਤ ਜੋਤ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਲਈ ਬਣਾਏ ਗਏ ਕਾਨੂੰਨ ਤੋਂ ਮਗਰੋਂ ਮੁੱਖ ਮੰਤਰੀ ਵੱਲੋਂ ਰੱਖੀ ਗਈ ਸ਼ੁਕਰਾਨਾ ਯਾਤਰਾ ਇਸ ਗੱਲ ‘ਤੇ ਮੋਹਰ ਲਗਾਉਂਦੀ ਹੈ ਕਿ ‘ਆਪ’ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਪੰਜਾਬ ਦੀ ਚੜ੍ਹਦੀ ਕਲਾ ਲਈ ਡਟ ਕੇ ਕੰਮ ਕਰ ਰਹੀ ਹੈ। ਐੱਮ ਐੱਲ ਏ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਆਖਿਆ ਕਿ ਅਸੀਂ ਗੁਰੂ ਸਾਹਿਬ ਦੇ ਸਤਿਕਾਰ ਲਈ ਹਮੇਸ਼ਾ ਨੀਵੇਂ ਤੇ ਨਿਮਾਣੇ ਹਾਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਕਰਨ ਵਾਲਾ ਪੰਜਾਬ ਦਾ ਸਕਾ ਨਹੀਂ ਹੋ ਸਕਦਾ। ਇਸ ਲਈ ਪੰਜਾਬ ਵਿਰੋਧੀ ਤਾਕਤਾਂ ਨੂੰ ਅਸੀਂ ਕਿਸੇ ਕੀਮਤ ‘ਤੇ ਬਖਸ਼ਾਂਗੇ ਨਹੀਂ। ਇੱਥੇ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੀ ਆਪਣੇ ਸਾਥੀਆਂ ਨਾਲ ਵੇਖੇ ਗਏ। ਇੱਥੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹੁਣ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਬਣਾਏ ਗਏ ਕਾਨੂੰਨ ਦੀ ਉਲੰਘਣਾ ਕਰਨ ਵਾਲੇ ਅਨਸਰਾਂ ਨੂੰ ਉਮਰ ਭਰ ਦੀ ਜੇਲ੍ਹ ਮਿਲਣੀ ਹੈ। ਕੋਈ ਵੀ ਗੁਰੂ ਸਾਹਿਬ ਦੀ ਬੇਅਬਦੀ ਕਰੇਗਾ, ਉਹ ਉਮਰ ਭਰ ਲਈ ਜੇਲ੍ਹ ਵਿਚ ਸੜੇਗਾ। ਇਸ ਮੌਕੇ ਪਿੰਡ ਭਲੂਰ ਤੋਂ ਸਰਪੰਚ ਅਰਸ਼ਵਿੰਦਰ ਸਿੰਘ ਵਿਰਕ ਆਪਣੇ ਸਾਥੀਆਂ ਸਮੇਤ ਅਤੇ ਹੋਰ ਵੱਖ-ਵੱਖ ਪਿੰਡਾਂ ਤੋਂ ਸਰਪੰਚ ਤੇ ਹੋਰ ਮੋਹਤਬਰ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹਲਕਾ ਪੂਰਬੀ ਵਿੱਚ ਸ਼ੁਰੂ ਹੋਈਆਂ 2027 ਦੀਆਂ ਚੋਣਾਂ ਲਈ ਤਿਆਰੀਆਂ
Next articleਪੰਜਾਬ- ਈਡੀ ਨੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੇ ਸਰਕਾਰੀ ਘਰ ‘ਤੇ ਛਾਪੇਮਾਰੀ ਕੀਤੀ, ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਇੱਕੋ ਸਮੇਂ ਛਾਪੇਮਾਰੀ ਕੀਤੀ