HOME ਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਜਰੂਰ ਲਗਾਉਣੇ ਚਾਹੀਦੇ...

ਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ : ਅਵਤਾਰ ਸਿੰਘ ਭੀਖੋਵਾਲ

1
ਅਵਤਾਰ ਸਿੰਘ ਭੀਖੋਵਾਲ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਤਰਸੇਮ ਦੀਵਾਨਾ )  ਨਜ਼ਦੀਕੀ ਪਿੰਡ ਭੀਖੋਵਾਲ ਦੇ ਗੁਰੂਦੁਆਰਾ ਗੁਰੂ ਨਾਨਕ ਚਰਨਸਰ ਭੀਖੋਵਾਲ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਅਵਤਾਰ ਸਿੰਘ ਭੀਖੋਵਾਲ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਮਨੁੱਖ ਨੂੰ ਜ਼ਿੰਦਗੀ  ਜਿਉਣ ਲਈ ਆਕਸੀਜਨ ਦੀ ਲੋੜ ਹੈ ਜਿਸ ਦੀ ਪੂਰਤੀ ਉਹ ਰੁੱਖ ਹੀ ਕਰ ਸਕਦੇ ਹਨ । ਇਸ ਤੋਂ ਇਲਾਵਾ ਰੁੱਖ ਮਨੁੱਖ ਦੀਆਂ ਅਨੇਕਾਂ ਲੋੜਾਂ ਦੀ ਪੂਰਤੀ ਵਿੱਚ ਸਹਾਈ ਹੁੰਦੇ ਹਨ। ਉਹਨਾਂ ਨੇ ਬੂਟੇ ਲਗਾਉਣ ਦੀ ਮਹੱਤਤਾ ਵਾਰੇ ਦੱਸਦਿਆਂ ਕਿਹਾ ਕਿ ਲਾਵੋ ਰੁੱਖ ਪਾਵੋ ਸੁੱਖ ਅਨੁਸਾਰ ਜੇ ਜਿਊਂਦੇ ਰਹਿਣਾ ਹੈ ਤਾਂ ਸਾਨੂੰ ਰੁੱਖ ਲਗਾਉਣੇ ਬਹੁਤ ਜ਼ਰੂਰੀ ਹਨ ਅਤੇ ਵਾਤਾਵਰਨ ਦੀ ਸੁੱਧਤਾ ਲਈ ਤੇ ਪਾਣੀ ਦੇ ਬਚਾਓ ਖਾਤਰ ਖਾਲੀ ਪਈਆਂ ਥਾਵਾਂ ਤੇ ਆਪਣੇ ਆਲੇ ਦੁਆਲੇ ਰੁੱਖ ਲਗਾਓ ਅਤੇ ਸਾਂਭ ਸੰਭਾਲ ਕਰਨ ਦਾ ਪ੍ਰਣ ਕਰੋ, ਕਿਓਂਕਿ ਇਕੱਲੇ ਰੁੱਖ ਲਗਾਉਣਾ ਹੀ ਸਾਡਾ ਮਕਸਦ ਨਹੀਂ ਹੋਣਾ ਚਾਹੀਦਾ, ਸਗੋਂ ਉਹਨਾਂ ਦੀ ਸਾਂਭ ਸੰਭਾਲ ਅਤੇ ਪਾਲਣ ਪੋਸਣ ਵੀ ਅਤਿ ਜਰੂਰੀ ਹੈ। ਉਹਨਾਂ ਆਖਿਆ ਕਿ ਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਧਰਤੀ ਤੇ ਨਿਰੰਤਰ ਵੱਧ ਰਹੇ ਤਾਪਮਾਨ ਨੂੰ ਵੱਧ ਤੋਂ ਵੱਧ ਰੁੱਖ ਲਗਾ ਕੇ ਹੀ ਕੰਟਰੋਲ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਅਗਰ ਆਉਣ ਵਾਲੀਆ ਪੀੜੀਆਂ ਨੂੰ ਬਚਾਉਣਾ ਹੈ ਤਾਂ ਹਰ ਮਨੁੱਖ ਨੂੰ  ਬੂਟੇ ਜਰੂਰ ਲਗਾਉਣੇ ਚਾਹੀਦੇ ਹਨ। ਉਹਨਾਂ ਅੱਗੇ ਆਖਿਆ ਕਿ ਬੂਟੇ ਲਗਾਉਣ ਦੇ ਨਾਲ ਨਾਲ ਇਹਨਾਂ ਦਾ ਪਾਲਣ ਪੋਸ਼ਣ ਅਤੇ ਸਹੀ ਸੰਭਾਲ ਨੂੰ ਵੀ ਯਕੀਨੀ ਬਣਾਉਣਾ ਅਤੀ ਜਰੂਰੀ ਹੈ। ਅਖੀਰ ਵਿੱਚ ਉਹਨਾਂ ਆਖਿਆ ਕਿ ਆਓ ਸਾਰੇ ਮਿਲ ਕੇ ਵੱਧ ਤੋਂ ਵੱਧ ਬੂਟੇ ਲਾ ਕੇ ਪੰਜਾਬ ਅਤੇ ਦੇਸ਼ ਨੂੰ ਹਰਾ ਭਰਾ ਬਣਾਈਏ। ਕਿਉਂਕਿ ਸਾਨੂੰ ਇੱਕ ਚੰਗੇ ਨਾਗਰਿਕ ਹੋਣ ਦੇ ਨਾਤੇ ਸਾਡਾ  ਫਰਜ ਬਣਦਾ ਹੈ ਕਿ ਅਸੀਂ ਆਪਣੇ ਵਾਤਾਵਰਨ ਨੂੰ ਸਾਫ ਸੁਥਰਾ ਅਤੇ ਹਰਾ ਭਰਾ ਬਣਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਈਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਰਧਮਾਨ ਗਰੁੱਪ ਨੇ ਆਸ਼ਾ ਕਿਰਨ ਸਕੂਲ ਨੂੰ 6.50 ਲੱਖ ਰੁਪਏ ਦਾ ਚੈੱਕ ਕੀਤਾ ਭੇਂਟ !
Next articleਨੌਜਵਾਨਾਂ ਵਿੱਚ ਨਸ਼ਿਆਂ ਦੇ ਸੇਵਨ ਦਾ ਵੱਧ ਰਿਹਾ ਰੁਝਾਨ, ਸਮਾਜ ਲਈ ਬਹੁਤ ਘਾਤਕ – ਪ੍ਰਿੰਸੀਪਲ ਸੁਰਜੀਤ ਸਿੰਘ ਬੱਧਣ