ਲੋੜ ਪੈਣ ’ਤੇ ਨਵੀਆਂ ਰੱਖਿਆ ਕੰਪਨੀਆਂ ਨੂੰ ਵਿੱਤੀ ਹਮਾਇਤ ਵੀ ਦੇਵਾਂਗੇ: ਰਾਜਨਾਥ

Defence Minister Rajnath Singh

ਨਵੀਂ ਦਿੱਲੀ (ਸਮਾਜ ਵੀਕਲੀ):ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਹੈ ਕਿ ਸੱਤ ਨਵੀਆਂ ਰੱਖਿਆ ਕੰਪਨੀਆਂ ਨੂੰ ਲੋੜ ਪੈਣ ’ਤੇ ਸਰਕਾਰ ਵੱਲੋਂ ਸ਼ੁਰੂ ’ਚ ਵਿੱਤੀ ਸਹਾਇਤਾ ਵੀ ਪ੍ਰਦਾਨ ਕੀਤੀ ਜਾਵੇਗੀ। ਰੱਖਿਆ ਮੰਤਰਾਲੇ ਮੁਤਾਬਕ ਇਨ੍ਹਾਂ ਕੰਪਨੀਆਂ ਨੇ ਪਹਿਲੀ ਅਕਤੂਬਰ ਤੋਂ ਕੰਮ ਆਰੰਭ ਦਿੱਤਾ ਹੈ। ਰੱਖਿਆ ਮੰਤਰੀ ਨੇ ਆਰਡਨੈਂਸ ਫੈਕਟਰੀ ਬੋਰਡ ਨੂੰ ਸੱਤ ਰੱਖਿਆ ਕੰਪਨੀਆਂ ’ਚ ਤਬਦੀਲ ਕਰਨ ਦੇ ਫ਼ੈਸਲੇ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ ਇਸ ਤੋਂ ਸਰਕਾਰ ਦਾ ਰੱਖਿਆ ਉਤਪਾਦਨ ’ਚ ਆਤਮ-ਨਿਰਭਰ ਬਣਨ ਦਾ ਅਹਿਦ ਝਲਕਦਾ ਹੈ।

ਉਨ੍ਹਾਂ ਕਿਹਾ ਕਿ ਸੁਧਾਰਾਂ ਨਾਲ ਇਨ੍ਹਾਂ ਕੰਪਨੀਆਂ ਨੂੰ ਖੁਦਮੁਖਤਿਆਰੀ ਮਿਲੇਗੀ ਅਤੇ ਜਵਾਬਦੇਹੀ ਤੇ ਕਾਰਜਕੁਸ਼ਲਤਾ ’ਚ ਸੁਧਾਰ ਆਵੇਗਾ। ਉਨ੍ਹਾਂ ਮੁਤਾਬਕ ਨਵੀਆਂ ਕੰਪਨੀਆਂ ਭਾਰਤੀ ਅਰਥਚਾਰੇ ਲਈ ਵਿਕਾਸ ਦਾ ਇੰਜਣ ਬਣਨਗੀਆਂ। ਰੱਖਿਆ ਮੰਤਰੀ ਨੇ ਕਿਹਾ ਕਿ ਆਰਡਨੈਂਸ ਫੈਕਟਰੀ ਬੋਰਡ ਦੀਆਂ ਉਤਪਾਦਨ ਇਕਾਈਆਂ ਦੇ ਗਰੁੱਪ ਏ, ਬੀ ਅਤੇ ਸੀ ਦੇ ਸਾਰੇ ਮੁਲਾਜ਼ਮ ਇਨ੍ਹਾਂ ਨਵੀਆਂ ਕੰਪਨੀਆਂ ’ਚ ਦੋ ਸਾਲ ਦੇ ਡੈਪੂਟੇਸ਼ਨ ’ਤੇ ਤਾਇਨਾਤ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸੇਵਾ ਸ਼ਰਤਾਂ ’ਚ ਕੋਈ ਬਦਲਾਅ ਨਹੀਂ ਹੋਵੇਗਾ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੱਖਿਆ ਖੇਤਰ ’ਚ ਹੁਣ ਪਹਿਲਾਂ ਨਾਲੋਂ ਜ਼ਿਆਦਾ ਭਰੋਸਾ ਪੈਦਾ ਹੋਇਆ: ਮੋਦੀ
Next articleRussia invites US for upcoming talks on Afghanistan