ਪੰਜਾਬ-ਦਿੱਲੀ ਵਿਚਾਲੇ ਹੋਏ ਸਮਝੌਤੇ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦੇਵਾਂਗੇ: ਬਾਜਵਾ

ਕਾਦੀਆਂ (ਸਮਾਜ ਵੀਕਲੀ):  ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਕਿਹਾ ਕਿ ਇਹ ਸਮਝੌਤਾ ਪੰਜਾਬ ਸਰਕਾਰ ਵੱਲੋਂ ਆਪਣੇ ਲੋਕਾਂ ਪ੍ਰਤੀ ਜ਼ਿੰਮੇਵਾਰੀ ਨੂੰ ਪੂਰਨ ਤੌਰ ’ਤੇ ਤਿਲਾਂਜਲੀ ਦੇਣ ਦੇ ਬਰਾਬਰ ਹੈ। ਇਹ ਸਮਝੌਤਾ ਯਕੀਨੀ ਬਣਾਏਗਾ ਕਿ ਪੰਜਾਬ ਸਰਕਾਰ ਅਸਲ ਵਿੱਚ ਅਰਵਿੰਦ ਕੇਜਰੀਵਾਲ ਦੇ ਹੱਥ ਹੈ। ਇਹ ਗ਼ੈਰ-ਜਮਹੂਰੀ ਹੈ ਅਤੇ ਜੇ ਇਸ ਸਮਝੌਤੇ ’ਤੇ ਦਸਖ਼ਤ ਕੀਤੇ ਜਾਂਦੇ ਹਨ ਤਾਂ ਉਹ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਉਣਗੇ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿੱਲੀ ਬੈਠੇ ਮਾਨ ਸਰਕਾਰ ਨੂੰ ‘ਕੰਟਰੋਲ’ ਕਰਨਾ ਚਾਹੁੰਦਾ ਹੈ ਕੇਜਰੀਵਾਲ: ਸਿਰਸਾ
Next articleਭਗਵੰਤ ਮਾਨ ਨੇ ਪੰਜਾਬ ਦੇ ਹਿੱਤ ਦਿੱਲੀ ਨੂੰ ਵੇਚੇ : ਸੁਖਬੀਰ