ਮੋਰਿੰਡਾ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਚੰਨੀ ਨੇ ਈਡੀ ਦੇ ਛਾਪਿਆਂ ਦੇ ਹਵਾਲੇ ਨਾਲ ਕਿਹਾ ਕਿ ਕੇਂਦਰ ਸਰਕਾਰ ਕਿੰਨਾ ਵੀ ਦਬਾਓ ਬਣਾ ਲਵੇ, ਪਰ ਪੰਜਾਬੀ ਕਿਸੇ ਤੋਂ ਡਰਨ ਵਾਲੇ ਨਹੀਂ ਹਨ। ਉਨ੍ਹਾਂ ਕਿਹਾ ਕਿ ਉਹ ਪੂਰੀ ਹਿੰਮਤ ਨਾਲ ਹਰ ਚੁਣੌਤੀ ਦਾ ਸਾਹਮਣਾ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਦਾ ਐਲਾਨ ਹੋ ਚੁੱਕਾ ਹੈ ਅਤੇ ਇਸ ਮੌਕੇ ਇਸ ਤਰ੍ਹਾਂ ਦੀ ਛਾਪੇਮਾਰੀ ਜਮਹੂਰੀਅਤ ਲਈ ਠੀਕ ਨਹੀਂ ਹੈ। ਚੰਨੀ ਨੇ ਕਿਹਾ ਕਿ ਈਡੀ ਨੇ ਬੰਗਾਲ ਚੋਣਾਂ ਮੌਕੇ ਵੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਉਨ੍ਹਾਂ ਦੇ ਰਿਸ਼ੇਤਦਾਰਾਂ ’ਤੇ ਦਬਾਓ ਬਣਾਇਆ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly