ਸਰਕਾਰ ਬਣਨ ’ਤੇ ਕਬੱਡੀ ਲੀਗ ਤੇ ਵਿਸ਼ਵ ਕੱਪ ਕਰਾਵਾਂਗੇ: ਸੁਖਬੀਰ

ਬਠਿੰਡਾ (ਸਮਾਜ ਵੀਕਲੀ):  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਅਕਾਲੀ-ਬਸਪਾ ਗੱਠਜੋੜ ਵਾਲੀ ਸਰਕਾਰ ਬਣਨ ’ਤੇ ਪੰਜਾਬ ਵਿੱਚ ਕਬੱਡੀ ਨੂੰ ਪ੍ਰਫੁੱਲਤ ਕਰਨ ਲਈ ਕਬੱਡੀ ਕੱਪ ਤੇ ਕਬੱਡੀ ਲੀਗ ਸ਼ੁਰੂ ਕੀਤੀ ਜਾਵੇਗੀ ਤੇ ਵਰਲਡ ਕਬੱਡੀ ਕੱਪ ਵੀ ਕਰਵਾਇਆ ਜਾਵੇਗਾ। ਅਕਾਲੀ ਦਲ ਦੇ ਪ੍ਰਧਾਨ ਅੱਜ ਇੱਥੇ ਸੂਬੇ ਭਰ ਤੋਂ ਪਹੁੰਚੇ 400 ਤੋਂ ਵੱਧ ਖਿਡਾਰੀਆਂ ਤੇ ਕਬੱਡੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰ ਰਹੇ ਸਨ।

ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਵੇਲੇ ਸ਼ੁਰੂ ਕੀਤਾ ਗਿਆ ਕਬੱਡੀ ਦਾ ਵਿਸ਼ਵ ਕੱਪ ਕਾਂਗਰਸ ਸਰਕਾਰ ਨੇ ਬੰਦ ਕਰਵਾ ਦਿੱਤਾ, ਪਰ ਹੁਣ ਪੰਜਾਬ ’ਚ ਕਬੱਡੀ ਕੱਪ ਕਰਵਾਇਆ ਜਾਵੇਗਾ ਜਿਸ ਵਿੱਚ ਸੂੁਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈਣਗੀਆਂ ਤੇ ਇਸ ਦੀ ਇਨਾਮੀ ਰਾਸ਼ੀ ਇੱਕ ਕਰੋੜ ਰੁਪਏ ਹੋਵੇਗੀ। ਕਬੱਡੀ ਨੂੰ ਕੌਮੀ ਪੱਧਰ ’ਤੇ ਲਿਜਾਣ ਲਈ ਕਬੱਡੀ ਲੀਗ ਸ਼ੁਰੂ ਕੀਤੀ ਜਾਵੇਗੀ, ਜਿਸ ਦੀ ਇਨਾਮੀ ਰਾਸ਼ੀ 2 ਕਰੋੜ ਰੁਪਏ ਹੋਵੇਗੀ। ਇਸ ਦੇ ਨਾਲ ਹੀ ਪੰਜ ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵਾਲਾ ਕਬੱਡੀ ਵਿਸ਼ਵ ਕੱਪ ਵੀ ਕਰਵਾਇਆ ਜਾਵੇਗਾ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਕਬੱਡੀ ਖਿਡਾਰੀ ਦੀ ਗਰੇਡੇਸ਼ਨ ਕੀਤੀ ਜਾਵੇਗੀ ਤੇ 25 ਲੱਖ ਰੁਪਏ ਦਾ ਬੀਮਾ ਵੀ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਿਖਰਲੇ ਖਿਡਾਰੀਆਂ ਨੂੰ ਸੇਵਾਮੁਕਤੀ ਮਗਰੋਂ ਕੋਚਾਂ ਵਜੋਂ ਭਰਤੀ ਕੀਤਾ ਜਾਵੇਗਾ। ਇਸ ਮੌਕੇ ਸਿਕੰਦਰ ਸਿੰਘ ਮਲੂਕਾ, ਤੇਜਿੰਦਰ ਸਿੰਘ ਮਿੱਡੂਖੇੜਾ, ਪਰਮਿੰਦਰ ਡੱਲਾ ਤੇ ਹੋਰ ਹਾਜ਼ਰ ਸਨ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਠਿੰਡਾ ਦੇ ਲੇਕ ਵਿਊ ਪਾਰਕ ਵਿੱਚ ਸੈਲਾਨੀਆਂ ਦੀ ਆਮਦ ਘਟੀ
Next articleUK govt announces ‘largest ever increase’ in funding for drug treatment