ਕਪੂਰਥਲਾ (ਕੌੜਾ ) ਪਿਛਲੇ ਦਿਨਾਂ ਤੋਂ ਬਲਾਕ ਸੁਲਤਾਨਪੁਰ ਲੋਧੀ ਵਿੱਚ ਹੋ ਰਹੇ ਅਧਿਆਪਕਾਂ ਅਤੇ ਆਪ ਦੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਦੇ ਪੀ.ਏ. ਦਰਮਿਆਨ ਚੱਲ ਰਹੇ ਵਿਵਾਦ ਸਬੰਧੀ ਈ.ਟੀ.ਟੀ.ਅਧਿਆਪਕ ਯੂਨੀਅਨ ਪੰਜਾਬ ਦੀ ਇਕਾਈ ਕਪੂਰਥਲਾ ਦੇ ਜਿਲ੍ਹਾ ਪ੍ਰਧਾਨ ਗੁਰਮੇਜ ਸਿੰਘ, ਸੂਬਾ ਕਮੇਟੀ ਮੈੰਬਰ ਦਲਜੀਤ ਸੈਣੀ ਫਗਵਾੜਾ ਨੇ ਕਿਹਾ ਕਿ ਸਕੂਲਾਂ ਵਿੱਚ ਰਾਜਨੀਤਿਕ ਸ਼ਹਿ ਤੇ ਅਧਿਆਪਕਾਂ ਅੰਦਰ ਬਣਾਏ ਜਾ ਰਹੇ ਡਰ ਦੇ ਮਹੌਲ ਨੂੰ ਜਥੇਬੰਦੀ ਬਰਦਾਸ਼ਤ ਨਹੀਂ ਕਰੇਗੀ ਅਤੇ ਜਿਸ ਤਰ੍ਹਾਂ ਸੁਲਤਾਨਪੁਰ ਲੋਧੀ ਦੇ ਇੱਕ ਸਕੂਲ ਵਿੱਚੋਂ ਅਧਿਆਪਕ ਨੂੰ ਨੇੜਲੇ ਸਟੇਸ਼ਨ ਤੇ ਭੇਜਣ ਲਈ ਸਕੂਲ ਦੇ ਖਾਲੀ ਹੋਣ ਦੀ ਵੀ ਪ੍ਰਵਾਹ ਨਹੀਂ ਕੀਤੀ ਜਾ ਰਹੀ । ਅਜਿਹੀ ਪ੍ਰਪੰਰਾ ਨਾਲ ਪਹਿਲਾਂ ਤੋਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਰਕਾਰੀ ਸਕੂਲਾਂ ਦੀ ਦਸ਼ਾ ਹੋਰ ਗੰਭੀਰ ਹੋ ਜਾਵੇਗੀ। ਉਹਨਾਂ ਕਿਹਾ ਕਿ ਜਥੇਬੰਦੀ ਸਾਂਝੇ ਅਧਿਆਪਕ ਮੋਰਚੇ ਵਲੋਂ ਸੁਲਤਾਨਪੁਰ ਲੋਧੀ ਵਿੱਚ ਕੀਤੇ ਜਾਣ ਵਾਲੇ ਹਰ ਐਕਸ਼ਨ ਵਿੱਚ ਨਾਲ ਖੜ੍ਹੀ ਹੋਵੇਗੀ ਅਤੇ ਜਦ ਤੱਕ ਸਕੂਲ ਵਿੱਚ ਜਾ ਕੇ ਹੁੱਲੜਬਾਜ਼ੀ ਕਰਨ ਵਾਲੇ ਅਨਸਰਾਂ ਤੇ ਕਾਰਵਾਈ ਨਹੀਂ ਹੁੰਦੀ ਤਦ ਤੱਕ ਜਥੇਬੰਦੀ ਚੁੱਪ ਨਹੀਂ ਬੈਠੇਗੀ। ਇਸ ਮੌਕੇ ਤੇ ਲਖਵਿੰਦਰ ਸਿੰਘ ,ਜਸਵਿੰਦਰ ਸਿੰਘ, ਸੁਖਵਿੰਦਰ ਸਿੰਘ, ਦਵਿੰਦਰ ਸਿੰਘ, ਸੁਖਦੇਵ ਸਿੰਘ, ਕਰਮਜੀਤ ਗਿੱਲ, ਪਰਮਜੀਤ ਸਿੰਘ, ਸ਼ਿੰਦਰ ਸਿੰਘ, ਅਮਨਦੀਪ ਸਿੰਘ, ਮਨਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਆਦਿ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly