ਅੰਮ੍ਰਿਤਸਰ (ਸਮਾਜ ਵੀਕਲੀ): ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਹਲਕੇ ਵਿਚ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਹਲਕੇ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਉਨ੍ਹਾਂ ਮੁਸਤਫਾਬਾਦ ਇਲਾਕੇ ਵਿਚ ਘਰ ਘਰ ਜਾ ਕੇ ਪ੍ਰਚਾਰ ਕੀਤਾ। ਇਸ ਦੌਰਾਨ ਲੋਕਾਂ ਵੱਲੋਂ ਉਨ੍ਹਾਂ ਨੂੰ ਹਲਕੇ ਦੀਆਂ ਮੁਸ਼ਕਲਾਂ ਵੀ ਦੱਸੀਆਂ ਗਈਆਂ ਹਨ। ਲੋਕਾਂ ਵੱਲੋਂ ਉਨ੍ਹਾਂ ਨੂੰ ਜੀ ਆਇਆਂ ਵੀ ਆਖਿਆ ਗਿਆ।
ਇਸ ਮੌਕੇ ਲੋਕਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਆਈਜੀ ਨੇ ਆਖਿਆ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਤਾਂ ਦਿੱਲੀ ਵਾਂਗ ਇੱਥੇ ਵੀ ਲੋੋਕਾਂ ਨੂੰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ‘ਆਪ’ ਧਰਮ ਅਤੇ ਜਾਤ ਦੇ ਆਧਾਰ ’ਤੇ ਰਾਜਨੀਤੀ ਨਹੀਂ ਕਰਦੀ। ਉਹ ਸਿਰਫ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਮੁੱਦੇ ’ਤੇ ਚੋਣ ਲੜਨਗੇ। ‘ਆਪ’ ਦੀ ਸਰਕਾਰ ਬਣਨ ਮਗਰੋਂ ਇੱਥੇ ਅਰਵਿੰਦ ਕੇਜਰੀਵਾਲ ਦਾ ਲੋਕ ਭਲਾਈ ਮਾਡਲ ਲਾਗੂ ਕੀਤਾ ਜਾਵੇਗਾ, ਜਿਸ ਤਹਿਤ ਲੋਕਾਂ ਨੂੰ ਮੁਫਤ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਲੋਕ ਸੱਤਾ ਵਿਚ ਬਦਲਾਅ ਚਾਹੁੰਦੇ ਹਨ ਅਤੇ ਇਹ ਚੋਣਾਂ ਉਨ੍ਹਾਂ ਲਈ ਇਕ ਚੰਗਾ ਮੌਕਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly