ਫਗਵਾੜਾ (ਸਮਾਜ ਵੀਕਲੀ): ਅਰਵਿੰਦ ਕੇਜਰੀਵਾਲ ਨੇ ਅੱਜ ਫਗਵਾੜਾ ਤੋਂ ‘ਆਪ’ ਉਮੀਦਵਾਰ ਜੋਗਿੰਦਰ ਸਿੰਘ ਮਾਨ ਦੇ ਹੱਕ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿਚ ਸਰਕਾਰ ਬਣਾ ਕੇ ਹਰ ਪਰਿਵਾਰ ਨੂੰ ਪੰਜ ਸਾਲਾਂ ’ਚ ਵੱਖ-ਵੱਖ ਸਕੀਮਾਂ ਤਹਿਤ ਲਗਪਗ ਸੱਤ ਲੱਖ ਰੁਪਏ ਦਾ ਲਾਭ ਪਹੁੰਚਾਏਗੀ। ਇਸੇ ਤਰ੍ਹਾਂ ਲੋਕਾਂ ਦੀਆਂ ਸਿਹਤ ਸਹੂਲਤਾਂ ਲਈ ਮੁਹੱਲਾ ਕਲੀਨਿਕ, ਇੱਕ ਹਜ਼ਾਰ ਰੁਪਏ ਪ੍ਰਤੀ ਮਹਿਲਾ ਅਤੇ ਸਸਤੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਬੁਰੀ ਤਰ੍ਹਾਂ ਲੁੱਟ ਕੇ ਖਾਧਾ ਹੈ ਪਰ ਹੁਣ ਪੰਜਾਬ ਦੇ ਲੋਕ ਜਾਗਰੂਕ ਹੋ ਚੁੱਕੇ ਹਨ। ਉਨ੍ਹਾਂ ਨੇ ਇਸ ਵਾਰ ‘ਆਪ’ ਦੀ ਸਰਕਾਰ ਲਿਆਉਣ ਦਾ ਮੰਨ ਬਣਾ ਲਿਆ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly