(ਸਮਾਜ ਵੀਕਲੀ)-ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਦਾ ਵਫ਼ਦ ਸ. ਹਰਪਾਲ ਸਿੰਘ ਚੀਮਾ ਵਿੱਤ ਅਤੇ ਸਾਹਿਕਾਰਤਾ ਮੰਤਰੀ ਪੰਜਾਬ ਨੂੰ ਪੰਜਾਬੀ ਭਾਸ਼ਾ ਅਤੇ ਭਾਸ਼ਾ ਵਿਭਾਗ ਪੰਜਾਬ ਦੀ ਸਥਿਤੀ ਬਾਰੇ ਸਥਾਨਕ ਰੈਸਟ ਹਾਊਸ ਵਿਖੇ ਮਿਲਿਆ। ਲੇਖਕਾਂ ਦੇ ਵਫ਼ਦ ਦੀ ਅਗਵਾਈ ਡਾ. ਤੇਜਵੰਤ ਮਾਨ ਸਾਹਿਤ ਰਤਨ ਪ੍ਰਧਾਨ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਨੇ ਕੀਤੀ। ਉਨ੍ਹਾਂ ਨਾਲ ਡਾ. ਭਗਵੰਤ ਸਿੰਘ ਮੀਤ ਪ੍ਰਧਾਨ ਪੰਜਾਬੀ ਸਾਹਿਤ ਅਕਾਡਮੀ, ਪਵਨ ਹਰਚੰਦਪੁਰੀ ਜਨਰਲ ਸਕੱਤਰ ਕੇਂਦਰੀ ਪੰਜਾਬੀ ਲੇਖਕ ਸਭਾ, ਸ. ਗੁਰਨਾਮ ਸਿੰਘ ਜਨਰਲ ਸਕੱਤਰ ਪੰਜਾਬੀ ਸਾਹਿਤ ਸਭਾ ਸੰਗਰੂਰ, ਸੁਰਿੰਦਰ ਸ਼ਰਮਾ ਨਾਗਰਾ ਮੀਤ ਪ੍ਰਧਾਨ ਸਾਹਿਤ ਸਭਾ ਧੂਰੀ, ਜਗਦੀਪ ਸਿੰਘ ਗੰਧਾਰਾ ਐਡਵੋਕੇਟ ਪ੍ਰਧਾਨ ਸਾਹਿਤ ਸਭਾ ਮੰਗਵਾਲ/ਮਾਲਵਾ ਰਿਸਰਚ ਸੈਂਟਰ ਪਟਿਆਲਾ, ਚਰਨਜੀਤ ਸਿੰਘ ਮੰਗਵਾਲ ਅਤੇ ਪ੍ਰਿੰਸੀਪਲ ਸ਼ਰਮਾ ਵਫ਼ਦ ਵਿੱਚ ਸ਼ਾਮਲ ਸਨ। ਇਸ ਮੌਕੇ ਤੇ ਡਾ. ਮਾਨ ਵੱਲੋਂ ਮੈਮੋਰੰਡਮ ਦਿੱਤਾ ਗਿਆ। ਬੜੇ ਹੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ। ਖਾਸਕਰ ਲੇਖਕਾਂ ਨੇ ਭਾਸ਼ਾ ਤੇ ਉੱਚ ਵਿੱਦਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਪੰਜਾਬੀ ਭਾਸ਼ਾ ਵਿਰੋਧੀ ਰਵੱਈਏ ਨਿੰਦਾ ਕੀਤੀ, ਜਿਸਨੇ ਸਾਹਿਤਕਾਰਾਂ ਨੂੰ ਪੁਰਸਕਾਰ ਦੇਣ ਦਾ ਵਿਰੋਧ ਕਰਦਿਆਂ ਪੁਰਸਕਾਰਾਂ ਦੀ ਆਈ ਰਕਮ ਵਾਪਸ ਕਰ ਦਿੱਤੀ ਅਤੇ ਇਨ੍ਹਾਂ ਪੁਰਸਕਾਰਾਂ ਨੂੰ ਇੱਕ ਫਰਾਡ ਕਿਹਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਗੱਲ ਦਾ ਨੋਟਿਸ ਲੈਂਦਿਆਂ ਕਿਹਾ ਕਿ ਲੇਖਕਾਂ ਦੇ ਰੋਕੇ ਗਏ ਪੁਰਸਕਾਰ ਦਿੱਤੇ ਜਾਣਗੇ। ਇਨ੍ਹਾਂ ਪੁਰਸਕਾਰਾਂ ਲਈ ਲੋੜੀਂਦੀ ਰਾਸ਼ੀ ਜਾਰੀ ਕੀਤੀ ਜਾਵੇਗੀ। ਉਨ੍ਹਾਂ ਨੇ ਪੰਜਾਬੀ ਭਾਸ਼ਾ ਅਤੇ ਭਾਸ਼ਾ ਵਿਭਾਗ ਦੀ ਸਥਿਤੀ ਸਬੰਧੀ ਚਿੰਤਾ ਜਾਹਰ ਕਰਦਿਆਂ ਵਫ਼ਦ ਤੋਂ ਦਸ ਦਿਨ ਦਾ ਸਮਾਂ ਮੰਗਿਆ ਤੇ ਇੱਕ ਹੋਰ ਮੀਟਿੰਗ ਕਰਕੇ ਫੈਸਲਾ ਲਿਆ ਜਾਵੇਗਾ। ਲੇਖਕਾਂ ਨੇ ਵਿੱਤ ਮੰਤਰੀ ਜੀ ਦਾ ਧੰਨਵਾਦ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਦੀ ਵਧਾਈ ਦਿੱਤੀ।
ਜਾਰੀ ਕਰਤਾ: ਰਮੇਸ਼ਵਰ ਸਿੰਘ ਸੰਪਰਕ
ਨੰਬਰ 9914880392
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly