ਪਾਰਟੀ ਦੀ ਰਵਾਇਤ ਦੇ ਹਿਸਾਬ ਨਾਲ ਲਵਾਂਗੇ ਫ਼ੈਸਲਾ: ਰਾਵਤ

AICC general secretary Harish Rawat

ਚੰਡੀਗੜ੍ਹ (ਸਮਾਜ ਵੀਕਲੀ): ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਨਵਜੋਤ ਸਿੱਧੂ ਨਾਲ ਮੀਟਿੰਗ ਮਗਰੋਂ ਕਿਹਾ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਪਰੰਪਰਾ ਦੇ ਹਿਸਾਬ ਨਾਲ ਹੀ ਮੁੱਖ ਮੰਤਰੀ ਦੇ ਚਿਹਰੇ ਦਾ ਫੈਸਲਾ ਹੋਵੇਗਾ ਅਤੇ ਉਹ ਸਭ ਨਾਲ ਵਿਚਾਰ ਚਰਚਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਚੋਣਾਂ ਨੂੰ ਲੈ ਕੇ ਕਮੇਟੀਆਂ ਦਾ ਗਠਨ ਕੀਤਾ ਜਾਣਾ ਹੈ ਅਤੇ ਜਥੇਬੰਦਕ ਢਾਂਚਾ ਬਣਾਇਆ ਜਾਣਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਸਭਨਾਂ ਨਾਲ ਸਿਲਸਿਲੇਵਾਰ ਤਰੀਕੇ ਨਾਲ ਮੀਟਿੰਗਾਂ ਕਰਕੇ ਮੁਸ਼ਕਲਾਂ ਦਾ ਪਤਾ ਲਗਾ ਰਹੇ ਹਨ। ਚੋਣ ਵਾਅਦਿਆਂ ਬਾਰੇ ਰਾਵਤ ਨੇ ਕਿਹਾ ਕਿ ਜੋ ਵਾਅਦੇ ਪੂਰੇ ਕਰਨੋਂ ਰਹਿ ਗਏ ਹਨ, ਉਹ ਪੂਰੇ ਕੀਤੇ ਜਾਣਗੇ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਹਰੀਸ਼ ਰਾਵਤ ਵੱਲੋਂ ਨਵਜੋਤ ਸਿੱਧੂ ਨਾਲ ਮੁਲਾਕਾਤ; ਅੱਜ ਮੁੱਖ ਮੰਤਰੀ ਨਾਲ ਕਰ ਸਕਦੇ ਨੇ ਮੀਟਿੰਗ
Next articleਸਿੱਧੂ ਨੇ 18 ਨੁਕਾਤੀ ਏਜੰਡੇ ਬਾਰੇ ਕਰਵਾਇਆ ਰਾਵਤ ਨੂੰ ਜਾਣੂ