ਜ਼ਿਲ੍ਹੇ ਅੰਦਰ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਨਵਜੋਤ ਪਾਲ ਸਿੰਘ ਰੰਧਾਵਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਜ਼ਿਲ੍ਹਾ ਮੈਜਿਸਟਰੇਟ ਸ਼ਹੀਦ ਭਗਤ ਸਿੰਘ ਨਗਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸ/ਰਿਜ਼ੋਰਟ, ਮੇਲੇ, ਧਾਰਮਿਕ ਸਥਾਨਾਂ, ਜਲੂਸ, ਬਰਾਤ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ।ਇਸ ਤੋਂ ਇਲਵਾ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਜਾਵੇ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਜਾਵੇ ਅਤੇ ਸਖਤ ਕਾਰਵਾਈ ਕੀਤੀ ਜਾਵੇ। ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ – ਰਾਹੁਲ ਚਾਬਾ
Next articleਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿਚ ਕੀਤਾ ਗਿਆ ਵਾਧਾ – ਜ਼ਿਲ੍ਹਾ ਚੋਣ ਅਫਸਰ