ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਧਰਮ ਦੀ ਚਾਦਰ ਅਤੇ ਕੁਰਬਾਨੀ ਦੀ ਮੂਰਤ ਵਜੋਂ ਜਾਣੇ ਜਾਂਦੇ ਸਿੱਖ ਕੌਮ ਦੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਮੌਕੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਅਤੇ ਉਪਦੇਸ਼ ਨੂੰ ਪ੍ਰਸਾਰਨ ਦੇ ਮਕਸਦ ਤਹਿਤ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਲਜ ਦੇ ਕਾਮਰਸ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਦੀ ਯੋਗ ਅਗਵਾਈ ਹੇਠ “ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਅਤੇ ਉਪਦੇਸ਼” ਦੇ ਵਿਸ਼ੇ ਦੇ ਬੈਨਰ ਹੇਠ ਵੈਬੀਨਾਰ ਕਰਵਾਇਆ ਗਿਆ।
ਇਸ ਵੈਬੀਨਾਰ ਵਿੱਚ ਅਮਰਦੀਪ ਸਿੰਘ ਸ਼ੇਰਗਿੱਲ ਮੈਮੋਰੀਅਲ ਕਾਲਜ,ਮੁਕੰਦਪੁਰ ਤੋਂ ਇਤਿਹਾਸ ਵਿਭਾਗ ਦੇ ਮੁਖੀ ਅਤੇ ਪ੍ਰੋਫ਼ੈਸਰ ਡਾ.ਚਰਨਜੀਤ ਕੌਰ ਮਾਨ ਦੁਆਰਾ ਮੁੱਖ ਬੁਲਾਰੇ ਦੇ ਤੌਰ ਤੇ ਸ਼ਿਰਕਤ ਕੀਤੀ ਗਈ।ਇਸ ਵੈੱਬੀਨਾਰ ਵਿੱਚ ਕੁੱਲ 80 ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ,ਤੋਂ ਇਤਿਹਾਸ ਵਿਭਾਗ ਦੇ ਰਿਟਾਇਰਡ ਪ੍ਰੋਫੈਸਰ ਡਾ.ਸੁਖਦੇਵ ਸਿੰਘ ਸੋਹਲ ਵੱਲੋਂ ਵੀ ਹਾਜ਼ਰੀ ਭਰੀ ਗਈ।ਡਾ.ਚਰਨਜੀਤ ਕੌਰ ਮਾਨ ਦੁਆਰਾ ਆਪਣੇ ਵਿਚਾਰ ਪੇਸ਼ ਕਰਦਿਆਂ ਵਿਦਿਆਰਥੀਆਂ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਗੁਰਦੁਆਰਿਆਂ ਅਤੇ ਹੋਰ ਇਤਿਹਾਸਕ ਸਥਾਨਾਂ ਦੇ ਬਾਰੇ ਬਾਖੂਬੀ ਜਾਣਕਾਰੀ ਪ੍ਰਦਾਨ ਕੀਤੀ ਗਈ।
ਇਸ ਤੋਂ ਇਲਾਵਾ ਗੁਰੂ ਸਾਹਿਬ ਜੀ ਵੱਲੋਂ ਆਪਣੇ ਧਰਮ ਪ੍ਰਚਾਰ ਦੇ ਦੌਰਿਆਂ ਦੌਰਾਨ ਕੀਤੀਆਂ ਗਈਆਂ ਯਾਤਰਾਵਾਂ ਅਤੇ ਯਾਤਰਾਵਾਂ ਦੇ ਦੌਰਾਨ ਵਾਪਰੀਆਂ ਇਤਿਹਾਸਕ ਘਟਨਾਵਾਂ ਦੇ ਬਾਰੇ ਵੀ ਸਰੋਤਿਆਂ ਨੂੰ ਜਾਣੂ ਕਰਵਾਇਆ ਗਿਆ।ਉਨ੍ਹਾਂ ਵੱਲੋਂ ਗੁਰੂ ਸਾਹਿਬ ਜੀ ਦੇ ਦੁਆਰਾ ਬਖ਼ਸ਼ੇ ਉਪਦੇਸ਼ਾਂ ਅਤੇ ਸਿਧਾਂਤਾਂ ਬਾਰੇ ਸਰੋਤਿਆਂ ਨੂੰ ਜਾਣੂ ਕਰਵਾਉਂਦਿਆਂ ਹੋਇਆਂ ਇਸ ਗੱਲ ਤੇ ਜ਼ੋਰ ਦਿੱਤਾ ਗਿਆ ਕਿ ਇਕ ਚੰਗੀ ਜੀਵਨ ਜਾਚ ਸਮਾਜ ਦੇ ਅੰਦਰ ਪੱਕਾ ਕਰਨ ਲਈ ਸਾਨੂੰ ਸਾਰਿਆਂ ਨੂੰ ਇਨ੍ਹਾਂ ਉਪਦੇਸ਼ਾਂ ਨੂੰ ਆਪਣੀ ਜ਼ਿੰਦਗੀ ਵਿੱਚ ਧਾਰਕ ਕਰਨ ਦੀ ਬੜੀ ਲੋੜ ਹੈ ਅਤੇ ਅਤੇ ਕਿਹਾ ਕਿ ਗੁਰੂ ਸਾਹਿਬ ਜੀ ਵੱਲੋਂ ਧਰਮ ਦੀ ਰੱਖਿਆ ਖਾਤਰ ਆਪਾ ਕੁਰਬਾਨ ਕਰ ਦੇਣ ਦੇ ਦ੍ਰਿੜ੍ਹਤਾ ਭਰੇ ਫ਼ੈਸਲੇ ਤੋਂ ਸਿੱਖਿਆ ਲੈਂਦਿਆਂ ਹੋਇਆਂ ਸਾਨੂੰ ਵੀਹ ਸੱਚ ਦੇ ਰਾਹ ਤੇ ਦ੍ਰਿੜ੍ਹਤਾ ਅਤੇ ਭਰੋਸਾ ਰੱਖਦਿਆਂ ਹੋਇਆਂ ਚੱਲਣਾ ਚਾਹੀਦਾ ਹੈ।
ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਅਤੇ ਕਾਮਰਸ ਵਿਭਾਗ ਦੇ ਮੁਖੀ ਡਾ. ਗੁਰਪ੍ਰੀਤ ਕੌਰ ਦੇ ਵੱਲੋਂ ਮੁੱਖ ਬੁਲਾਰੇ ਦੇ ਤੌਰ ਤੇ ਸ਼ਾਮਲ ਹੋਏ ਡਾ. ਚਰਨਜੀਤ ਕੌਰ ਮਾਨ ਅਤੇ ਡਾ. ਸੁਖਦੇਵ ਸਿੰਘ ਸੋਹਲ ਦਾ ਇਸ ਵੈਬੀਨਾਰ ਅੰਦਰ ਹਾਜ਼ਰੀ ਭਰਨ ਤੇ ਵਿਸ਼ੇਸ ਧੰਨਵਾਦ ਕੀਤਾ ਗਿਆ। ਇਸਦੇ ਨਾਲ ਹੀ ਡਾ. ਦਲਜੀਤ ਸਿੰਘ ਖਹਿਰਾ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਅਦੁੱਤੀ ਜੀਵਨ ਅਤੇ ਅਣਮੁੱਲੇ ਉਪਦੇਸ਼ਾਂ ਨੂੰ ਜੀਵਨ ਵਿੱਚ ਧਾਰਨ ਕਰਦਿਆਂ ਹੋਇਆਂ ਸਾਨੂੰ ਵੀ ਸੱਚ ਦੇ ਰਾਹ ਤੇ ਚੱਲਣਾ ਚਾਹੀਦਾ ਹੈ ਅਤੇ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ਨੂੰ ਪ੍ਰਸਾਰਨ ਦੇ ਮਕਸਦ ਤਹਿਤ ਇਸ ਤਰ੍ਹਾਂ ਦੇ ਉਪਰਾਲੇ ਲਗਾਤਾਰ ਹੁੰਦੇ ਰਹਿਣੇ ਚਾਹੀਦੇ ਹਨ।ਕੈਪਸ਼ਨ ਕਾਲਜ ਮਿੱਠੜਾ ਵਿਖੇ ਵੇਬੀਨਾਰ
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly