ਨਵੀਂ ਦਿੱਲੀ (ਸਮਾਜ ਵੀਕਲੀ): ਕੇਜਰੀਵਾਲ ਸਰਕਾਰ ਨੇ ਦਿੱਲੀ ਵਿਚ ਤੇਜ਼ੀ ਨਾਲ ਵੱਧ ਰਹੇ ਕਰੋਨਾ ਕੇਸਾਂ ਨੂੰ ਠੱਲ੍ਹਣ ਲਈ ਵੀਕਐਂਡ ਕਰਫਿਊ ਲਾਇਆ ਹੈ ਜੋ ਸੋਮਵਾਰ ਸਵੇਰ ਪੰਜ ਵਜੇ ਤਕ ਜਾਰੀ ਰਹੇਗਾ। ਇਸ ਦੌਰਾਨ ਲੋਕਾਂ ਨੂੰ ਬੇਵਜ੍ਹਾ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਦੌਰਾਨ ਕਰੋਨਾ ਟੈਸਟ ਤੇ ਵੈਕਸੀਨ ਲਗਾਉਣ ਵਾਲਿਆਂ ਨੂੰ ਛੋਟ ਦਿੱਤੀ ਗਈ ਹੈ। ਇਸ ਤੋਂ ਇਲਾਵਾ ਖੇਤਰ ਵਿਚ ਉਸਾਰੀ ਕੰਮਾਂ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਰਾਜਧਾਨੀ ਵਿਚ ਪਿਛਲੇ 24 ਘੰਟਿਆਂ ਵਿਚ ਕਰੋਨਾ ਦੇ 17335 ਕੇਸ ਮਿਲੇ ਸਨ ਤੇ 9 ਜਣਿਆਂ ਦੀ ਮੌਤ ਹੋ ਗਈ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly